ETV Bharat / state

ਈਵੀਐਮ ਦੀ ਸੁਰੱਖਿਆ ਲਈ ਤਾਇਨਾਤ ਏ.ਐੱਸ.ਆਈ ਦੀ ਸ਼ੱਕੀ ਹਾਲਾਤਾਂ 'ਚ ਗੋਲੀ ਲੱਗਣ ਨਾਲ ਮੌਤ - ਈ.ਵੀ.ਐਮ ਦੀ ਸੁਰੱਖਿਆ ਲਈ ਤਾਇਨਾਤ ਏ.ਐੱਸ.ਆਈ ਦੀ ਮੌਤ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਵਿਖੇ ਈ.ਵੀ.ਐਮ ਦੀ ਸੁਰੱਖਿਆ ਲਈ ਤਾਇਨਾਤ ਏ.ਐੱਸ.ਆਈ ਜੋਗਿੰਦਰ ਪਾਲ ਦੀ ਸ਼ੱਕੀ ਹਾਲਾਤਾਂ ਵਿਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪਠਾਨਕੋਟ ਵਿੱਚ ਏਐਸਆਈ ਦੀ ਮੌਤ
ਪਠਾਨਕੋਟ ਵਿੱਚ ਏਐਸਆਈ ਦੀ ਮੌਤ
author img

By

Published : Mar 15, 2020, 7:50 PM IST

ਪਠਾਨਕੋਟ: ਸ਼ਹਿਰ ਦੇ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਦੇ ਵਿੱਚ ਉਸ ਵੇਲੇ ਹਫੜਾ ਤਫੜੀ ਮੱਚ ਗਈ, ਜਦੋਂ ਸਕੂਲ 'ਚ ਈ.ਵੀ.ਐਮ ਦੀ ਸੁਰੱਖਿਆ ਲਈ ਤਾਇਨਾਤ ਏ.ਐੱਸ.ਆਈ ਜੋਗਿੰਦਰ ਪਾਲ ਦੀ ਸ਼ੱਕੀ ਹਾਲਾਤਾਂ ਵਿਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ।

ਵੇਖੋ ਵੀਡੀਓ

ਸਕੂਲ ਦੇ ਅੰਦਰ ਰੱਖੀਆਂ ਈਵੀਐਮ ਮਸ਼ੀਨਾਂ ਜੋ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਇੱਕ ਜਗ੍ਹਾ 'ਤੇ ਸਟੋਰ ਕਰਕੇ ਰੱਖ ਦਿੱਤੀਆਂ ਗਈਆਂ ਸੀ, ਉਨ੍ਹਾਂ ਦੀ ਸੁਰੱਖਿਆ ਦੇ ਲਈ ਸਪੈਸ਼ਲ ਫੋਰਸ ਤਾਇਨਾਤ ਕੀਤੀ ਗਈ ਸੀ, ਜਿਨ੍ਹਾਂ ਦੀ ਸੁਰੱਖਿਆ ਦੇ ਵਿੱਚ ਪੰਜਾਬ ਪੁਲਿਸ ਦਾ ਇਹ ਏ.ਐਸ.ਆਈ ਜੋਗਿੰਦਰ ਪਾਲ ਵੀ ਤਾਇਨਾਤ ਸੀ। ਅਚਾਨਕ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ, ਜਿਸ ਦੇ ਚੱਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਗੋਲੀ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ।

ਦੱਸ ਦੇਈਏ ਕਿ ਪਠਾਨਕੋਟ ਦੇ ਵਿੱਚ ਇਹ ਦੂਜਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਡਿਊਟੀ ਦੌਰਾਨ ਪਠਾਨਕੋਟ ਦੇ ਵਿੱਚ ਹੀ ਇੱਕ ਏਐਸਆਈ ਨੂੰ ਡਿਊਟੀ ਦੌਰਾਨ ਗੋਲੀ ਲੱਗੀ ਸੀ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜੋ: ਅੰਮ੍ਰਿਤਸਰ ਵਿੱਚ ਕੋਰੋਨਾ ਵਾਇਰਸ ਨੂੰ ਲੈ ਕੇ 108 ਹਵਨ ਕੁੰਡਾਂ ਦਾ ਆਯੋਜਨ

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਸੂਚਨਾ ਮਿਲੀ ਸੀ ਕਿ ਈਵੀਐਮ ਮਸ਼ੀਨਾਂ 'ਤੇ ਤਾਇਨਾਤ ਇੱਕ ਏਐੱਸਆਈ ਨੂੰ ਗੋਲੀ ਲੱਗੀ ਹੈ, ਜਿਸ ਤੋਂ ਬਾਅਦ ਏਐਸਆਈ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.