ETV Bharat / state

Ashwani Sharma: ਪੰਜਾਬ ਦਾ ਮਾਹੌਲ਼ ਖ਼ਰਾਬ ਕਰਨ ਲਈ ਅੰਮ੍ਰਿਤਪਾਲ ਦਾ ਹੋ ਰਿਹਾ ਇਸਤੇਮਾਲ: ਅਸ਼ਵਨੀ ਸ਼ਰਮਾ - cm punjab

ਸੂਬੇ ਦੇ ਵਿਗੜ ਰਹੇ ਹਾਲਾਤਾਂ ਨੂੰ ਵੇਖਦੇ ਹਰ ਕੋਈ ਚਿੰਤਾਂ 'ਚ ਹੈ। ਇਨ੍ਹਾਂ ਹਾਲਤਾਂ ਨੂੰ ਲੈ ਕੇ ਅੰਮ੍ਰਿਤਪਾਲ ਅਤੇ ਮੁੱਖ ਮੰਤਰੀ ਪੰਜਾਬ 'ਤੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ।

ਪੰਜਾਬ ਦਾ ਮਾਹੌਲ਼ ਖ਼ਰਾਬ ਕਰਨ ਲਈ ਅੰਮ੍ਰਿਤਪਾਲ ਦਾ ਹੋ ਰਿਹਾ ਇਸਤੇਮਾਲ: ਅਸ਼ਵਨੀ ਸ਼ਰਮਾ

author img

By

Published : Feb 28, 2023, 7:27 PM IST

ਪਠਾਨਕੋਟ: ਪੰਜਾਬ 'ਚ ਕਾਨੂੰਨ ਵਿਵਸਥਾ ਆਏ ਦਿਨ ਖ਼ਰਾਬ ਹੁੰਦੀ ਜਾ ਰਹੀ ਹੈ। ਜਿਸ ਨੂੰ ਲੈ ਕੇ ਵਿਰੋਧੀਆਂ ਵੱਲੋਂ ਜਿੱਥੇ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ ਉੱਤੇ ਹੀ ' ਵਾਰਸ ਪੰਜਾਬ ਦੇ ਮੁਖੀ' ਅੰਮ੍ਰਿਤਪਾਲ ਸਿੰਘ ਉੱਤੇ ਵੀ ਨਿਸ਼ਾਨੇ ਸਾਧੇ ਜਾ ਰਹੇ ਹਨ। ਜਦੋਂ ਤੋਂ ਅਜਨਾਲਾ 'ਚ ਅੰਮ੍ਰਿਤਪਾਲ ਦੇ ਸਮਰਥੱਕਾਂ ਵੱਲੋਂ ਪੁਲਿਸ 'ਤੇ ਹਮਲਾ ਕੀਤਾ ਗਿਆ ਹੈ, ਉਦੋਂ ਤੋਂ ਪੰਜਾਬ ਦੀ ਸਿਆਸਤ ਹੋਰ ਵੀ ਗਰਮਾ ਗਈ ਹੈ। ਇਸ ਘਟਨਾ ਤੋਂ ਬਾਅਦ ਅੰਮ੍ਰਿਤਪਾਲ 'ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ ਕਿ ਅੰਮ੍ਰਿਤਪਾਲ ਦੇ ਸਬੰਧ ਆਈ.ਐੱਸ.ਆਈ. ਨਾਲ ਹਨ। ਇਸੇ ਨੂੰ ਲੈ ਕੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਵੀ ਹੁਣ ਅੰਮ੍ਰਿਤਪਾਲ 'ਤੇ ਤੰਜ ਕੱਸੇ ਜਾ ਰਹੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਪਾਕਿਸਤਾਨ ਹਮੇਸ਼ਾ ਤੋਂ ਭਾਰਤ 'ਚ ਮਾਹੌਲ ਖ਼ਰਾਬ ਕਰਨ ਦੇ ਮਨਸੂਬੇ ਘੜਦਾ ਰਹਿੰਦਾ ਹੈ ਅਤੇ ਇਸ ਵਾਰ ਪਾਕਿਸਤਾਨ ਨੂੰ ਅਮ੍ਰਿਤਪਾਲ ਦੇ ਰੂਪ ਵਿਚ ਮੋਹਰੀ ਮਿਲ ਗਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਮ੍ਰਿਤਪਾਲ ਨੂੰ ਅੱਗੇ ਲਾ ਕੇ ਆਪਣਾ ਮਤਲਬ ਕੱਢ ਰਿਹਾ ਹੈ ਅਤੇ ਪੰਜਾਬ ਦੀ ਅਮਨ ਸ਼ਾਤੀ ਨੂੰ ਭੰਗ ਕੀਤਾ ਜਾ ਰਿਹਾ।

