ETV Bharat / state

ਪਠਾਨਕੋਟ ਰੈਲੀ: ਪੰਜਾਬ ਤੋਂ ਪਹਿਲਾਂ ਦਿੱਲੀ ’ਚ ਆਪਣੀ ਕਾਰਗੁਜ਼ਾਰੀ ਦਿਖਾਉਣ ਕੇਜਰੀਵਾਲ- ਸੀਐੱਮ ਚੰਨੀ

author img

By

Published : Dec 24, 2021, 5:21 PM IST

ਪਠਾਨਕੋਟ ਦੀ ਰੈਲੀ ਚ ਪਹੁੰਚੇ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ 'ਆਪ' ਸੁਪਰੀਮੋ ਪੰਜਾਬ ਦੀ ਦੌਲਤ 'ਤੇ ਨਜ਼ਰ ਰੱਖ ਰਹੇ ਹਨ ਜਿਸ ਕਾਰਨ ਉਹ ਲੋਕਾਂ ਨੂੰ ਲੁਭਾਉਣ ਲਈ ਹਵਾਈ ਕਿਲ੍ਹੇ ਬਣਾ ਰਹੇ ਹਨ। ਉਨ੍ਹਾਂ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਪੰਜਾਬੀਆਂ ਦੇ ਸਾਹਮਣੇ ਝੂਠ ਦੇ ਪੁਲੰਦੇ ਫੋਲਣ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਾਂਗ ਦਿੱਲੀ ਵਾਸੀਆਂ ਨੂੰ ਸਸਤੀ ਬਿਜਲੀ ਅਤੇ ਪੈਟਰੋਲ ਦੇਣ ਦਾ ਐਲਾਨ ਕਰਨ ਦੀ ਹਿੰਮਤ ਕਰੇ।

ਪਠਾਨਕੋਟ ਰੈਲੀ ਚ ਪਹੁੰਚੇ ਸੀਐੱਮ ਚੰਨੀ
ਪਠਾਨਕੋਟ ਰੈਲੀ ਚ ਪਹੁੰਚੇ ਸੀਐੱਮ ਚੰਨੀ

ਪਠਾਨਕੋਟ: ਪੰਜਾਬ ਵਿਧਾਨਸਭਾ ਚੋਣਾਂ 2022 (2022 Punjab Assembly Election) ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਹੋਈਆਂ ਪਈਆਂ ਹਨ। ਹਰ ਇੱਕ ਸਿਆਸੀ ਪਾਰਟੀ ਲੋਕਾਂ ਨੂੰ ਆਪਣੀਆਂ ਕੀਤੀਆਂ ਕਾਰ ਗੁਜਾਰੀਆਂ ਨੂੰ ਗਿਣਵਾ ਰਹੀਆਂ ਹਨ ਨਾਲ ਹੀ ਵਿਰੋਧੀ ਪਾਰਟੀਆਂ ਤੇ ਨਿਸ਼ਾਨਾ ਵੀ ਸਾਧ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਠਾਨਕੋਟ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਘੇਰਦੇ ਹੋਏ ਸੀਐੱਮ ਚੰਨੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ 'ਚ ਆਪਣੀ ਕਾਰਗੁਜ਼ਾਰੀ ਵਿਖਾਉਣ। ਉਨ੍ਹਾਂ ਕਿਹਾ ਕਿ ਪੰਜਾਬ ਚ ਸੂਬਾ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਬਾਖ਼ੂਬੀ ਰਾਖੀ ਕਰ ਰਹੀ ਹੈ, ਕੇਜਰੀਵਾਲ ਨੂੰ ਉਨ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ।

  • Chief Minister @CharanjitChanni announced that a medical college will be set up on 32 acres land in Pathankot besides merging Hindu cooperative bank with other cooperative banks. CM Channi also announced to approve ₹120 crore for elevated road along with other slew of projects. pic.twitter.com/qwYFp7XIWV

    — CMO Punjab (@CMOPb) December 24, 2021 " class="align-text-top noRightClick twitterSection" data=" ">

ਦੱਸ ਦਈਏ ਕਿ ਤਲਵਾੜਾ ਜੱਟਾਂ ਤੋਂ ਸਿੰਬਲੀ ਗੁੱਜਰਾਂ ਤੱਕ ਬਣਾਏ ਵੱਡੇ ਪੁਲ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ, ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸੁਪਰੀਮੋ ਪੰਜਾਬ ਦੀ ਦੌਲਤ 'ਤੇ ਨਜ਼ਰ ਰੱਖ ਰਹੇ ਹਨ ਜਿਸ ਕਾਰਨ ਉਹ ਲੋਕਾਂ ਨੂੰ ਲੁਭਾਉਣ ਲਈ ਹਵਾਈ ਕਿਲ੍ਹੇ ਬਣਾ ਰਹੇ ਹਨ। ਉਨ੍ਹਾਂ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਪੰਜਾਬੀਆਂ ਦੇ ਸਾਹਮਣੇ ਝੂਠ ਦੇ ਪੁਲੰਦੇ ਫੋਲਣ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਾਂਗ ਦਿੱਲੀ ਵਾਸੀਆਂ ਨੂੰ ਸਸਤੀ ਬਿਜਲੀ ਅਤੇ ਪੈਟਰੋਲ ਦੇਣ ਦਾ ਐਲਾਨ ਕਰਨ ਦੀ ਹਿੰਮਤ ਕਰੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ 'ਆਪ' ਲੀਡਰਸ਼ਿਪ ਨੂੰ ਇੱਕ ਮੋਟੀ ਜਿਹੀ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਅਣਖੀ ਪੰਜਾਬੀ ਕਿਸੇ ਵੀ ਬਾਹਰਲੇ ਵਿਅਕਤੀ ਨੂੰ ਰਾਜ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਣਗੇ।

ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਯਾਦ ਕਰਵਾਇਆ ਕਿ ਪੰਜਾਬ ਸਰਕਾਰ ਪੂਰੇ ਉੱਤਰੀ ਖੇਤਰ ਵਿੱਚ ਸਭ ਤੋਂ ਸਸਤਾ ਪੈਟਰੋਲ ਅਤੇ ਡੀਜ਼ਲ ਆਪਣੇ ਲੋਕਾਂ ਨੂੰ ਮੁਹੱਈਆ ਕਰਵਾ ਰਹੀ ਹੈ ਅਤੇ ਇਸੇ ਤਰ੍ਹਾਂ ਪੂਰੇ ਦੇਸ਼ ਨਾਲੋਂ ਸੂਬੇ ਵਿੱਚ ਬਿਜਲੀ ਦੀਆਂ ਦਰਾਂ ਸਭ ਤੋਂ ਸਸਤੀਆਂ ਹਨ।

ਸੀਐਮ ਚੰਨੀ ਨੇ ਸੁਆਲ ਕੀਤਾ ਕਿ ਕੀ ਕੇਜਰੀਵਾਲ ਪੰਜਾਬ ਵਿੱਚ ਆ ਕੇ ਲੋਕਾਂ ਨੂੰ ਭਰਮਾਉਣ ਲਈ ਕਈ ਤਰ੍ਹਾਂ ਦੇ ਝੂਠੇ ਐਲਾਨ ਕਰਨ ਤੋਂ ਪਹਿਲਾਂ ਦਿੱਲੀ ਵਿੱਚ ਪੰਜਾਬ ਵਾਂਗ ਆਮ ਆਦਮੀ ਦੇ ਏਜੰਡੇ ਨੂੰ ਲਾਗੂ ਕਰਨਗੇ। ਉਨ੍ਹਾਂ ਆਪਣੀ ਸਰਕਾਰ ਵੱਲੋਂ ਲਏ ਗਏ ਕਈ ਲੋਕ ਪੱਖੀ ਫੈਸਲਿਆਂ ਦੀ ਸੂਚੀ ਗਿਣਵਾਉਂਦਿਆਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ ਹਨ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ ਤਿੰਨ ਰੁਪਏ ਘਟਾਈਆਂ ਗਈਆਂ ਹਨ। ਪੇਂਡੂ ਖੇਤਰਾਂ ਵਿੱਚ ਜਲ ਸਪਲਾਈ ਘਰਾਂ ਦੀਆਂ ਮੋਟਰਾਂ ਦੇ ਸਬੰਧ ਵਿੱਚ 1200 ਕਰੋੜ ਰੁਪਏ ਮੁਆਫ ਕੀਤੇ ਗਏ ਹਨ, ਜਲ ਸਪਲਾਈ ਦੇ ਪਾਣੀ ਦੇ ਮਾਸਿਕ ਖਰਚੇ ਘਟਾ ਕੇ 50 ਰੁਪਏ ਕੀਤੇ ਗਏ ਹਨ ਅਤੇ ਰੇਤ ਦੇ ਰੇਟ ਬਹੁਤ ਘੱਟ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਹੀ ਆਮ ਆਦਮੀ ਦਾ ਏਜੰਡਾ ਹੈ ਅਤੇ ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਇਸ ਨੂੰ ਪੂਰੇ ਜੋਸ਼ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਆਮ ਆਦਮੀ ਦੀਆਂ ਮੁਸ਼ਕਿਲਾਂ ਨੂੰ ਜਾਣਦਾ ਹਾਂ ਅਤੇ ਮੇਰਾ ਹਰ ਕਦਮ ਉਨ੍ਹਾਂ ਨੂੰ ਘੱਟ ਕਰਨ ਲਈ ਹੈ।

'ਬਾਦਲਾਂ ਅਤੇ ਕੈਪਟਨ ਨੇ ਡਰੱਗ ਮਾਫੀਆ ਨੂੰ ਦਿੱਤੀ ਪਨਾਹ'

ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਹਮਲਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੁਟੇਰਿਆਂ ਨੇ ਡਰੱਗ ਮਾਫੀਆ ਨੂੰ ਪਨਾਹ ਦੇ ਕੇ ਇਸ ਦੀ ਸਰਪ੍ਰਸਤੀ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੇ ਮਾੜੇ ਕੰਮਾਂ ਲਈ ਉਸ 'ਤੇ ਮੁਕੱਦਮਾ ਦਰਜ ਕਰ ਲਿਆ ਹੈ, ਜਿਸ ਕਾਰਨ ਉਹ ਗ੍ਰਿਫਤਾਰੀ ਤੋਂ ਬਚਣ ਲਈ ਏਧਰ-ਓਧਰ ਭੱਜ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਧ੍ਰੋਹ ਕਮਾਉਣ ਦੇ ਗੁਨਾਹਗਾਰ ਵਜੋਂ ਲੈ ਕੇ ਉਨ੍ਹਾਂ ' ਤੇ ਨੱਥ ਪਾਈ ਜਾਵੇਗੀ।

'ਪੰਜਾਬ ’ਚ ਅਮਨ ਸ਼ਾਂਤੀ ਨੂੰ ਵਿਗਾੜਨ ਦੀ ਕੀਤੀ ਜਾ ਰਹੀ ਕੋਸ਼ਿਸ਼'

ਸੂਬੇ ਵਿੱਚ ਹਰ ਕੀਮਤ 'ਤੇ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਸੂਬੇ ਨੂੰ ਅਸਥਿਰ ਕਰਨ 'ਤੇ ਤੁਲੀਆਂ ਹੋਈਆਂ ਹਨ, ਪਰ ਪੰਜਾਬ ਦੇ ਲੋਕਾਂ ਦੀ ਮੱਦਦ ਨਾਲ, ਇਨ੍ਹਾਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕੀਤਾ ਜਾਵੇਗਾ ਅਤੇ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮਨ-ਸ਼ਾਂਤੀ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ।

ਸੀਐੱਮ ਚੰਨੀ ਨੇ ਲੋਕਾਂ ਦਾ ਕੀਤਾ ਧੰਨਵਾਦ

ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਪੁੱਜਣ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ, ਇਨ੍ਹਾਂ ਸਮਾਗਮਾਂ ਵਿੱਚ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦਾ ਕੋਈ ਏਜੰਡਾ ਨਹੀਂ ਹੈ, ਇਸ ਲਈ ਲੋਕ ਅਕਾਲੀਆਂ ਅਤੇ 'ਆਪ' ਦੇ ਸਮਾਗਮਾਂ ਵਿੱਚ ਨਹੀਂ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲੋਕਾਂ ਦਾ ਇਹ ਸਮਰਥਨ, ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਸੂਬੇ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ।

'32 ਏਕੜ ਜ਼ਮੀਨ 'ਚ ਮੈਡੀਕਲ ਕਾਲਜ ਕੀਤਾ ਜਾਵੇਗਾ ਸਥਾਪਤ'

ਮੁੱਖ ਮੰਤਰੀ ਨੇ ਆਪਣੇ ਹਲਕੇ ਵਿੱਚ ਕਈ ਅਹਿਮ ਪ੍ਰਾਜੈਕਟ ਸ਼ੁਰੂ ਕਰਨ ਲਈ ਵਿਧਾਇਕ ਅਨਿਲ ਵਿਜ ਦੀ ਸ਼ਲਾਘਾ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਪਠਾਨਕੋਟ ਵਿੱਚ 32 ਏਕੜ ਜ਼ਮੀਨ 'ਚ ਮੈਡੀਕਲ ਕਾਲਜ ਸਥਾਪਤ ਕੀਤਾ ਜਾਵੇਗਾ ਅਤੇ ਹਿੰਦੂ ਸਹਿਕਾਰੀ ਬੈਂਕ ਦਾ ਸਹਿਕਾਰੀ ਬੈਂਕਾਂ ਵਿੱਚ ਰਲੇਵਾਂ ਕੀਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਐਲੀਵੇਟਿਡ ਰੋਡ ਦੇ ਨਾਲ-ਨਾਲ ਕਈ ਹੋਰ ਪ੍ਰੋਜੈਕਟਾਂ ਲਈ 120 ਕਰੋੜ ਰੁਪਏ ਮਨਜ਼ੂਰ ਕਰਨ ਦਾ ਵੀ ਐਲਾਨ ਕੀਤਾ।

ਮਾਲ ਤੇ ਮੁੜ ਵਸੇੇਬਾ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 'ਮੇਰਾ ਘਰ, ਮੇਰੇ ਨਾਮ' ਸਕੀਮ ਦਾ ਘੇਰਾ ਪੂਰੇ ਸੂਬੇ ਵਿੱਚ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਦੀਆਂ ਕਈ ਅਹਿਮ ਸਮੱਸਿਆਵਾਂ ਦਾ ਹੱਲ ਕੀਤਾ ਹੈ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਸੂਬੇ ਦੇ ਵਿਕਾਸ ਲਈ ਠੋਸ ਉਪਰਾਲੇ ਕਰ ਰਹੇ ਹਨ।

ਇਹ ਵੀ ਪੜੋ: ਮਾਝੇ ਵਿੱਚ ‘ਆਪ’:2017 ਵਿੱਚ ਸਿਫਰ ਰਹੀ ਸੀ ਪਾਰਟੀ

ETV Bharat Logo

Copyright © 2024 Ushodaya Enterprises Pvt. Ltd., All Rights Reserved.