ਪਠਾਨਕੋਟ: ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਇੱਕ ਪੁਰਾਣੇ ਸਾਥੀ ਨੂੰ ਪਠਾਨਕੋਟ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਮਨਦੀਪ ਸਿੰਘ ਧਾਲੀਵਾਲ ਦੇ ਰੂਪ ਵਿੱਚ ਹੋਈ ਹੈ। ਦੱਸਿਆ ਗਿਆ ਹੈ ਕਿ ਉਹ ਪਠਾਨਕੋਟ ਦੇ ਸ਼ਿਵ ਸੈਨਾ ਸੰਗਠਨ ਨਾਲ ਜੁੜੇ ਇੱਕ ਆਗੂ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ। ਪਠਾਨਕੋਟ ਪੁਲਿਸ ਵੱਲੋਂ ਗ੍ਰਿਫਤਾਰ ਵਿਅਕਤੀ ਉੱਤੇ ਯੂਏਪੀਏ ਅਤੇ ਅਸਲਾ ਐਕਟ ਤਹਿਤ ਪਹਿਲਾਂ ਵੀ ਕਈ ਕੇਸ ਦਰਜ ਹਨ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਵਿਅਕਤੀ ਕੋਲੋਂ 23 ਲੱਖ 50 ਹਜ਼ਾਰ ਰੁਪਏ, ਤਿੰਨ ਮੋਬਾਈਲ ਫੋਨ, ਇਕ ਕਾਰ ਅਤੇ ਦੋ ਪਾਸਪੋਰਟ ਬਰਾਮਦ ਕੀਤੇ ਗਏ ਹਨ।
ਕੌਣ ਹੈ ਹਰਦੀਪ ਸਿੰਘ ਨਿੱਝਰ : ਦੱਸ ਦਈਏ ਹਰਦੀਪ ਸਿੰਘ ਨਿੱਝਰ ਪੰਜਾਬ ਦੇ ਜ਼ਿਲ੍ਹਾ ਜਲੰਧਰ ਨਾਲ ਸਬੰਧਿਤ ਹੈ ਅਤੇ ਕਸਬਾ ਫਿਲੌਰ ਦੇ ਨਾਲ ਲੱਗਦੇ ਪਿੰਡ ਭਾਰਸਿੰਘ ਦਾ ਜੱਦੀ ਵਸਨੀਕ ਹਰਦੀਪ ਨਿੱਝਰ ਸੀ। ਇਹ ਵੀ ਦੱਸ ਦਈਏ ਕਿ ਹਰਦੀਪ ਨਿੱਝਰ ਕੋਲੰਬੀਆ ਦੇ ਜਾਣੇ-ਪਛਾਣੇ ਸਿੱਖ ਆਗੂ ਵਿੱਚੋਂ ਇੱਕ ਸੀ ਅਤੇ ਖਾਲਿਸਤਾਨੀ ਲਹਿਰ ਦਾ ਆਗੂ ਵੀ ਸੀ। ਨਿੱਝਰ ਖਾਲਿਸਤਾਨ ਪੱਖ਼ੀ ਭਾਰਤੀ ਪੰਜਾਬ ਨੂੰ ਸਿੱਖਾਂ ਲਈ ਵੱਖਰੇ ਅਤੇ ਖੁਦਮੁਖਤਿਆਰ ਮੁਲਕ ਵਜੋਂ ਮਾਨਤਾ ਚਾਹੁੰਦਾ ਸੀ। ਉਸ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਨਿੱਝਰ ਦੀਆਂ ਗਤੀਵਿਧੀਆ ਕਾਰਨ ਉਸ ਦੀ ਜਾਨ ਨੂੰ ਪਹਿਲਾਂ ਹੀ ਖ਼ਤਰਾ ਸੀ।
