ETV Bharat / state

ਮੀਂਹ ਕਾਰਨ ਮੁੜ ਫ਼ਸਲਾਂ ਹੋਈਆਂ ਖ਼ਰਾਬ, ਕਿਸਾਨਾਂ ਨੇ ਕੀਤੀ ਮੁਆਵਜ਼ੇ ਦੀ ਮੰਗ

ਭਾਰੀ ਮੀਂਹ ਕਾਰਨ ਪਠਾਨਕੋਟ 'ਚ ਫ਼ਸਲਾਂ 'ਚ ਭਰਿਆ ਪਾਣੀ। ਖ਼ਰਾਬ ਹੋਈਆਂ ਫ਼ਸਲਾਂ ਲਈ ਕਿਸਾਨਾਂ ਨੇ ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ।

ਫ਼ਸਲਾਂ 'ਚ ਭਰਿਆ ਪਾਣੀ
author img

By

Published : Feb 22, 2019, 9:32 AM IST

ਪਠਾਨਕੋਟ: ਸ਼ਹਿਰ ਦੇ ਕਈ ਪੇਂਡੂ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਕਾਰਨ ਕਿਸਾਨਾਂ ਦੀਆਂ ਫ਼ਸਲਾਂ 'ਚ ਪਾਣੀ ਭਰ ਗਿਆ ਹੈ। ਇਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਦਰਅਸਲ, ਬੀਤੇ ਦਿਨ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਖੇਤਾਂ 'ਚ ਇੱਕ-ਇੱਕ ਫੁੱਟ ਤੱਕ ਪਾਣੀ ਭਰ ਗਿਆ ਹੈ ਜਿਸ ਦੇ ਚੱਲਦੇ ਕਣਕ ਤੇ ਸਬਜ਼ੀਆਂ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਪ੍ਰਭਾਵਤ ਹੋਈਆਂ ਹਨ।

ਮੀਂਹ ਕਰਾਨ ਫ਼ਸਲਾ ਹੋਈ ਖ਼ਰਾਬ
ਕਿਸਾਨਾਂ ਨੇ ਖ਼ਰਾਬ ਹੋਈ ਫ਼ਸਲ ਲਈ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ ਨਹੀਂ ਤਾਂ ਉਨ੍ਹਾਂ ਦੀ ਮਾਲੀ ਹਾਲਤ ਹੋਰ ਖ਼ਰਾਬ ਹੋ ਜਾਵੇਗੀ। ਦੂਜੇ ਪਾਸੇ ਹੀ ਖੇਤੀਬਾੜੀ ਵਿਭਾਗ ਦੇ ਅਫ਼ਸਰਾਂ ਨੇ ਕਿਸਾਨਾਂ ਨੂੰ ਛੇਤੀ ਹੀ ਪੈਲੀਆਂ 'ਚੋਂ ਪਾਣੀ ਕੱਢਣ ਦੀ ਸਲਾਹ ਦਿੱਤੀ ਹੈ। ਖੇਤੀਬਾੜੀ ਵਿਭਾਗ ਦੇ ਅਫ਼ਸਰ ਡਾ. ਅਮਰੀਕ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਭਾਰੀ ਬਰਸਾਤ ਹੋ ਸਕਦੀ ਹੈ ਜਿਸ ਦਾ ਸਿੱਧਾ ਅਸਰ ਕਿਸਾਨਾਂ ਉੱਤੇ ਪਵੇਗਾ। ਉਨ੍ਹਾਂ ਕਿਹਾ ਕਿ ਪੈਲੀਆਂ ਵਿੱਚ ਪਾਣੀ ਰੁਕਣ ਕਾਰਨ ਕਣਕ ਦੀ ਫ਼ਸਲ ਦੇ ਪੱਤੇ ਪੀਲੇ ਪੈ ਗਏ ਹਨ ਜਿਸ ਕਾਰਨ ਝਾੜ ਵਿੱਚ ਕਮੀ ਆ ਸਕਦੀ ਹੈ।

REPORTER---JATINDER MOHAN (JATIN) PATHANKOT 9646010222
FEED---FTP
FOLDER---21 Feb Harvesting Crop With Heavy Rain (Jatin Pathankot)
FILES--- 1 SHOTS_4BYTES
ਐਂਕਰ ---
ਮੌਸਮ ਵਿੱਚ ਆਏ ਬਦਲਾਅ ਅਤੇ ਭਾਰੀ ਬਰਸਾਤ ਦੇ ਕਾਰਨ ਪਠਾਨਕੋਟ ਦੇ ਪੇਂਡੂ ਇਲਾਕਿਆਂ ਦੇ ਕਿਸਾਨਾਂ ਦੀ ਫ਼ਸਲਾਂ ਦੇ ਵਿੱਚ ਪਾਣੀ ਭਰ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਨਿਚਲਾ ਇਲਾਕਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ ,ਲੋੜ ਤੋਂ ਵੱਧ ਬਾਰਿਸ਼ ਦੇ ਕਾਰਨ ਕਣਕ ਦੀ ਫਸਲ ਅਤੇ ਸਬਜ਼ੀਆਂ ਖਰਾਬ ਹੋਣ ਦੇ ਕਗਾਰ ਉੱਤੇ ਹੈ ਕਿਸਾਨਾਂ ਦੀ ਮੰਗ ਕਿ ਉਨ੍ਹਾਂ ਦੀ ਖ਼ਰਾਬ ਹੋਈ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ ਉੱਥੇ ਖੇਤੀਬਾੜੀ ਵਿਭਾਗ ਦੇ ਅਫਸਰ ਨੇ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਤੱਕ ਮੁੜ ਤੋਂ ਬਰਸਾਤ ਹੋ ਸਕਦੀ ਹੈ ਜਿਸ ਨਾਲ ਕਿਸਾਨਾਂ ਦੇ ਨੁਕਸਾਨ ਵਿੱਚ ਵਾਧਾ ਹੋ ਸਕਦਾ ਹੈ।

ਵਿਓ---ਬੀਤੇ ਦਿਨ ਤੋਂ ਹੋ ਰਹੀ ਲਗਾਤਾਰ ਬਰਸਾਤ ਦੇ ਕਾਰਨ ਖੇਤਾਂ ਦੇ ਵਿੱਚ ਪਾਣੀ ਭਰ ਗਿਆ ਹੈ ਜਿਸ ਨਾਲ ਕਿਸਾਨਾਂ ਦੀ ਮੁਸੀਬਤਾਂ ਵੱਧ ਗਈਆਂ ਨੇ ਇਸ ਭਾਰੀ ਬਰਸਾਤ ਕਾਰਨ ਖੇਤਾਂ ਵਿੱਚ ਇੱਕ ਇੱਕ ਫੁੱਟ ਪਾਣੀ ਭਰ ਗਿਆ ਹੈ ਅਤੇ ਕਈ ਇਲਾਕਿਆਂ ਦੇ ਵਿਚ ਫਸਲਾਂ ਪਾਣੀ ਵਿਚ ਡੁੱਬ ਗਈਆਂ ਨੇ  ਫਸਲਾਂ ਨੂੰ ਭਾਰੀ ਨੁਕਸਾਨ ਹੋਵੇਗਾ ਜਿੱਥੇ ਇੱਕ ਪਾਸੇ ਕਿਸਾਨ ਸਰਕਾਰ ਦੇ ਅੱਗੇ ਮਦਦ ਦੀ ਗੁਹਾਰ ਲਗਾ ਰਹੀ ਹੈ ਉੱਥੇ ਦੂਜੇ ਪਾਸੇ ਖੇਤੀਬਾੜੀ ਵਿਭਾਗ ਦੇ ਅਫ਼ਸਰਾਂ ਨੇ ਕਿਸਾਨਾਂ ਨੂੰ ਜਲਦ ਤੋਂ ਜਲਦ ਪੈਲੀਆਂ ਵਿੱਚੋਂ ਪਾਣੀ ਕੱਢਣ ਦੀ ਸਲਾਹ ਦਿੱਤੀ ਹੈ,ਖੇਤੀਬਾੜੀ ਵਿਭਾਗ ਦੇ ਅਫ਼ਸਰਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਭਾਰੀ ਬਰਸਾਤ ਹੋ ਸਕਦੀ ਹੈ ਜਿਸ ਦਾ ਸਿੱਧਾ ਅਸਰ ਕਿਸਾਨਾਂ ਦੇ ਉੱਤੇ ਪਵੇਗਾ ਉਨ੍ਹਾਂ ਨੇ ਕਿਹਾ ਕਿ ਪੈਲੀਆਂ ਦੇ ਵਿੱਚ ਪਾਣੀ ਰੁਕਣ ਨਾਲ ਕਣਕ ਦੀ ਫਸਲ ਦੇ ਪੱਤੇ ਪੀਲੇ ਪੈ ਗਏ ਨੇ ਜਿਸ ਕਾਰਨ ਝਾੜ ਵਿੱਚ ਕਮੀ ਆ ਸਕਦੀ ਹੈ।

ਵਾਈਟ ---ਰਾਕੇਸ਼ ਕੁਮਾਰ (ਕਿਸਾਨ)
ਵਾਈਟ ---ਕਮਲਜੀਤ ਸਿੰਘ (ਕਿਸਾਨ)
ਵਾਈਟ ---ਸੀਮਾ ਦੇਵੀ (ਪੂਰਵ ਵਿਦਿਅਕ ਭੋਆ)
ਵਾਈਟ ---ਡਾ ਅਮਰੀਕ ਸਿੰਘ (ਖੇਤੀਬਾੜੀ ਅਫਸਰ)
ETV Bharat Logo

Copyright © 2024 Ushodaya Enterprises Pvt. Ltd., All Rights Reserved.