ਪਠਾਨਕੋਟ: ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ਼ ਕਾਂਗਰਸ ਪਾਰਟੀ ਵੱਲੋਂ ਸੋਮਵਾਰ ਨੂੰ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਬਲਾਕ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਠਾਨਕੋਟ ਦੇ ਕਾਂਗਰਸੀ ਆਗੂਆਂ ਵੱਲੋਂ ਵੀ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਵਿੱਚ ਕਾਂਗਰਸ ਦੇ ਬਲਾਕ ਪ੍ਰਧਾਨ ਅਜੇ ਕੁਮਾਰ, ਸਾਬਕਾ ਜ਼ਿਲ੍ਹਾ ਪ੍ਰਧਾਨ ਅਨਿਲ ਵਿੱਜ ਅਤੇ ਸਮੂਹ ਕਾਂਗਰਸੀ ਵਰਕਰ ਮੌਜੂਦ ਰਹੇ। ਇਸ ਮੌਕੇ ਪ੍ਰਦਰਸ਼ਨਕਾਰੀ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਜੀਐਸਟੀ ਦੀਆਂ ਬਕਾਇਆ ਕਿਸ਼ਤਾਂ ਨਾ ਦਿੱਤੇ ਜਾਣ 'ਤੇ ਕੇਂਦਰ ਸਰਕਾਰ ਨੂੰ ਕੋਸਦੇ ਨਜ਼ਰ ਆਏ।
ਪਠਾਨਕੋਟ ਦੇ ਪਟੇਲ ਚੌਂਕ 'ਚ ਕਾਂਗਰਸੀ ਬਲਾਕ ਪ੍ਰਧਾਨ ਅਜੇ ਕੁਮਾਰ ਦੀ ਦੇਖ-ਰੇਖ 'ਚ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਪਠਾਨਕੋਟ ਦੇ ਕਾਂਗਰਸੀ ਨੇਤਾ ਅਤੇ ਵਰਕਰ ਮੌਜੂਦ ਰਹੇ। ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਧਾਨ ਅਜੇ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਦੇਸ਼ 'ਚ ਬੇਰੁਜ਼ਗਾਰੀ ਅਤੇ ਮਹਿੰਗਾਈ 'ਚ ਵਾਧਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਕੁੱਝ ਵੱਡੇ ਵਪਾਰੀਆਂ ਨੂੰ ਮੁਨਾਫ਼ਾ ਦੇਣ 'ਚ ਲੱਗੀ ਹੋਈ ਹੈ ਜਿਸ ਕਾਰਨ ਛੋਟੇ ਵਪਾਰੀ ਅੱਜ ਮੰਦੀ ਦਾ ਸ਼ਿਕਾਰ ਹੋ ਰਹੇ ਹਨ।
ਇਹ ਵੀ ਪੜ੍ਹੋ: ਪ੍ਰਦੂਸ਼ਣ ਨੂੰ ਲੈ ਕੇ ਸਖ਼ਤ ਹੋਇਆ ਸੁਪਰੀਮ ਕੋਰਟ, ਕਿਹਾ- ਸ਼ਹਿਰ ਨੂੰ ਇੱਕੋ ਵਾਰ ਵਿਸਫੋਟਕ ਨਾਲ ਉਡਾ ਦਿਓ
ਇਸ ਦੇ ਨਾਲ ਹੀ ਉੱਥੇ ਪੁੱਜੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਨਿਲ ਵਿਜ ਨੇ ਕਿਹਾ ਭਾਜਪਾ ਸਰਕਾਰ ਪੰਜਾਬ ਦੇ ਜੀਐੱਸਟੀ ਦੀ ਬਕਾਇਆ ਕਿਸ਼ਤਾਂ ਦੇਣ 'ਚ ਦੇਰੀ ਕਰ ਰਹੀ ਹੈ ਜਿਸ ਕਾਰਨ ਅੱਜ ਕਾਂਗਰਸੀ ਵਰਕਰ ਸੜਕਾਂ 'ਤੇ ਉੱਤਰੇ ਹਨ।