ਇਹ ਸਨ ਹਰਦੀਪ ਸਿੰਘ ਨਿੱਝਰ ਉੱਤੇ ਇਲਜ਼ਾਮ: 2022 ਵਿੱਚ ਭਾਰਤ ਦੀ ਕੇਂਦਰੀ ਜਾਂਚ ਏਜੰਸੀ ਐੱਨਆਈਏ ਨੇ ਨਿੱਝਰ ਉੱਤੇ ਪੰਜਾਬ ਦੇ ਜਲੰਧਰ ਵਿੱਚ ਇੱਕ ਹਿੰਦੂ ਪੁਜਾਰੀ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਕਥਿਤ ਇਲਜ਼ਾਮ ਲਾਏ ਅਤੇ ਇਸ ਤੋਂ ਬਾਅਦ ਉਸ ਉੱਤੇ 10 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਸੀ। ਦੱਸਿਆ ਜਾਂਦਾ ਹੈ ਕਿ ਪੁਜਾਰੀ ਨੂੰ ਮਾਰਨ ਦੀ ਸਾਜ਼ਿਸ਼ ਖਾਲਿਸਤਾਨ ਟਾਈਗਰ ਫੋਰਸ ਨੇ ਰਚੀ ਸੀ ਅਤੇ ਨਿੱਝਰ ਜੋ ਕਿ ਕੈਨੇਡਾ ਵਿੱਚ ਰਹਿੰਦਾ ਸੀ ਉਹ ਕੇਟੀਐਫ ਦਾ ਮੁਖੀ ਸੀ। ਇਸ ਤੋਂ ਪਹਿਲਾਂ ਐੱਨਆਈਏ ਨੇ ਵੀ ਨਿੱਝਰ ਉੱਤੇ ਭਾਰਤ ਖ਼ਿਲਾਫ਼ ਅੱਤਵਾਦੀ ਕਾਰਵਾਈਆਂ ਕਰਨ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।
- Punjab Vidhan Sabha Session Update: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਅੱਜ ਵਿਧਾਨ ਸਭਾ ਵਿੱਚ ਚਾਰ ਬਿੱਲ ਹੋਏ ਪਾਸ
- ਬਾਥਰੂਮ 'ਚ ਕੈਮਰਾ ਲਗਾ ਕੇ ਕੁੜੀਆਂ ਦੀ ਬਣਾਈ ਅਸ਼ਲੀਲ ਵੀਡੀਓ, ਆਸ਼ਕ ਨਾਲ ਮਿਲ ਕੇ ਚਾੜਿਆ ਚੰਨ, ਇੰਝ ਹੋਇਆ ਖੁਲਾਸਾ
- AIG Rajjit Drug Case Update: ਸੁਪਰੀਮ ਕੋਰਟ ਵਲੋਂ ਬਰਖ਼ਾਸਤ AIG ਰਾਜਜੀਤ ਹੁੰਦਲ ਨੂੰ ਝਟਕਾ, ਡਰੱਗ ਮਾਮਲੇ 'ਚ ਨਹੀਂ ਮਿਲੀ ਜ਼ਮਾਨਤ
ਨਕਾਬਪੋਸ਼ਾਂ ਨੇ ਕੀਤਾ ਸੀ ਕਤਲ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਸਥਿਤ ਗੁਰੂ ਨਾਨਕ ਸਿੱਖ ਗੁਰੂਘਰ ਨੇੜੇ ਦੋ ਅਣਪਛਾਤੇ ਹਥਿਆਰਬੰਦਾਂ ਨੇ ਨਿੱਝਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਨਿੱਝਰ ਇਸ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਵੀ ਸੀ। ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਅਤੇ ਬਰਤਾਨੀਆਂ ਤੋਂ ਇਲਾਵਾ ਕਈ ਹੋਰ ਯੂਰਪੀਅਨ ਦੇਸ਼ਾਂ ਵਿੱਚ ਭਾਰਤੀ ਸਫਾਰਤਖਾਨਿਆਂ ਉੱਤੇ ਗੁੱਸੇ ਵਿੱਚ ਆਏ ਖਾਲਿਸਤਾਨੀ ਸਮਰਥਕਾਂ ਨੇ ਹਮਲੇ ਕੀਤੇ ਅਤੇ ਭਾਰਤ ਸਰਕਾਰ ਵਿਰੋਧੀ ਮੁਹਿੰਮ ਚਲਾਈ ਸੀ।