ਪਠਾਨਕੋਟ: ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਇੱਕ ਵਾਰ ਫਿਰ ਤੋਂ ਇਸ ਮਹਾਂਮਾਰੀ ਨੇ ਪ੍ਰਸ਼ਾਸਨ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ ਅਤੇ ਪਠਾਨਕੋਟ ਦੇ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਵੇਖਦੇ ਹੋਏ ਪ੍ਰਸ਼ਾਸਨ ਸਖ਼ਤ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ।
ਜਿਸ ਦੇ ਚਲਦੇ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਪਹਿਲੀ ਜਮਾਤ ਤੋਂ ਲੈ ਕੇ ਚੌਥੀ ਜਮਾਤ ਤੱਕ 14 ਜਨਵਰੀ ਤੱਕ ਕਲਾਸਾਂ ਆਨਲਾਈਨ ਲਗਾਏ ਜਾਣ ਦੀ ਹਿਦਾਇਤ ਦਿੱਤੀ। 15 ਤਾਰੀਖ਼ ਨੂੰ ਫਿਰ ਤੋਂ ਨਵੀਂ ਗਾਈਡਲਾਈਨ ਜਾਰੀ ਕੀਤੀਆਂ ਜਾਣਗੀਆਂ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਪਠਾਨਕੋਟ (Deputy Commissioner Pathankot) ਨੇ ਮਾਲ ਰੈਸਟੋਰੈਂਟ ਅਤੇ ਬਾਰ ਵਿੱਚ ਸਿਰਫ਼ ਵੈਕਸੀਨੇਸ਼ਨ ਸਟਾਫ਼ ਰਹਿਣ ਦੀ ਹੀ ਹਿਦਾਇਤ ਜਾਰੀ ਕੀਤੀ ਗਈ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਹਿਦਾਇਤਾਂ ਦੀ ਪਾਲਣਾ ਸਖ਼ਤੀ ਦੇ ਨਾਲ ਕੀਤੀ ਜਾਵੇਗੀ ਅਤੇ ਜਿਹੜਾ ਵੀ ਇਨ੍ਹਾਂ ਦੀ ਪਾਲਣਾ ਨਹੀਂ ਕਰੇਗਾ ਉਸ ਦੇ ਉੱਪਰ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: vaccination of children:ਲੁਧਿਆਣਾ 'ਚ ਬੱਚਿਆਂ ਦੇ ਵੈਕਸੀਨ ਦੀ ਪ੍ਰਕਿਰਿਆ ਸ਼ੁਰੂ