ਪਠਾਨਕੋਟ: ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਡੀਜੀਪੀ ਪੰਜਾਬ ਦੇ ਹੁਕਮਾਂ ਤੋਂ ਬਾਅਦ ਡਰੋਨ ਐਮਰਜੈਂਸੀ ਰਿਸਪਾਂਸ ਸਿਸਟਮ ਲਗਾਏ ਗਏ ਹਨ। ਇਸ ਤੋਂ ਬਾਅਦ ਡੀ.ਆਈ.ਜੀ. ਬਾਰਡਰ ਰੇਂਜ ਵੱਲੋਂ ਸਰਹੱਦੀ ਖੇਤਰ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ। ਪਿੰਡ ਪੱਧਰੀ ਰੱਖਿਆ ਕਮੇਟੀ ਨਾਲ ਮੀਟਿੰਗ ਕਰਦੇ ਹੋਏ ਡੀ.ਆਈ.ਜੀ. ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਵਲੋਂ ਐਲਾਨ ਕੀਤਾ ਗਿਆ ਹੈ ਕਿ ਡਰੋਨ ਸਬੰਧੀ ਪਹਿਲੀ ਸੂਚਨਾ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡਰੋਨ ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਲਾਗੂ ਕਰਨਾ ਸਰਹੱਦੀ ਖੇਤਰ ਦੀ ਸੁਰੱਖਿਆ ਲਈ ਇੱਕ ਮਹੱਤਵਪੂਰਨ ਕਦਮ ਹੈ।
ਡਰੋਨ ਐਮਰਜੈਂਸੀ ਰਿਸਪਾਂਸ ਸਿਸਟਮ: ਪਠਾਨਕੋਟ 'ਚ ਡੀ.ਆਈ.ਜੀ ਬਾਰਡਰ ਰੇਂਜ ਵੱਲੋਂ ਡਰੋਨ ਐਮਰਜੈਂਸੀ ਰਿਸਪਾਂਸ ਸਿਸਟਮ ਲਾਗੂ ਕਰਵਾ ਦਿੱਤਾ ਗਿਆ ਹੈ। ਗ੍ਰਾਮ ਪੱਧਰੀ ਰੱਖਿਆ ਕਮੇਟੀ ਨਾਲ ਹੋਈ ਮੀਟਿੰਗ ਵਿੱਚ ਬਾਰਡਰ ਏਰੀਏ ਦੇ ਸਮੂਹ ਪਿੰਡ ਵਾਸੀਆਂ ਨੇ ਹਿੱਸਾ ਲਿਆ। ਡੀ.ਆਈ.ਜੀ ਨੇ ਬਾਰਡਰ ਏਰੀਏ ਦੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਡੀਆਈਜੀ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਨੂੰ ਨਾਪਾਕ ਡਰੋਨਾਂ ਤੋਂ ਬਚਾਉਣ ਲਈ ਹਾਈਟੈੱਕ ਸਿਸਟਮ ਪੰਜਾਬ ਸਰਕਾਰ ਵੱਲੋਂ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਇਨ੍ਹਾਂ ਡਰੋਨ ਗਤੀਵਿਧੀਆਂ ਉੱਤੇ ਆਮ ਲੋਕਾਂ ਦੇ ਸਹਿਯੋਗ ਤੋਂ ਬਗੈਰ ਕਾਬੂ ਨਹੀਂ ਕੀਤਾ ਜਾ ਸਕਦਾ। ਲੋਕਾਂ ਨੇ ਡੀ.ਆਈ.ਜੀ ਨੂੰ ਭਰੋਸਾ ਦਿੱਤਾ ਕਿ ਕੋਈ ਵੀ ਸ਼ੱਕੀ ਵਿਅਕਤੀ ਨਹੀਂ ਲੰਘ ਸਕਦਾ ਆਪਣੇ ਇਲਾਕੇ ਰਾਹੀਂ ਅਤੇ ਜੇਕਰ ਉਹ ਕੋਈ ਸ਼ੱਕੀ ਗਤੀਵਿਧੀ ਦੇਖਦੇ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨਗੇ।
