ਪਠਾਨਕੋਟ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਪਠਾਨਕੋਟ ਦੇ ਇੱਕ ਨਿੱਜੀ ਹਸਪਤਾਲ ਦੇ ਡਾਕਟਰ ਵਿੱਚ ਕੋਰੋਨਾ ਵਾਇਰਸ ਪੌਜ਼ੀਟਿਵ ਪਾਇਆ ਗਿਆ ਹੈ। ਪੰਜਾਬ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 299 ਹੋ ਗਈ ਹੈ।
ਦਰਅਸਲ, ਪਠਾਨਕੋਟ ਵਿੱਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 19 ਸੀ ਜਿਨ੍ਹਾਂ ਵਿੱਚੋਂ 5 ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ ਅਤੇ 1 ਦੀ ਮੌਤ ਹੋ ਗਈ ਹੈ।
ਪਠਾਨਕੋਟ ਜ਼ਿਲ੍ਹੇ ਦੇ ਸਿਵਲ ਸਰਜਨ ਨੇ ਇਸ ਤਾਜ਼ਾ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਇਸ ਪੌਜ਼ੀਟਿਵ ਡਾਕਟਰ ਦੇ ਸੰਪਰਕ ਵਿੱਚ ਆਏ ਸਾਰੇ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 11 ਮਾਮਲੇ ਸਾਹਮਣੇ ਆਏ ਸੀ ਤੇ ਸ਼ਨੀਵਾਰ ਨੂੰ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਆਉਣ ਕਰਕੇ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 299 ਹੋ ਗਈ। ਇਨ੍ਹਾਂ 11 ਨਵੇਂ ਮਾਮਲਿਆਂ ਵਿੱਚੋਂ 6 ਜ਼ਿਲ੍ਹਾ ਪਟਿਆਲਾ, 1 ਜਲੰਧਰ, 1 ਅੰਮ੍ਰਿਤਸਰ, 1 ਲੁਧਿਆਣਾ ਅਤੇ 2 ਮਾਨਸਾ ਤੋਂ ਸਾਹਮਣੇ ਆਏ ਹਨ। ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਕਾਰਨ ਕੁੱਲ 17 ਲੋਕਾਂ ਦੀ ਮੌਤ ਹੋਈ ਹੈ।