ਪਠਾਨਕੋਟ: ਪਰਿਵਾਰਾਂ ’ਚ ਜ਼ਮੀਨੀ ਵਿਵਾਦਾਂ ਨੂੰ ਲੈ ਕੇ ਲੜਾਈ-ਝਗੜਾ ਹੋਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਆਮ ਵੇਖਣ ਨੂੰ ਮਿਲ ਰਹੀਆਂ ਹਨ। ਜ਼ਮੀਨੀ ਵਿਵਾਦਾਂ ਨੂੰ ਲੈ ਕੇ ਕਿਸੇ ਦੀ ਇੱਜ਼ਤ ਨੂੰ ਤਾਰ-ਤਾਰ ਕਰਨਾ ਸ਼ਰਮਨਾਕ ਘਟਨਾ ਹੁੰਦੀ ਹੈ।
ਜ਼ਿਲ੍ਹਾ ਪਠਾਨਕੋਟ ਦੇ ਪਿੰਡ ਕੋਹਲੀਆਂ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜ਼ਮੀਨ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਰਿਸ਼ਤੇਦਾਰਾਂ ਨੇ ਆਪਣੀ ਹੀ ਭਰਜਾਈ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਨਾਲ ਜਬਰ-ਜ਼ਨਾਹ ਕੀਤਾ।
ਇਸ ਘਟਨਾ ਦੇ ਬਾਰੇ ਜਦੋਂ ਵਿਆਹੁਤਾ ਦੇ ਪਤੀ ਨੂੰ ਪਤਾ ਲੱਗਾ ਤਾਂ ਉਹ ਉਸ ਨੂੰ ਬਚਾਉਣ ਲਈ ਆਇਆ। ਜਿਥੇ ਮੌਕੇ ’ਤੇ ਮੌਜੂਦ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਇਸ ਸਬੰਧ ’ਚ ਜਦੋਂ ਪੀੜਤ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਨ੍ਹਾਂ ਦਾ ਆਪਣੇ ਰਿਸ਼ਤੇਦਾਰਾਂ (ਚਾਚਾ-ਤਾਇਆ) ਨਾਲ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਜਿਸ ਦੀ ਰਜ਼ਿੰਸ਼ ਨੂੰ ਲੈ ਕੇ ਉਨ੍ਹਾਂ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਦੇ ਸਬੰਧ ’ਚ ਸ਼ਿਕਾਇਤ ਮਿਲੀ ਹੈ। ਉਹ ਇਸ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕਰ ਰਹੇ ਹਨ, ਜਿਸ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਦਿੱਲੀ 'ਚ 87 ਸਾਲਾ ਬਜ਼ੁਰਗ ਔਰਤ ਨਾਲ ਬਲਾਤਕਾਰ