ETV Bharat / state

ਮਾਮੂਲੀ ਤਕਰਾਰ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ - ਟਰਾਂਸਪੋਰਟਰ

ਪਠਾਨਕੋਟ ਵਿੱਚ 2 ਨੌਜਵਾਨਾਂ ‘ਚ ਹੋਈ ਮਾਮੂਲੀ ਤਕਰਾਰ ਨੂੰ ਲੈਕੇ ਇੱਕ ਨੌਜਵਾਨ ਨੇ ਦੂਜੇ ਦਾ ਕਤਲ ਕਰ ਦਿੱਤਾ ਹੈ। ਇਸ ਘਟਨਾ ਨੂੰ ਲੈਕੇ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਘਟਨਾ ਸਥਾਨ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਾਮੂਲੀ ਤਕਰਾਰ ਨੂੰ ਲੈਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

author img

By

Published : Jun 29, 2021, 11:05 AM IST

ਪਠਾਨਕੋਟ: ਹਲਕਾ ਭੋਆ ਦੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਜਦੋਂ ਕੀੜੀਆਂ ਕਰੱਸ਼ਰ ਇੰਡਸਟਰੀ ‘ਚ ਇੱਕ ਨੌਜਵਾਨ ਨੇ ਮਾਮੂਲੀ ਤਕਰਾਰ ਨੂੰ ਲੈ ਕੇ ਦੂਜੇ ਦਾ ਕਤਲ ਕਰ ਦਿੱਤਾ। ਇਹ ਦੋਵੇਂ ਨੌਜਵਾਨ ਟਰਾਂਸਪੋਰਟਰ ਦੱਸੇ ਜਾ ਰਹੇ ਹਨ ਜਿਨ੍ਹਾਂ ਵਿੱਚ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋ ਗਈ । ਦੋਵਾਂ ਦੀ ਤਕਰਾਰ ਏਨੀ ਜ਼ਿਆਦਾ ਵਧ ਗਈ ਕਿ ਦੋਨੋਂ ਹੱਥੋਪਾਈ ‘ਤੇ ਉਤਰ ਆਏ ਤੇ ਜਿਸਦੇ ਚੱਲਦੇ ਇੱਕ ਸ਼ਖ਼ਸ ਦਾ ਕਤਲ ਕਰ ਦਿੱਤਾ।

ਮਾਮੂਲੀ ਤਕਰਾਰ ਨੂੰ ਲੈਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਸੂਤਰਾਂ ਤੋਂ ਮਿਲੀ ਜਾਣਕਾਰੀ ਤਹਿਤ ਇਕ ਟਰਾਂਸਪੋਰਟਰ ਨੇ ਆਪਣੇ ਇਕ ਸਾਥੀ ਨੂੰ ਬੁਲਾ ਲਿਆ ਅਤੇ ਉਸ ਤੋਂ ਬਾਅਦ ਦੋਵਾਂ ਦੀ ਆਪਸ ‘ਚ ਕਾਫੀ ਝੜਪ ਹੋਈ ਜਿਸ ਦੇ ਚੱਲਦੇ ਜਿਸ ਨੌਜਵਾਨ ਨੂੰ ਬੁਲਾਇਆ ਗਿਆ ਸੀ ਉਸ ਦਾ ਕਤਲ ਕਰ ਦਿੱਤਾ ਗਿਆ ਅਤੇ ਉਸ ਦੀ ਲਾਸ਼ ਕਰੱਸ਼ਰ ਦੇ ਨਜਦੀਕ ਹੀ ਸੁੱਟ ਦਿੱਤੀ ।ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਬਾਰੇ ਗੱਲ ਕਰਦੇ ਹੋਏ ਏ ਐੱਸ ਪੀ ਅਦਿੱਤਿਆ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਸੂਚਨਾ ਮਿਲੀ ਸੀ ਕਿ ਕਿਸੇ ਗੱਲਬਾਤ ਨੂੰ ਲੈ ਕੇ ਕਤਲ ਹੋਇਆ ਹੈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਸ ਵੱਲੋਂ ਵੀ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ ਉਸ ਦੇ ਉੱਪਰ ਉਚਿਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਹਸਪਤਾਲ ਬਣਿਆ ਮੈਦਾਨੇ ਜੰਗ, ਐਂਮਰਜੇਂਸੀ ਵਾਰਡ ਵਿੱਚ ਚੱਲੇ ਘਸੁੰਨ-ਮੁੱਕੇ

ETV Bharat Logo

Copyright © 2025 Ushodaya Enterprises Pvt. Ltd., All Rights Reserved.