ਪਠਾਨਕੋਟ: ਪੰਜਾਬ ਵਿੱਚ ਵੱਧ ਰਹੇ ਨਸ਼ੇ ਦਾ ਕੋਹੜ ਅਤੇ ਵਾਤਾਵਰਣ ਵਿੱਚ ਘੱਟ ਰਹੇ ਦਰੱਖਤਾਂ ਦੀ ਗਿਣਤੀ ਦੋਨੇ ਹੀ ਸਮਾਜ ਨੂੰ ਖੋਖਲਾ ਕਰ ਰਹੇ ਹਨ ਜੋ ਕਿ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ, ਜਿਸ ਨੂੰ ਲੈ ਕੇ ਕਈ ਸਮਾਜ ਸੇਵੀ ਸੰਸਥਾਵਾਂ ਆਪਣੇ ਤੌਰ 'ਤੇ ਲੋਕਾਂ ਨੂੰ ਜਾਗਰੂਕ ਕਰਨ ਦਾ ਯਤਨ ਕਰ ਰਹੀਆਂ ਹਨ।
ਇਸ ਦੇ ਚੱਲਦੇ ਇੱਕੋ ਸਾਈਕਲ ਸੰਸਥਾ ਵੱਲੋਂ ਗੁਰੂ ਸਾਹਿਬ ਦੇ ਪੰਜ ਸੌ ਪੰਜਾਹ ਸਾਲਾਂ ਨੂੰ ਸਮਰਪਿਤ ਸਾਈਕਲ ਯਾਤਰਾ ਕੱਢੀ ਜਾ ਰਹੀ ਹੈ ਜੋ ਕਿ ਗੁਰੂ ਧਾਮਾਂ ਦੀ ਯਾਤਰਾ ਕਰਦੇ ਹੋਏ ਐਤਵਾਰ ਨੂੰ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਹੁੰਚੀ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਮੱਥਾ ਟੇਕਿਆ, ਉੱਥੇ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੇ ਪ੍ਰਤੀ ਜਾਗਰੂਕ ਵੀ ਕੀਤਾ ਅਤੇ ਜ਼ਿਆਦਾ ਤੋਂ ਜ਼ਿਆਦਾ ਦਰੱਖਤ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਸਾਈਕਲ ਯਾਤਰਾ ਕੱਢ ਰਹੇ ਲੋਕਾਂ ਨਾਲ ਜਦੋ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਗੁਰੂ ਧਾਮਾਂ ਦੀ ਯਾਤਰਾ ਕਰ ਰਹੇ ਹਨ, ਜਿਸ ਵਿੱਚ ਉਹ ਪੰਜਾਬ ਦੇ ਵਿੱਚ ਵੱਧ ਰਹੇ ਨਸ਼ੇ ਵਰਗੇ ਕੋਹੜ ਨੂੰ ਛੱਡਣ ਦੇ ਲਈ ਜਾਗਰੂਕ ਕਰ ਰਹੇ ਹਨ ਅਤੇ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਦਰੱਖਤ ਲਗਾਉਣ ਵੱਲ ਜਗਰੂਕ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੀ ਇਹ ਯਾਤਰਾ ਗੁਰੂ ਸਾਹਿਬ ਦੇ ਪੰਜ ਸੌ ਪੰਜਵੇਂ ਸਾਲ ਨੂੰ ਸਮਰਪਿਤ ਹੈ।
ਇਹ ਵੀ ਪੜੋ: ਸ਼ਾਹੀਨ ਬਾਗ 'ਚ ਧਾਰਾ 144 ਲਾਗੂ, ਵੱਡੀ ਗਿਣਤੀ 'ਚ ਪੁਲਿਸ ਤੈਨਾਤ
ਉੱਥੇ ਹੀ ਬਾਰਠ ਸਾਹਿਬ ਦੇ ਹੈੱਡ ਗ੍ਰੰਥੀ ਨੇ ਦੱਸਿਆ ਕਿ ਇਨ੍ਹਾਂ ਦਾ ਇਹ ਯਤਨ ਬਹੁਤ ਹੀ ਸਲਾਹੁਣਯੋਗ ਹੈ ਜੋ ਕਿ ਗੁਰੂ ਸਾਹਿਬ ਦੇ ਪੰਜ ਸੌ ਪੰਜਾਹਵੇਂ ਸਾਲ ਨੂੰ ਸਮਰਪਿਤ ਹੈ। ਇਨ੍ਹਾਂ ਦਾ ਉਦੇਸ਼ ਹੈ ਸਮਾਜ ਦੇ ਵਿੱਚ ਵੱਧ ਰਹੇ ਨਸ਼ੇ ਦੇ ਕੋਹੜ ਤੋਂ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਜ਼ਿਆਦਾ ਤੋਂ ਜ਼ਿਆਦਾ ਦਰੱਖਤ ਲਗਾਉਣ ਵੱਲ ਪ੍ਰੇਰਿਤ ਕਰਨਾ ਹੈ।