ETV Bharat / state

ਪਠਾਨਕੋਟ 'ਚ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਹੋਏ ਆਹਮੋ-ਸਾਹਮਣੇ, ਜਾਣੋ ਮਾਮਲਾ - ਸੰਸਦ ਮੈਂਬਰ ਸੰਨੀ ਦਿਓਲ

ਪਠਾਨਕੋਟ ਵਿੱਚ ਮੀਟਿੰਗ ਹਾਲ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ (Cabinet Minister Lalchand Kataruchak) ਦਾ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਵਿਰੋਧ ਕੀਤਾ। ਅਸ਼ਵਨੀ ਸਰਮਾ ਦਾ ਕਹਿਣਾ ਹੈ ਕਿ ਜ਼ਿਲ੍ਹੇ ਵਿੱਚ ਮੀਟਿੰਗ ਹਾਲ ਦਾ ਉਦਘਾਟਨ ਕੀਤਾ ਗਿਆ ਪਰ ਜ਼ਿਲ੍ਹੇ ਦੇ ਵਿਧਾਇਕ ਨੂੰ ਸੱਦਾ ਨਹੀਂ ਦਿੱਤਾ ਗਿਆ ਜੋ ਕਿ ਸੰਵਿਧਾਨ ਮੁਤਾਬਿਕ ਬਿਲਕੁਲ ਗਲਤ ਹੈ।

Dispute between MLA Ashwani Sharma and Cabinet Minister Lalchand Kataruchak in Pathankot
ਪਠਾਨਕੋਟ 'ਚ ਵਿਧਾਇਕ ਅਸ਼ਵਨੀ ਸ਼ਰਮਾ ਅਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਹੋਏ ਆਹਮੋ-ਸਾਹਮਣੇ, ਜਾਣੋ ਮਾਮਲਾ
author img

By ETV Bharat Punjabi Team

Published : Dec 8, 2023, 8:25 PM IST

ਅਸ਼ਵਨੀ ਸ਼ਰਮਾ ਅਤੇ ਲਾਲਚੰਦ ਕਟਾਰੂਚੱਕ ਵਿਚਾਲੇ ਵਿਵਾਦ

ਪਠਾਨਕੋਟ: ਜਿੱਥੇ ਇੱਕ ਪਾਸੇ ਆਮ ਆਦਮੀ ਪਾਰਟੀ (Aam Aadmi Party) ਆਮ ਲੋਕਾਂ ਦੀ ਸਰਕਾਰ ਹੋਣ ਦੀ ਗੱਲ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਪਠਾਨਕੋਟ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੈਬਨਿਟ ਮੰਤਰੀ ਅਤੇ ਵਿਧਾਇਕ ਉਦਘਾਟਨ ਕਰਨ ਨੂੰ ਲੈਕੇ ਆਹਮੋ-ਸਾਹਮਣੇ ਹੋ ਗਏ। ਦੱਸ ਦਈਏ ਕਿ ਪਠਾਨਕੋਟ ਵਿਖੇ ਸਵਿਮਿੰਗ ਪੂਲ ਉੱਤੇ ਬਣੇ ਮੀਟਿੰਗ ਹਾਲ ਦਾ ਉਦਘਾਟਨ ਕਰਨ ਪਹੁੰਚੇ ਸਨ ਪਰ ਇਸ ਪ੍ਰੋਗਰਾਮ ਵਿੱਚ ਭਾਜਪਾ ਦੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ (MLA Ashwini Sharma) ਅਤੇ ਭਾਜਪਾ ਕੌਂਸਲਰਾਂ ਨੂੰ ਉਦਘਾਟਨ ਵਾਲੀ ਥਾਂ 'ਤੇ ਨਾ ਜਾਣ ਦਿੱਤੇ ਜਾਣ ਕਾਰਨ ਅਸ਼ਵਨੀ ਸ਼ਰਮਾ ਸਮੇਤ ਭਾਜਪਾ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

