ਪਠਾਨਕੋਟ: ਸੂਬੇ ਦੇ ਵਿੱਚ ਸੜਕ ਹਾਦਸੇ ਲਗਾਤਾਰ ਵਧਦੇ ਜਾ ਰਹੇ ਹਨ। ਪਠਾਨਕੋਟ ਦੇ ਵਿੱਚ ਇੱਕ ਦਿਲ ਦਹਿਲਾ ਦੇਣ ਸੜਕੀ ਹਾਦਸਾ ਵਾਪਰਿਆ ਹੈ। ਪਠਾਨਕੋਟ ਦੇ ਚੱਕੀ ਪੁਲ ਦੇ ਕੋਲ ਉਸ ਵੇਲੇ ਇਕ ਵੱਡਾ ਸੜਕੀ ਹਾਦਸਾ ਵਾਪਰ ਗਿਆ ਜਦੋਂ ਇਕ ਤੇਜ਼ ਰਫਤਾਰ ਟਰੱਕ ਦੀ ਬ੍ਰੇਕ ਫੇਲ੍ਹ ਹੋਣ ਦੇ ਕਾਰਨ ਟਰੱਕ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਗਿਆ। ਇਸ ਟਰੱਕ ਦੀ ਚਪੇਟ ਦੇ ਵਿੱਚ ਕਈ ਵਾਹਨ ਆ ਗਏ।
ਇਸ ਟਰੱਕ ਦੀ ਚਪੇਟ ਵਿੱਚ ਬੱਸ, ਮੋਟਰਸਾਈਕਲ, ਕਾਰ ਅਤੇ ਆਟੋ ਆ ਗਏ ਜਿਸ ਦੇ ਚੱਲਦੇ ਕਰੀਬ ਅੱਧਾ ਦਰਜਨ ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ ਅਤੇ ਜ਼ਖ਼ਮੀਆਂ ਨੂੰ ਇਲਾਜ ਦੇ ਲਈ ਸਰਕਾਰੀ ਹਸਪਤਾਲ ਪਠਾਨਕੋਟ ਪਹੁੰਚਾਇਆ ਗਿਆ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਐੱਸ ਐੱਚ ਓ ਦਵਿੰਦਰ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਸੂਚਨਾ ਮਿਲੀ ਸੀ ਕਿ ਚੱਕੀ ਪੁਲ ਦੇ ਕੋਲ ਇਕ ਹਾਦਸਾ ਵਾਪਰ ਗਿਆ ਹੈ ਜਦੋਂ ਮੌਕੇ ‘ਤੇ ਪੁੱਜੇ ਤਾਂ ਪਤਾ ਚੱਲਿਆ ਕਿ ਟਰੱਕ ਦੀ ਬ੍ਰੇਕ ਫੇਲ੍ਹ ਹੋਣ ਕਰਕੇ ਹਾਦਸਾ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਤੇ ਜ਼ਖਮੀਆਂ ਨੂੰ ਇਲਾਜ ਦੇ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:ਤੇਜ਼ ਰਫਤਾਰ ਐਂਬੂਲੈਂਸ ਨੇ 4 ਵਾਹਨਾਂ ਨੂੰ ਮਾਰੀ ਟੱਕਰ, ਵੀਡੀਓ ਆਈ ਸਾਹਮਣੇ