ਪਠਾਨਕੋਟ: ਮੰਗਲਵਾਰ ਨੂੰ ਸ਼ਿਵ ਸੈਨਾ ਬਾਲ ਠਾਕਰੇ ਪਾਰਟੀ ਦੀ ਪੰਜਾਬ ਇਕਾਈ ਦੀ ਬੈਠਕ ਬੁਲਾਈ ਗਈ ਜਿਸ ਵਿੱਚ 2019 ਲੋਕ ਸਭਾ ਚੋਣਾਂ ਨੂੰ ਵੇਖਦਿਆਂ ਪੰਜਾਬ 'ਚ 4 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪਾਰਟੀ ਦੇ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਨੇ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ 2019 ਲੋਕ ਸਭਾ ਚੋਣਾਂ 'ਚ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਜਿਸ ਦੇ ਮੱਦੇਨਜ਼ਰ ਮੰਗਲਵਾਰ ਨੂੰ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ 'ਚ ਅਸ਼ਵਨੀ ਅਰੋੜਾ ਨੂੰ ਪਟਿਆਲਾ, ਫ਼ਕੀਰ ਚੰਦ ਨੂੰ ਅਨੰਦਪੁਰ ਸਾਹਿਬ, ਸਟੀਫਨ ਭੱਟੀ ਨੂੰ ਖਡੂਰ ਸਾਹਿਬ ਅਤੇ ਗਗਨ ਸ਼ਰਮਾ ਨੂੰ ਦਿਹਾਤੀ ਅੰਮ੍ਰਿਤਸਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਪਾਰਟੀ ਵੱਲੋਂ ਜਲਦੀ ਹੀ ਬਾਕੀ ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਜਾਵੇਗੀ।