ਪਠਾਨਕੋਟ: ਸ਼ਹਿਰ ਦੇ ਨੇੜਲੇ ਪਿੰਡ ਮਨਵਾਲ ਵਿਵਾਹ 'ਚ ਉਸ ਸਮੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਵਾਸੀਆਂ ਨੇ ਇੱਕ ਬੰਬ ਨੁਮਾ ਚੀਜ਼ ਦੇਖੀ। ਸਥਾਨਕ ਲੋਕਾਂ ਨੇ ਇਸ ਦੀ ਇਤਲਾਹ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਇਹ ਪੁਰਾਣੇ ਚਲੇ ਹੋਏ ਬੰਬ ਦਾ ਖੋਲ ਸੀ ਜਿਸ ਨੂੰ ਪੁਲਿਸ ਨੇ ਇਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਪੁਲਿਸ ਨੇ ਅਜੇ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ।