ਪਠਾਨਕੋਟ: ਡੀਸੀ ਦਫ਼ਤਰ ਦੇ ਸਟਾਫ਼ ਨੇ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਕਲਮ ਛੋਡ ਹੜਤਾਲ ਕੀਤੀ। ਜਿਸਦੇ ਚੱਲਦੇ ਡੀਸੀ ਦਫ਼ਤਰ ਦਾ ਕੰਮ ਕਾਜ ਪੂਰੀ ਤਰ੍ਹਾਂ ਠੱਪ ਰਿਹਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਫ਼ਰੀ ਨੇ ਦੱਸਿਆ ਕਿ 4 ਤਰੀਕ ਨੂੰ ਸਾਰੇ ਜ਼ਿਲ੍ਹੇ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਕਲਮ ਛੋਡ ਹੜਤਾਲ ਕੀਤੀ ਗਈ ਸੀ। ਇਸ ਹੜਤਾਲ ਵਿੱਚ ਸਬ ਡਵੀਜ਼ਨ ਪਠਾਨਕੋਟ, ਸਬ ਡਵੀਜ਼ਨ ਧਾਰ, ਤਹਿਸੀਲ ਪਠਾਨਕੋਟ ਅਤੇ ਤਹਿਸੀਲ ਨਰੋੜ ਜੈਮਲ ਸਿੰਘ ਦੇ ਸਮੁੱਚੇ ਕਰਮਚਾਰੀਆਂ ਨੇ ਹਿੱਸਾ ਲਿਆ ਸੀ।
ਪਰ ਸਰਕਾਰ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕੀ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਮੁੜ ਹੜਤਾਲ ਕਰਨੀ ਪਈ। ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਹੁਣ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।