ਪਠਾਨਕੋਟ: ਪਠਾਨਕੋਟ ਦੇ ਨਾਲ ਲੱਗਦੇ ਪਹਾੜੀ ਇਲਾਕੇ ਧਾਰ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ। ਜਦੋਂ ਜੰਮੂ-ਕਸ਼ਮੀਰ 'ਚ ਬਸ਼ੌਲੀ ਤੋਂ ਮਾਤਾ ਦੇ ਦਰਸ਼ਨ ਕਰਕੇ ਪਠਾਨਕੋਟ ਪਰਤ ਰਹੇ ਸ਼ਰਧਾਲੂਆਂ ਦੀ ਕਾਰ ਸੜਕ ਕਿਨਾਰੇ ਰਣਜੀਤ ਸਾਗਰ ਡੈਮ ਦੀ ਸੁਰੱਖਿਆ ਚੌਕੀ ਨੰਬਰ 6 ਨੇੜੇ ਅਚਾਨਕ ਬੇਕਾਬੂ ਹੋ ਕੇ ਖਾਈ 'ਚ ਡਿੱਗ ਗਈ। ਜਿਸ ਕਾਰ 'ਚ ਸਵਾਰ 7 ਸ਼ਰਧਾਲੂ ਜ਼ਖਮੀ ਹੋ ਗਏ।
ਪੁਲਿਸ ਨੇ ਜ਼ਖਮੀਆਂ ਨੂੰ ਬਾਹਰ ਕੱਢਿਆ:- ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਇੰਚਾਰਜ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਸੂਚਨਾ ਮਿਲੀ ਸੀ ਕਿ ਇਕ ਕਾਰ ਖੱਡ 'ਚ ਡਿੱਗ ਗਈ ਹੈ। ਜਿਸ ਕਾਰਨ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਮੌਕੇ 'ਤੇ ਪਹੁੰਚ ਕੇ ਸਾਰੇ ਜ਼ਖਮੀਆਂ ਨੂੰ ਬਾਹਰ ਕੱਢਿਆ ਤੇ ਇਲਾਜ ਲਈ ਹਸਪਤਾਲ ਭੇਜਿਆ ਗਿਆ।
4. Loot In Amritsar: ਅਣਪਛਾਤੇ ਲੁਟੇਰਿਆਂ ਨੇ ਦਾਤਰਾਂ ਨਾਲ ਹਮਲਾ ਕਰਕੇ ਕਬਾੜੀ ਵਾਲੇ ਤੋਂ ਖੋਹਿਆ ਸਕੂਟਰ ਤੇ ਨਕਦੀ
ਰਣਜੀਤ ਸਾਗਰ ਡੈਮ ਨੇੜੇ ਹਾਦਸਾ:- ਇੰਚਾਰਜ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਇੱਕ ਕਾਰ ਵਿੱਚ 7 ਪਰਿਵਾਰਕ ਮੈਂਬਰ ਸਨ, ਜੋ ਕਿ ਜੰਮੂ-ਕਸ਼ਮੀਰ 'ਚ ਬਸ਼ੌਲੀ ਤੋਂ ਮਾਤਾ ਦੇ ਦਰਸ਼ਨ ਕਰਕੇ ਪਠਾਨਕੋਟ ਪਰਤ ਰਹੇ ਸਨ। ਜਿਹਨਾਂ ਦੀ ਬੇਕਾਬੂ ਕਾਰ ਰਣਜੀਤ ਸਾਗਰ ਡੈਮ ਨੇੜੇ ਖੱਡੀ ਵਿੱਚ ਡਿੱਗ ਗਈ।