ਪਠਾਨਕੋਟ: ਇਕ ਪਾਸੇ ਜਿਥੇ ਕਿ ਸੂਬਾ ਕਾਂਗਰਸ ਸਰਕਾਰ ਆਪਸੀ ਝਗੜੇ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਵਿੱਚ ਲੱਗੀ ਹੋਈ ਹੈ ਉੱਥੇ ਹੀ ਦੂਜੇ ਪਾਸੇ ਕਰਮਚਾਰੀ ਵਰਗ ਦਾ ਰੋਸ ਵੀ ਸਰਕਾਰ ਨੂੰ ਝੱਲਣਾ ਪੈ ਰਿਹਾ ਹੈ। ਇਨ੍ਹਾਂ ਸਵਾਲਾਂ ਦੇ ਵਿੱਚ ਘਿਰੇ ਵਿਧਾਇਕ ਹੀ ਆਪਣੀ ਪਾਰਟੀ ਦੇ ਮੁੱਖ ਮੰਤਰੀ ਦੇ ਖ਼ਿਲਾਫ਼ ਬੋਲ ਰਹੇ ਹਨ ਅਤੇ ਕਰਮਚਾਰੀਆਂ ਦੀ ਮੰਗਾਂ ਨੂੰ ਪੂਰੀ ਕਰਨ ਦੀ ਨਸੀਹਤ ਵੀ ਦੇ ਰਹੇ ਹਨ।
ਆਪਣੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਵਲੋਂ ਹਲਕਾ ਭੋਆ ਦੇ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਦੇ ਦਫਤਰ ਦਾ ਘਿਰਾਓ ਕੀਤਾ ਗਿਆ ਸੀ ਅਤੇ ਸੂਬਾ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਧਾਇਕ ਆਪਣੀ ਸਰਕਾਰ ਨੂੰ ਆਂਗਨਵਾੜੀ ਕਰਮਚਾਰੀਆਂ ਦੀ ਮੰਗਾਂ ਪੂਰੀਆਂ ਕਰਨ ਦੀ ਨਸੀਹਤ ਦੇ ਦਿੱਤੀ ਜਿਸ ਦੇ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਾਬਕਾ ਸੈਨਿਕ ਹੋਣ ਦਾ ਵਾਸਤਾ ਵੀ ਦੇ ਦਿੱਤਾ। ਇਹੀ ਨਹੀਂ ਉਨ੍ਹਾਂ ਨੇ ਕਿਹਾ ਕਿ ਮੈਨੂੰ ਕੋਰੋਨਾ ਨਹੀਂ ਹੋ ਸਕਦਾ ਮੇਰੇ ਦਿਲ ਦੇ ਵਿੱਚ ਖੋਟ ਨਹੀਂ ਹੈ ਜਿਨ੍ਹਾਂ ਦੇ ਦਿਲਾਂ ਦੇ ਵਿੱਚ ਖੋਟ ਹੋਵੇਗੀ ਉਹ ਪਾ ਕੇ ਮਾਸਕ ਪਾ ਕੇ ਰੱਖਦੇ ਹਨ।
ਉਧਰ ਦੂਜੇ ਪਾਸੇ ਇਸ ਸਬੰਧ ਵਿਚ ਜਦੋਂ ਵਿਧਾਇਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦੀ ਜੋ ਮੰਗ ਹੈ ਉਹ ਜਾਇਜ਼ ਹੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਫੌਜੀ ਹਨ ਉਨ੍ਹਾਂ ਨੂੰ ਇਨ੍ਹਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ ਕਿਉਂਕਿ ਸੈਨਿਕ ਕਦੀ ਝੂਠ ਨਹੀਂ ਬੋਲਦਾ।
ਇਹ ਵੀ ਪੜ੍ਹੋ:ਸਿੱਧੂ ਦੀ ਪ੍ਰਧਾਨਗੀ 'ਤੇ ਲੱਗੀ ਮੋਹਰ, ਚੰਡੀਗੜ੍ਹ 'ਚ ਜਸ਼ਨ ਦੀ ਤਿਆਰੀ-ਸੂਤਰ