ETV Bharat / state

ਭੂਆ ਘਰ ਹੋਏ ਹਮਲੇ ਨੂੰ ਲੈ ਕੇ ਸੁਰੇਸ਼ ਰੈਨਾ ਨੇ ਪੰਜਾਬ ਸਰਕਾਰ ਤੋਂ ਜਲਦ ਕਾਰਵਾਈ ਕਰਨ ਦੀ ਕੀਤੀ ਮੰਗ

ਭਾਰਤ ਦੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਦੀ ਭੂਆ ਘਰ ਹੋਏ ਹਮਲੇ 'ਚ ਉਨ੍ਹਾਂ ਦੇ ਫੁੱਫੜ ਤੋਂ ਬਾਅਦ ਭੂਆ ਦੇ ਮੁੰਡੇ ਦੀ ਵੀ ਮੌਤ ਹੋ ਗਈ ਹੈ। ਰੈਨਾ ਦੀ ਭੂਆ ਦੀ ਹਾਲਤ ਗੰਭੀਰ ਹੈ। ਰੈਨਾ ਨੇ ਮੁੱਖ ਮੰਤਰੀ ਤੇ ਪੰਜਾਬ ਪੁਲਿਸ ਨੂੰ ਇਸ ਮਾਮਲੇ 'ਤੇ ਜਾਂਚ ਕਰਨ ਦੀ ਮੰਗ ਕੀਤੀ ਹੈ।

author img

By

Published : Sep 1, 2020, 8:31 PM IST

ਭੂਆ ਘਰ ਹੋਏ ਹਮਲੇ ਨੂੰ ਲੈ ਕੇ ਸੁਰੇਸ਼ ਰੈਨਾ ਨੇ ਪੰਜਾਬ ਸਰਕਾਰ ਤੋਂ ਜਲਦ ਕਾਰਵਾਈ ਕਰਨ ਦੀ ਕੀਤੀ ਮੰਗ
ਭੂਆ ਘਰ ਹੋਏ ਹਮਲੇ ਨੂੰ ਲੈ ਕੇ ਸੁਰੇਸ਼ ਰੈਨਾ ਨੇ ਪੰਜਾਬ ਸਰਕਾਰ ਤੋਂ ਜਲਦ ਕਾਰਵਾਈ ਕਰਨ ਦੀ ਕੀਤੀ ਮੰਗ

ਪਠਾਨਕੋਟ: ਪਿੰਡ ਥਰਿਆਲ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਭਾਰਤ ਦੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਦੀ ਭੂਆ ਦੇ ਘਰ ਕੀਤੇ ਗਏ ਹਮਲੇ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸੁਰੇਸ਼ ਰੈਨਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸਖ਼ਤ ਜਾਂਚ ਦੀ ਮੰਗ ਕੀਤੀ ਹੈ।

ਰੈਨਾ ਨੇ ਇੱਕ ਟਵੀਟ ਕਰਦੇ ਹੋਏ ਲਿਖਿਆ ਕਿ ਮੈਨੂੰ ਅਜੇ ਤੱਕ ਨਹੀਂ ਪਤਾ ਲੱਗ ਸਕਿਆ ਕਿ ਉਸ ਰਾਤ ਮੇਰੀ ਭੂਆ ਘਰ ਕੀ ਹੋਇਆ ਸੀ ਤੇ ਇਹ ਸਭ ਕਿਸ ਨੇ ਕੀਤਾ। ਮੁੱਖ ਮੰਤਰੀ ਤੇ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰਨ। ਰੈਨਾ ਨੇ ਕਿਹਾ ਕਿ ਮੈਨੂੰ ਇਹ ਜਾਨਣ ਦਾ ਪੂਰਾ ਅਧਿਕਾਰ ਹੈ ਕਿ ਇਹ ਸ਼ਰਮਨਾਕ ਹਰਕਤ ਕਿਸ ਨੇ ਅਤੇ ਕਿਉਂ ਕੀਤੀ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਖ਼ਸ਼ਿਆ ਨਾ ਜਾਵੇ।