ਭਾਜਪਾ ਵਰਕਰਾਂ ਨੇ ਕੀਤਾ ਪ੍ਰਦਰਸ਼ਨ: ਉੱਥੇ ਹੀ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੂੰ ਉਦਘਾਟਨ ਤੋਂ ਬਾਅਦ ਪੁਲਿਸ ਨੇ ਪਿਛਲੇ ਰਸਤੇ ਤੋਂ ਬਾਹਰ ਕੱਢ ਦਿੱਤਾ ਅਤੇ ਭਾਜਪਾ ਵਰਕਰਾਂ ਨੇ ਗਰਾਊਂਡ ਦੇ ਗੇਟ ’ਤੇ ਖੜ੍ਹੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ, ਜਿਸ ਕਾਰਨ ਭਾਜਪਾ ਵਰਕਰਾਂ ਅਤੇ ਮੌਜੂਦਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਰੋਸ ਪ੍ਰਗਟ ਕੀਤਾ। ਪੁਲਿਸ ਵੱਲੋਂ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ ਜਿਸ ਕਾਰਨ ਭਾਜਪਾ ਵਿਧਾਇਕ ਅਤੇ ਕੌਂਸਲਰਾਂ ਦੀ ਪੁਲਿਸ ਨਾਲ ਤਿੱਖੀ ਬਹਿਸਬਾਜ਼ੀ ਹੋਈ, ਜਦਕਿ ਭਾਜਪਾ ਨੇ ਗੁੱਸਾ ਜ਼ਾਹਰ ਕੀਤਾ ਕਿ ਕੌਂਸਲਰਾਂ ਅਤੇ ਵਿਧਾਇਕਾਂ ਨੂੰ ਅੰਦਰ ਨਾ ਜਾਣ ਦੇਣ ਕਾਰਨ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਹੋਈ ਹੈ।

ਕਟਾਰੂਚੱਕ ਨੇ ਦਿੱਤਾ ਜਵਾਬ: ਇਸ ਸਬੰਧੀ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਇੱਕ ਲੋਕਤੰਤਰੀ ਦੇਸ਼ ਹੈ, ਜਿਸ ਵਿੱਚ ਸਰਕਾਰ ਵੱਲੋਂ ਲੋਕਾਂ ਦੇ ਅਧਿਕਾਰਾਂ ਨੂੰ ਦਵਾਇਆ ਜਾ ਰਿਹਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੂੰ ਉਦਘਾਟਨ ਵਾਲੀ ਥਾਂ 'ਤੇ ਨਹੀਂ ਜਾਣ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਰੋਸ ਪ੍ਰਗਟ ਕੀਤਾ | ਉਨ੍ਹਾਂ ਗੁੱਸਾ ਕੱਢਦਿਆਂ ਕਿਹਾ ਕਿ ਭਾਜਪਾ ਦੇ ਮੌਜੂਦਾ ਕੌਂਸਲਰਾਂ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਗਿਆ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਇਸ ਸਬੰਧੀ ਜਦੋਂ (Cabinet Minister Lalchand Kataruchak) ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਭਾਜਪਾ ਦੇ ਵਿਧਾਇਕ ਅਤੇ ਕੌਂਸਲਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਪਹਿਲਾਂ ਆਪਣੇ ਸੰਸਦ ਮੈਂਬਰ ਸੰਨੀ ਦਿਓਲ (Member of Parliament Sunny Deol) ਖ਼ਿਲਾਫ਼ ਧਰਨਾ ਦੇਣ ਜਿਸ ਲਈ ਇਨ੍ਹਾਂ ਲੋਕਾਂ ਨੇ ਵੋਟਾਂ ਮੰਗੀਆਂ ਸਨ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਦੇ ਬੈਠਣ ਲਈ ਜਗ੍ਹਾ ਬਣਾਈ ਹੈ ਜੋ ਉਹ ਖੁਦ ਨਹੀਂ ਬਣਾ ਸਕੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.