ETV Bharat / state

ਜ਼ਮੀਨੀ ਵਿਵਾਦ ਨੂੰ ਲੈ ਕੇ ਘਰ ਉਪਰ ਚਲਾਏ ਇੱਟਾਂ-ਰੋੜੇ - land dispute

ਪਠਾਨਕੋਟ ਦੇ ਪਿੰਡ ਨੰਗਲਭੁਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਕੁੱਝ ਵਿਅਕਤੀਆਂ ਨੇ ਇੱਕ ਘਰ ਉਪਰ ਹਮਲਾ ਕਰ ਦਿੱਤਾ। ਹਮਲੇ ਦੌਰਾਨ ਘਰ ਵਿੱਚ ਮੌਜੂਦ ਦੋ ਔਰਤਾਂ ਦੇ ਸੱਟਾਂ ਲੱਗੀਆਂ। ਇਹ ਸਾਰੀ ਘਟਨਾ ਇਕ ਔਰਤ ਨੇ ਮੋਬਾਈਲ ਵਿੱਚ ਕੈਦ ਕਰ ਲਈ ਹੈ।

ਜ਼ਮੀਨੀ ਵਿਵਾਦ ਨੂੰ ਲੈ ਕੇ ਘਰ ਉਪਰ ਚਲਾਏ ਇੱਟਾਂ-ਰੋੜੇ

author img

By

Published : Aug 10, 2020, 10:55 PM IST

ਪਠਾਨਕੋਟ: ਪਿੰਡ ਨੰਗਲਭੁਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਕੁੱਝ ਲੋਕਾਂ ਵੱਲੋਂ ਇੱਕ ਘਰ ਉਪਰ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ ਗਿਆ। ਕਥਿਤ ਦੋਸ਼ੀਆਂ ਨੇ ਘਰ ਉਪਰ ਉਦੋਂ ਹਮਲਾ ਕੀਤਾ, ਜਦੋਂ ਘਰ ਦੀਆਂ ਔਰਤਾਂ ਉੱਥੇ ਹੀ ਮੌਜੂਦ ਸਨ। ਹਮਲੇ ਦੌਰਾਨ ਇੱਕ ਔਰਤ ਨੇ ਇਸ ਸਾਰੀ ਘਟਨਾ ਦੀ ਵੀਡੀਓ ਮੋਬਾਈਲ 'ਤੇ ਬਣਾ ਲਈ।

ਜ਼ਮੀਨੀ ਵਿਵਾਦ ਨੂੰ ਲੈ ਕੇ ਘਰ ਉਪਰ ਚਲਾਏ ਇੱਟਾਂ-ਰੋੜੇ

ਇਸ ਮੌਕੇ ਪੀੜਤ ਕੁੜੀ ਨਿਸ਼ਾ ਅਤੇ ਅੰਜੂ ਬਾਲਾ ਨੇ ਕਿਹਾ ਕਿ ਪਿੰਡ ਦੇ ਹੀ ਕੁੱਝ ਲੋਕ ਉਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਵਾਰ-ਵਾਰ ਉਨ੍ਹਾਂ ਉਪਰ ਹਮਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਹਮਲਾ ਵੀ ਕਬਜ਼ੇ ਦੀ ਕੋਸ਼ਿਸ਼ ਤਹਿਤ ਹੀ ਕੀਤਾ ਗਿਆ ਹੈ।

ਪੀੜਤ ਔਰਤਾਂ ਨੇ ਕਿਹਾ ਕਿ ਇਨ੍ਹਾਂ ਹਮਲਿਆਂ ਸਬੰਧੀ ਉਨ੍ਹਾਂ ਨੇ ਪਹਿਲਾਂ ਵੀ ਕਈ ਵਾਰ ਪੁਲਿਸ ਨੂੰ ਸ਼ਿਕਾਇਤਾਂ ਦਰਜ ਕਰਵਾਈਆਂ ਹਨ, ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਪੁਲਿਸ ਨੂੰ ਮਾਮਲੇ ਵਿੱਚ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਉਧਰ, ਡੀ.ਐਸ.ਪੀ. ਰਜਿੰਦਰ ਮਨਹਾਸ ਨੇ ਇਸ ਮਾਮਲੇ ਬਾਰੇ ਕਿਹਾ ਕਿ ਇਹ ਸਾਰਾ ਮਾਮਲਾ ਜ਼ਮੀਨੀ ਵਿਵਾਦ ਨਾਲ ਜੁੜਿਆ ਹੋਇਆ ਹੈ ਅਤੇ ਉਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.