ਪਠਾਨਕੋਟ: ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਦੱਸ ਦਈਏ ਕਿ ਬੀਤੀ ਰਾਤ ਇੱਕ ਵਾਰ ਫਿਰ ਤੋਂ ਭਾਰਤ ਪਾਕਿਸਤਾਨ ਸਰਹੱਦ ਉੱਤੇ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ ਬੀਐਸਐਫ ਵੱਲੋਂ ਡਰੋਨ ਉੱਤੇ 5 ਰਾਉਂਡ ਫਾਇਰਿੰਗ ਕੀਤੀ ਗਈ।
ਬੀਐਸਐਫ ਨੇ ਡਰੋਨ ਉੱਤੇ ਕੀਤੀ ਫਾਇਰਿੰਗ: ਮਿਲੀ ਜਾਣਕਾਰੀ ਮੁਤਾਬਿਕ ਬੀਐਸਐਫ ਦੇ ਜਵਾਨਾਂ ਨੇ ਬਾਮਿਆਲ ਦੀ ਐਨਟੀਪੀ ਪੋਸਟ ਦੇ ਪਿੱਲਰ ਨੰਬਰ 7/2 ਦੇ ਕੋਲ ਡਰੋਨ ਨੂੰ ਦੇਖਿਆ ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨ ਮੁਸਤੈਦੀ ਦੇ ਨਾਲ ਡਰੋਨ ਉੱਤੇ ਫਾਇਰਿੰਗ ਕਰ ਦਿੱਤੀ ਜਿਸ ਕਾਰਨ ਡਰੋਨ ਵਾਪਸ ਪਾਕਿਸਤਾਨ ਚਲਾ ਗਿਆ। ਫਿਲਹਾਲ ਇਸ ਘਟਨਾ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਹੈ।
ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ: ਦੱਸ ਦਈਏ ਕਿ ਭਾਰਤੀ ਸਰਹੱਦ 'ਚ ਡਰੋਨ ਦੀ ਗਤੀਵਿਧੀ ਦੇ ਮੱਦੇਨਜ਼ਰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਸਮੇਤ ਪੁਲਿਸ ਵੱਲੋਂ ਪੂਰੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਇਸ ਤਲਾਸ਼ੀ ਮੁਹਿੰਮ 'ਚ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ, ਇਨ੍ਹਾਂ ਗੱਲਾਂ ਦਾ ਖੁਲਾਸਾ ਪੁਲਿਸ ਅਧਿਕਾਰੀ ਵੱਲੋਂ ਕੀਤਾ ਗਿਆ ਹੈ।
ਹਥਿਆਰ ਅਤੇ ਨਸ਼ੇ ਦੀ ਹੋ ਰਹੀ ਸਪਲਾਈ: ਪਿਛਲੇ ਕੁਝ ਸਾਲਾਂ 'ਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਪਾਕਿਸਤਾਨ ਤੋਂ ਲਗਾਤਾਰ ਨਸ਼ੇ ਅਤੇ ਹਥਿਆਰਾਂ ਦੀ ਖੇਪ ਭਾਰਤ ਭੇਜੀ ਜਾ ਰਹੀ ਹੈ। ਜਿਸ 'ਤੇ ਬੀਐਸਐਫ ਵਲੋਂ ਆਪਣੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਕਈ ਵਾਰ ਇਸ ਵਾਰਦਾਤ ਨੂੰ ਬੀਐਸਐਫ ਵਲੋਂ ਨਾਕਾਮ ਵੀ ਕੀਤਾ ਗਿਆ ਹੈ।
ਇਹ ਵੀ ਪੜੋ: ਅਸਾਮ ਵਿੱਚ ਬਦਮਾਸ਼ਾਂ ਵੱਲੋਂ ਪਰਵਾਸੀ ਪੰਛੀਆਂ ਨੂੰ ਦਿੱਤਾ ਜਾ ਰਿਹੈ ਜ਼ਹਿਰ