ਪਠਾਨਕੋਟ: ਹਲਕਾ ਭੋਆ ਦੀ ਸਾਬਕਾ ਵਿਧਾਇਕਾ ਸੀਮਾ ਕੁਮਾਰੀ ਨੇ ਮੌਜੂਦਾ ਵਿਧਾਇਕ ਜੋਗਿੰਦਰ ਪਾਲ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਕਿ ਮੌਜੂਦਾ ਵਿਧਾਇਕ ਵਲੋਂ ਕੇਂਦਰ ਸਰਕਾਰ ਅਤੇ ਐੱਮ.ਪੀ ਸੰਨੀ ਦਿਓਲ ਵੱਲੋਂ ਭੇਜੇ ਗਏ ਫੰਡਾਂ ਨੂੰ ਪੰਜਾਬ ਸਰਕਾਰ ਦਾ ਦੱਸ ਕੇ ਵਿਕਾਸ ਕਾਰਜਾਂ ਦੇ ਵੱਖ-ਵੱਖ ਥਾਵਾਂ 'ਤੇ ਉਦਘਾਟਨ ਕੀਤੇ ਜਾ ਰਹੇ ਹਨ।
ਸਾਬਕਾ ਵਿਧਾਇਕ ਸੀਮਾ ਕੁਮਾਰੀ ਦਾ ਕਹਿਣਾ ਕਿ ਮੌਜੂਦਾ ਵਿਧਾਇਕ ਅਜਿਹਾ ਕਰਕੇ ਹਲਕੇ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਹਲਕਾ ਭੋਆ 'ਚ ਪੰਜਾਬ ਸਰਕਾਰ ਵਲੋਂ ਕੋਈ ਵਿਕਾਸ ਕਾਰਜ ਨਹੀਂ ਕਰਵਾਏ ਜਾ ਰਹੇ। ਉਨ੍ਹਾਂ ਕਿਹਾ ਕਿ ਜੋ ਵੀ ਵਿਕਾਸ ਕਾਰਜ ਹੋ ਰਹੇ ਹਨ, ਉਹ ਕੇਂਦਰ ਸਰਕਾਰ ਵਲੋਂ ਕਰਵਾਏ ਜਾ ਰਹੇ ਹਨ।
ਇਸ ਬਾਰੇ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਸੀਮਾ ਕੁਮਾਰੀ ਨੇ ਕਿਹਾ ਕਿ ਹਲਕਾ ਭੋਆ ਦੇ ਵਿਧਾਇਕ ਜੋਗਿੰਦਰਪਾਲ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਜਿਹੜੇ ਫੰਡ ਕੇਂਦਰ ਸਰਕਾਰ ਵਲੋਂ ਭੇਜੇ ਗਏ ਹਨ, ਉਨ੍ਹਾਂ ਨੂੰ ਵਿਧਾਇਕ ਸਾਹਿਬ ਪੰਜਾਬ ਸਰਕਾਰ ਦਾ ਦੱਸ ਕੇ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੇ ਫੰਡਾਂ ਨੂੰ ਪੰਜਾਬ ਸਰਕਾਰ ਦੇ ਫੰਡ ਦੱਸ ਕੇ ਵਿਧਾਇਕ ਵਲੋਂ ਕਈ ਥਾਵਾਂ 'ਤੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਬਿਜਲੀ ਵਿਭਾਗ ਦਾ ਪਿਆ ਛਾਪਾ, ਵਿਅਕਤੀ ਸੱਪ ਵਾਂਗ ਚੜ੍ਹਿਆ ਕੋਠੇ, ਵੀਡੀਓ ਵਾਇਰਲ