ਪਠਾਨਕੋਟ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੋਰੋਨਾ ਦਾ ਦੂਜਾ ਦੌਰ ਪੂਰੇ ਵਿਸ਼ਵ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪਰ ਦੂਜੇ ਪਾਸੇ ਭਾਰਤ ਵਿੱਚ ਬਣੀ ਕੋਵਿਡ ਵੈਕਸੀਨੇਸ਼ਨ ਕਰਵਾ ਕੇ ਲੋਕ ਥੋੜ੍ਹੀ ਰਾਹਤ ਜ਼ਰੂਰ ਮਹਿਸੂਸ ਕਰ ਰਹੇ ਹਨ। ਇਸ ਮੌਕੇ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਵੈਕਸੀਨ ਖ਼ੁਦ ਲਗਵਾਉਣ ਦੇ ਨਾਲ ਨਾਲ ਹੋਰਨਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰ ਰਹੇ ਹਨ।
ਏਦਾਂ ਦਾ ਹੀ ਕੁਝ ਦੇਖਣ ਨੂੰ ਮਿਲਿਆ ਪਠਾਨਕੋਟ ਵਿਚ ਜਿੱਥੇ ਕਿ ਕੋਰੋਨਾ ਵੈਕਸੀਨ ਲਗਵਾਉਣ ਵਾਸਤੇ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਸਰਕਾਰੀ ਹਸਪਤਾਲ ਪਹੁੰਚੇ। ਜਿਥੇ ਕਿ ਉਨ੍ਹਾਂ ਨੇ ਟੀਕਾਕਰਨ ਕਰਵਾਉਣ ਉਪਰੰਤ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਕੋਰੋਨਾ ਤੋਂ ਬਚਾਓ ਲਈ ਸਰਕਾਰ ਦੁਆਰਾ ਲਗਾਈ ਜਾ ਰਹੀ ਵੈਕਸੀਨ ਜ਼ਰੂਰ ਲਗਵਾਉਣ।
ਇਸ ਬਾਰੇ ਗੱਲ ਕਰਦੇ ਹੋਏ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਿੰਦੁਸਤਾਨ ਵਿੱਚ ਬਣੀ ਹੋਈ ਕੋਰੋਨਾ ਵੈਕਸੀਨ ਲੋਕਾਂ ਨੂੰ ਕੋਵਿਡ-19 ਤੋਂ ਬਚਾਉਣ ’ਚ ਅਹਿਮ ਯੋਗਦਾਨ ਨਿਭਾ ਰਹੀ ਹੈ।
ਇਹ ਵੀ ਪੜ੍ਹੋ: ਗਾਜੀਪੁਰ ਬਾਰਡਰ: ਅੰਦੋਲਨ ਦੇ 100 ਦਿਨ ਹੋਏ ਪੂਰੇ, ਗਰਮੀਆਂ ਦੀਆਂ ਤਿਆਰੀਆਂ ’ਚ ਜੁਟੇ ਕਿਸਾਨ