ਪਠਾਨਕੋਟ: ਜ਼ਿਲ੍ਹੇ ਦੇ ਪਿੰਡ ਚੱਕੜ ਵਿੱਚ ਅਰੁਣਾਚਲ ਪ੍ਰਦੇਸ਼ ਦੇ ਸ਼ਹੀਦ ਅਕਸ਼ੈ ਪਠਾਨੀਆ ਦੇ ਘਰ ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ ਦੇ ਚੇਅਰਮੈਨ ਮਨਿੰਦਰ ਸਿੰਘ ਬਿੱਟਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਖਾਲਿਸਤਾਨ ਦੇ ਸਮਰਥਕਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਭਾਰਤ ਦੀ ਏਕਤਾ ਅਤੇ ਅਖੰਡਤਾ ਨਾਲ ਕਦੇ ਵੀ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ।
ਜਿੱਥੇ ਇੱਕ ਪਾਸੇ ਖਾਲਿਸਤਾਨ ਸਮਰਥਕਾਂ ਦੀ ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ ਦੇ ਚੇਅਰਮੈਨ ਮਨਿੰਦਰ ਸਿੰਘ ਬਿੱਟਾ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ 'ਤੇ ਬੋਲਦਿਆਂ ਕਿਹਾ ਕਿ ਅੱਜ ਸਾਰੀਆਂ ਸਿਆਸੀ ਪਾਰਟੀਆਂ ਭੁੱਲਰ ਨੂੰ ਫਾਂਸੀ ਤੋਂ ਬਚਾਉਣ ਲਈ ਖੜ੍ਹੀਆਂ ਹਨ, ਸਾਰੀਆਂ ਸਿਆਸੀ ਪਾਰਟੀਆਂ ਇੱਕ ਅੱਤਵਾਦੀ ਨੂੰ ਫਾਂਸੀ ਤੋਂ ਬਚਾਉਣਾ ਚਾਹੁੰਦੀਆਂ ਹਨ। ਪਰ ਮੇਰੇ 'ਤੇ ਹੋਏ ਧਮਾਕੇ 'ਚ ਮਰਨ ਵਾਲਿਆਂ ਦੇ ਪਰਿਵਾਰਾਂ ਦਾ ਕੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ 'ਤੇ ਬੋਲਦਿਆਂ ਬਿੱਟਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸਾਡੇ ਤਿੰਨ ਮੰਤਰੀਆਂ ਨੂੰ ਵਿਦਿਆਰਥੀਆਂ ਨੂੰ ਉਥੋਂ ਕੱਢਣ ਲਈ ਭੇਜਿਆ ਗਿਆ ਹੈ। ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਵੇਗਾ ਅਤੇ ਜਾ ਵੀ ਰਿਹਾ ਹੈ।
ਮਨਿੰਦਰ ਸਿੰਘ ਬਿੱਟਾ ਨੇ ਅੱਗੇ ਕਿਹਾ ਕਿ ਜੇਕਰ ਪੀਐੱਮ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਨਹੀਂ ਹੁੰਦੇ ਤਾਂ ਵਿਦਿਆਰਥੀਆਂ ਦਾ ਬਹੁਤ ਬੂਰਾ ਹਾਲ ਹੋਣਾ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਕਾਬੁਲ ਅਫਗਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਆਉਣਾ ਮੋਦੀ ਸਰਕਾਰ ਦੇ ਕਾਰਨ ਹੀ ਸੰਭੲ ਹੋ ਸਕਿਆ ਹੈ।
ਇਹ ਵੀ ਪੜੋ: ਆਜ਼ਾਦ ਉਮੀਦਵਾਰ ਅਮਰੀਕ ਢਿੱਲੋਂ ਨੂੰ ਬ੍ਰੇਨ ਹੈਮਰੇਜ ਦਾ ਅਟੈਕ