ਪਠਾਨਕੋਟ: ਭਾਰਤ ਪਾਕਿਸਤਾਨ ਸਰਹੱਦ ਦੀ ਜ਼ੀਰੋ ਰੇਖਾ ’ਤੇ ਪਾਕਿਸਤਾਨ ਵੱਲੋਂ ਆਈ ਕਿਸ਼ਤੀ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਪਾਕਿਸਤਾਨ ਵੱਲੋਂ ਆਈ ਕਿਸ਼ਤੀ ਨੂੰ ਸੀਮਾ ਸੁਰੱਖਿਆ ਬਲ ਨੇ ਆਪਣੇ ਕਬਜ਼ੇ ਚ ਲੈ ਲਈ ਹੈ।
ਦੱਸ ਦਈਏ ਕਿ ਅੱਜ ਸਵੇਰ 11 ਵਜੇ ਦੇ ਕਰੀਬ ਭਾਰਤ ਪਾਕਿਸਤਾਨ ਸਰਹੱਦ ਦੀ ਜ਼ੀਰੋ ਰੇਖਾ ’ਤੇ ਸਥਿਤ ਬੀਐਸਐਫ ਨੂੰ ਨੇੜੇ ਵਗਦੇ ਤਰਨਾਹ ਦਰਿਆ ਚ ਇੱਕ ਅਵਾਰਾ ਕਿਸ਼ਤੀ ਬਰਾਮਦ ਕੀਤੀ ਗਈ। ਜੋ ਕਿ ਪਾਕਿਸਤਾਨ ਵੱਲੋਂ ਵਹਿ ਕੇ ਭਾਰਤ ਦੀ ਹੱਦ ਵੱਲ ਆ ਗਈ ਸੀ। ਜਿਸਨੂੰ ਤੁਰੰਤ ਬੀਐੱਸਐਫ ਵੱਲੋਂ ਕਬਜ਼ੇ ਅੰਦਰ ਲੈ ਲਿਆ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ’ਤੇ ਕੁਝ ਵੀ ਲਿਖਿਆ ਹੋਇਆ ਨਹੀਂ ਸੀ ਇਸ ਤੋਂ ਇਲਾਵਾ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਕੈਪਟਨ ਅਮਰਿੰਦਰ ਸਿੰਘ ਚੱਲਿਆ ਹੋਇਆ ਕਾਰਤੂਸ: ਨਵਜੋਤ ਸਿੱਧੂ
ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਸਖ਼ਤ
ਤਿਉਹਾਰਾਂ ਅਤੇ ਮੇਲਿਆਂ ਨੂੰ ਲੈ ਕੇ ਸੂਬੇ ਭਰ ’ਚ ਪੁਲਿਸ ਪ੍ਰਸ਼ਾਸਨ (Punjab Police) ਪੂਰੀ ਤਰ੍ਹਾਂ ਮੁਸਤੈਦ ਹੈ। ਥਾਂ-ਥਾਂ ਨਾਕੇਬੰਦੀਆਂ ਲਾ ਕੇ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਦੀ ਨਕੇਲ ਕਸੀ ਜਾ ਰਹੀ ਹੈ ਤਾਂ ਜੋ ਕੋਈ ਵੀ ਅਣਸੁਖਾਂਵੀ ਘਟਨਾ ਨਾ ਵਾਪਰੇ। ਸੁਰੱਖਿਆ ਵਿੱਚ ਸਖ਼ਤੀ ਕਰਨ ਕਰਕੇ, ਸੁਰੱਖਿਆ ਏਜੰਸੀਆਂ ਵੱਲੋਂ ਵੱਖ-ਵੱਖ ਥਾਵਾਂ ਤੋਂ ਪਾਕਿਸਤਾਨੀ ਘੁਸਪੈਠੀਏ ਫੜੇ ਗਏ ਹਨ।