ਮੁੱਖ ਮੰਤਰੀ 'ਤੇ ਨਿਸ਼ਾਨਾ: ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ 'ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਮੁੱਖ ਮੰਤਰੀ ਨੂੰ ਬਿਆਨ ਦੇਣ ਦੀ ਥਾਂ ਪੰਜਾਬ ਦੀ ਕਾਨੂੰਨ ਵਿਵਸਥਾ ਉੱਪਰ ਧਿਆਨ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੂੰ ਹੁਣ ਜਾਗਣ ਦੀ ਲੋੜ ਹੈ ਤਾਂ ਜੋ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਕੋਈ ਫਾਇਦਾ ਨਾ ਚੁੱਕ ਸਕੇ। ਇਸ ਤੋਂ ਇਲਾਵਾ ਗੁਰਪ੍ਰਤਾਪ ਪੰਨੂ ਦੇ ਆਏ ਬਿਆਨ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ।

ਉਸ ਉਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਤੋਂ ਬਾਅਦ ਗੁਰਪ੍ਰਤਾਪ ਪੰਨੂ ਵਲੋਂ ਇੱਕ ਚਿੱਠੀ ਲਿਖੀ ਸੀ ਜੋ ਕਿ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਵੀ ਹੋਈ ਸੀ ਕਿ ਚੋਣਾਂ ਵਿਚ ਉਨ੍ਹਾਂ ਵਲੋਂ ਆਮ ਆਦਮੀ ਪਾਰਟੀ ਨੂੰ ਫੰਡਿੰਗ ਕੀਤੀ ਗਈ ਸੀ ਅਤੇ ਉਹਨਾਂ ਦਾ ਸਾਥ ਦਿਓ ਪਰ ਮੁੱਖ ਮੰਤਰੀ ਵੱਲੋਂ ਅੱਜ ਤੱਕ ਚਿੱਠੀ ਉਤੇ ਵੀ ਕੋਈ ਸਪਸ਼ਟੀਕਰਨ ਨਹੀਂ ਦਿੱਤਾ ਗਿਆ। ਅਸ਼ਵਨੀ ਸ਼ਰਮਾ ਨੇ ਕਿਹਾ ਬਾਹਰੀ ਤਾਕਤਾਂ ਜਿਨ੍ਹਾਂ ਮਰਜੀ ਜ਼ੋਰ ਲਗਾ ਲੈਣ ਪੰਜਾਬ ਦੇ ਲੋਕ ਬਹੁਤ ਸਿਆਣੇ ਨੇ ਹੁਣ ਉਹ ਕਿਸੇ ਦੇ ਝਾਂਸੇ 'ਚ ਨਹੀਂ ਆਉਣਗੇ। ਹੁਣ ਵੇਖਣਾ ਹੋਵੇਗਾ ਕਿ ਅੰਮ੍ਰਿਤਪਾਲ ਜਾਂ ਮੁੱਖ ਮੰਤਰੀ ਇਸ ਦਾ ਕੋਈ ਜਵਾਬ ਦੇਣਗੇ ਜਾਂ ਨਹੀਂ।

ਇਹ ਵੀ ਪੜ੍ਹੋ: Dere Sirsa Chief Channel: ਧੱਕੇ ਨਾਲ ਡੇਰਾ ਮੁਖੀ ਦਾ ਚੈਨਲ ਕਰਵਾਇਆ ਜਾ ਰਿਹਾ ਸਬਸਕ੍ਰਾਇਬ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲਿਆ ਨੋਟਿਸ

ETV Bharat Logo

Copyright © 2025 Ushodaya Enterprises Pvt. Ltd., All Rights Reserved.