ਪਠਾਨਕੋਟ: ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਅੱਜ ਪਠਾਨਕੋਟ ਵਿੱਚ ਇੱਕ ਅਖ਼ਬਾਰ ਹਾਕਰ ਦਾ ਕੋਰੋਨਾ ਵਾਇਰਸ ਟੈਸਟ ਪੌਜ਼ੀਟਿਵ ਆਇਆ ਹੈ। ਇਸ ਸਬੰਧੀ ਪੰਜਾਬ ਦੇ ਸਪੈਸ਼ਲ ਚੀਫ਼ ਸੈਕਟਰੀ ਕੇਵੀਐਸ ਸਿੱਧੂ ਨੇ ਟਵੀਟ ਕਰ ਜਾਣਕਾਰੀ ਦਿੱਤੀ।
ਦੱਸ ਦਈਏ ਕਿ ਪਠਾਨਕੋਟ ਦੇ ਆਨੰਦਪੁਰ ਸਾਹਿਬ ਦੇ ਰਹਿਣ ਵਾਲੇ 56 ਸਾਲਾ ਰਾਜਕੁਮਾਰ ਨੇ ਖ਼ੁਦ ਵਿੱਚ ਥੋੜੇ ਬਹੁਤ ਲੱਛਣ ਦਿਸੇ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾ ਲਿਆ। ਇੱਥੇ ਉਨ੍ਹਾਂ ਦਾ ਟੈਸਟ ਕੀਤਾ ਗਿਆ ਅਤੇ ਉਸ ਦੀ ਰਿਪੋਰਟ ਪੌਜ਼ੀਟਿਵ ਆਈ ਹੈ।
ਇਹ ਵੀ ਪੜ੍ਹੋ: ਨਿਹੰਗ ਸਿੰਘਾਂ ਨੇ ਪੁਲਿਸ ਮੁਲਾਜ਼ਮਾਂ 'ਤੇ ਕੀਤਾ ਹਮਲਾ, ASI ਦਾ ਕੱਟਿਆ ਗਿਆ ਹੱਥ
ਜਾਣਕਾਰੀ ਲਈ ਦੱਸ ਦਈਏ ਕਿ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ 158 ਮਾਮਲੇ ਸਾਹਮਣੇ ਆ ਚੁੱਕੇ ਹਨ ਜਿੰਨਾਂ ਵਿੱਚੋਂ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਵੀ ਜ਼ਿਕਰ ਕਰ ਦਈਏ ਕਿ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ 17 ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।