ਪਠਾਨਕੋਟ: ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਭਾਜਪਾ ਦੀ ਰੈਲੀ ਰੱਦ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆਂਂ ਨੂੰ ਲੈ ਤੇ ਮਾਮਲ ਦਿਨ ਪਰ ਦਿਨ ਵੱਧਦਾ ਜਾ ਰਿਹਾ ਹੈ। ਉਥੇੇ ਹੀ ਇਸ ਮਾਮਲੇ ਨੂੰ ਲੈ ਕੇ ਬੀਜੇਪੀ ਆਗੂਆਂ ਵਿੱਚ ਰੋਸ ਵੀ ਪਾਇਆ ਜਾਂ ਰਿਹਾ ਹੈ। ਇਸ ਸਬੰਧੀ ਰੋਸ ਨੂੰ ਪ੍ਰਗਟ ਕਰਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਵਰਕਰਾਂ ਦੇ ਨਾਲ ਪਠਾਨਕੋਟ ਵਿੱਚ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਪੱਤਰਾਕਾਰਾਂ ਨਾਲ ਗੱਲਬਾਤ ਕਰਦਿਆ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਖਿਲਵਾੜ ਕੀਤਾ ਗਿਆ ਹੈ, ਇਸ ਤੋਂ ਇਲਾਵਾਂ ਮੁੱਖ ਮੰਤਰੀ ਵੱਲੋਂ ਬਿਆਨਬਾਜ਼ੀ ਵੀ ਕੀਤੀ ਗਈ। ਹੋਮ ਮਨਿਸਟਰ ਵੱਲੋਂ ਮੁੱਖ ਮੰਤਰੀ ਤੇ ਡੀਜੀਪੀ ਨੂੰ ਉਨ੍ਹਾਂ ਦੇ ਪਦ ਤੋਂ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ। ਕਿਉਂਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਵਿੱਚ ਹੋਈ ਚੂਕ ਨੂੰ ਲੈ ਕੇ ਦਿੱਲੀ ਦੇ ਵਿੱਚ ਬੈਠੇ ਆਪਣੇ ਕਾਂਗਰਸੀ ਆਗੂਆਂ ਨੂੰ ਖੁਸ਼ ਕਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਦਾ ਜੀਵਨ ਵੀ ਦਾਅ ਉੱਤੇ ਲਗਾ ਦਿੱਤਾ ਗਿਆ।
ਸੁਪਰੀਮ ਕੋਰਟ ਵੱਲੋਂ ਰਿਕਾਰਡ ਸੰਭਾਲਣ ਦੇ ਹੁਕਮ, 10 ਜਨਵਰੀ ਨੂੰ ਮੁੜ ਸੁਣਵਾਈ
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸ਼ਟਰਾਰ ਜਨਰਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੀ ਯਾਤਰਾ ਦੇ ਰਿਕਾਰਡ ਨੂੰ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ ਹਨ ਤੇ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਦਾ ਕਹਿਣਾ ਹੈ ਕਿ ਇਸ ਘਟਨਾ ਨੇ ਕੌਮਾਂਤਰੀ ਪੱਧਰ 'ਤੇ ਸ਼ਰਮਿੰਦਾ ਕੀਤਾ ਹੈ।
ਇਹ ਵੀ ਪੜੋ:- PM security breach: 150 ਅਣਪਛਾਤੇ ਲੋਕਾਂ ’ਤੇ ਮਾਮਲਾ ਦਰਜ, 5 ਜ਼ਿਲ੍ਹਿਆਂ ਦੇ ਐਸਐਸਪੀਜ਼ ਤਲਬ