ਕੀ ਹੈ ਪੂਰਾ ਮਾਮਲਾ

ਬੀਤੀ 19 ਅਗਸਤ ਨੂੰ ਪਠਾਨਕੋਟ ਦੇ ਥਰਿਆਲ ਵਿੱਚ ਰਹਿੰਦੀ ਸੁਰੇਸ਼ ਰੈਨਾ ਦੀ ਭੂਆ ਦੇ ਘਰ ਰਾਤ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ਵਿੱਚ ਰੈਨਾ ਦੇ ਫੁੱਫੜ ਅਸ਼ੋਕ ਕੁਮਾਰ ਦੀ ਮੌਤ ਹੋ ਗਈ ਸੀ ਅਤੇ ਹੁਣ 31 ਅਗਸਤ ਦੀ ਰਾਤ ਨੂੰ ਰੈਨਾ ਦੀ ਭੂਆ ਦੇ ਮੰਡੇ ਦੀ ਵੀ ਮੌਤ ਹੋ ਗਈ ਹੈ। ਘਟਨਾ ਵਿੱਚ ਜਖ਼ਮੀ ਹੋਈ ਰੈਨਾ ਦੀ ਭੂਆ ਅਜੇ ਵੀ ਹਸਪਤਾਲ ਵਿੱਚ ਜ਼ੇਰੇ-ਇਲਾਜ ਹੈ।

  • What happened to my family is Punjab was beyond horrible. My uncle was slaughtered to death, my bua & both my cousins had sever injuries. Unfortunately my cousin also passed away last night after battling for life for days. My bua is still very very critical & is on life support.

    — Suresh Raina🇮🇳 (@ImRaina) September 1, 2020 " class="align-text-top noRightClick twitterSection" data=" ">

ਕਾਲੇ ਕੱਛਿਆਂ ਵਾਲੇ ਗੈਂਗ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਇਸ ਮਾਮਲੇ ਤੇ ਜਦ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਖਦਸ਼ਾ ਜਤਾਇਆ ਕਿ ਇਸ ਵਰਦਾਤ ਨੂੰ ਕਾਲੇ ਕੱਛਿਆਂ ਵਾਲੇ ਗੈਂਗ ਵੱਲੋਂ ਅੰਜਾਮ ਦਿੱਤਾ ਗਿਆ ਹੋ ਸਕਦਾ ਹੈ। ਅਸੀਂ ਇਸ ਮਸਲੇ ਨੂੰ ਮੁੱਖ ਮੰਤਰੀ ਨੂੰ ਜਾਣੂ ਕਰਵਾ ਦਿੱਤਾ ਹੈ। ਡੀਜੀਪੀ ਦਿਨਕਰ ਗੁਪਤਾ ਆਪ ਇਸ ਮਾਮਲੇ 'ਤੇ ਕਾਰਵਾਈ ਕਰ ਰਹੇ ਹਨ।

ਅਕਾਲੀਆਂ ਨੇ ਕਾਰਵਾਈ ਨਾ ਹੋਣ ਨੂੰ ਦੱਸਿਆ ਰਾਜਨੇਤਾਵਾਂ ਤੇ ਪੁਲਿਸ ਦਾ NEXUS

ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੀ ਕਾਰਜਕਾਰੀ 'ਤੇ ਸਵਾਲ ਚੁੱਕਦੇ ਹੋਏ ਸੁਰੇਸ਼ ਰੈਨਾ ਦੇ ਟਵੀਟ ਨੂੰ ਰੀਟਵੀਟ ਕੀਤਾ। ਮਜੀਠੀਆ ਨੇ ਮੁੱਖ ਮੰਤਰੀ ਨੂੰ ਰਾਜਨੇਤਾਵਾਂ ਤੇ ਪੁਲਿਸ ਦੇ NEXUS ਨੂੰ ਖ਼ਤਮ ਕਰਨ ਤੇ ਮਾਮਲੇ 'ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

  • The open license given to liquor & sand mafia as well as unscrupulous elements is responsible for slaughter of cricketer @ImRaina's kin in Pathankot. Even as our condolences are with the Raina family, we urge CM to end politician-police nexus which is encouraging lumpen elements. pic.twitter.com/HjAQlkmTMS

    — Bikram Majithia (@bsmajithia) September 1, 2020 " class="align-text-top noRightClick twitterSection" data=" ">

ਜ਼ਿਕਰਯੋਗ ਹੈ ਕਿ ਸੁਰੇਸ਼ ਰੈਨਾ ਚੇੱਨਈ ਸੁਪਰ ਕਿੰਗਜ਼ ਵੱਲੋਂ ਆਈਪੀਐਲ ਮੈਚ ਖੇਡਣ ਲ਼ਈ ਦੁਬਈ ਗਏ ਸਨ ਪਰ ਇਸ ਘਟਨਾ ਦੀ ਖ਼ਬਰ ਮਿਲਦੇ ਸਾਰ ਹੀ ਉਹ ਭਾਰਤ ਪਰਤ ਆਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.