ਸਰਹੱਦੀ ਖੇਤਰ ਦੀ ਸੁਰੱਖਿਆ: ਪਿੰਡ ਰੱਖਿਆ ਕਮੇਟੀ ਨਾਲ ਮੀਟਿੰਗ ਦੌਰਾਨ ਡੀ.ਆਈ.ਜੀ ਬਾਰਡਰ ਰੇਂਜ ਨੇ ਕਿਹਾ ਕਿ ਸਰਹੱਦੀ ਖੇਤਰ ਦੀ ਸੁਰੱਖਿਆ ਵਿੱਚ ਡਰੋਨ ਐਮਰਜੈਂਸੀ ਰਿਸਪਾਂਸ ਸਿਸਟਮ ਦੀ ਅਹਿਮ ਭੂਮਿਕਾ ਹੈ। ਜਿਸ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡੀ.ਜੀ.ਪੀ.ਪੰਜਾਬ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਜੇਕਰ ਕੋਈ ਪਿੰਡ ਵਾਸੀ ਡਰੋਨ ਦੀ ਸੂਚਨਾ ਪਹਿਲਾਂ ਪੁਲਿਸ ਨੂੰ ਦੇਵੇਗਾ ਤਾਂ ਉਸ ਨੂੰ 1 ਲੱਖ ਰੁਪਏ ਇਨਾਮ ਵਜੋ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਸਰਹੱਦੀ ਖੇਤਰ ਦੀ ਸੁਰੱਖਿਆ ਲਈ ਪਿੰਡ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ, ਜਿਸ ਲਈ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਗ੍ਰਾਮੀਣ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਪਿੰਡ ਵਾਸੀ ਅਤੇ ਪੁਲਿਸ ਇੱਕ ਦੂਜੇ ਨਾਲ ਮਿਲ ਕੇ ਸਰਹੱਦੀ ਖੇਤਰ ਦੀ ਸੁਰੱਖਿਆ ਲਈ ਅਹਿਮ ਯੋਗਦਾਨ ਪਾਉਂਦੇ ਹਨ।
- ਸਾਬਕਾ ਸੀਐੱਮ ਚੰਨੀ ਦੇ ਕਥਿਤ ਰਿਸ਼ਵਤ ਕਾਂਡ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੁੱਕਿਆ ਪਰਦਾ, ਅਲਟੀਮੇਟਮ ਪੂਰਾ ਹੋਣ 'ਤੇ ਪੇਸ਼ ਕੀਤੇ ਸਬੂਤ
- ਸਾਬਕਾ ਸੀਐੱਮ ਚੰਨੀ ਨੇ ਮੌਜੂਦਾ ਸੀਐੱਮ ਦੇ ਇਲਜ਼ਾਮਾਂ ਨੂੰ ਨਕਾਰਿਆ, ਕਿਹਾ- ਮੇਰਾ ਅਕਸ ਖ਼ਰਾਬ ਕਰਨ ਲਈ ਹੋ ਰਿਹਾ ਸਾਰਾ ਡਰਾਮਾ
- ਮਹਾਂਰਾਸ਼ਟਰ 'ਚ ਸਿੱਖ ਬੱਚਿਆਂ ਦੀ ਭੀੜ ਵਲੋਂ ਕੁੱਟਮਾਰ, ਜਥੇਦਾਰ ਨੇ ਸੰਦੇਸ਼ ਜਾਰੀ ਕਰਕੇ ਸਰਕਾਰ ਨੂੰ ਕੀਤੀ ਵੱਡੀ ਮੰਗ
ਪੁਲਿਸ ਨੂੰ ਨਵੇਂ ਵਾਹਨ: ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਠਾਨਕੋਟ ਪੁਲਿਸ ਨੂੰ ਸਭ ਤੋਂ ਪਹਿਲਾਂ ਨਵੇਂ ਵਾਹਨ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਹਨਾਂ ਵਿੱਚ ਹਾਈਟੈੱਕ ਗੱਡੀਆਂ ਅਤੇ ਮੋਟਰਸਾਈਕਲ ਸ਼ੁਮਾਰ ਨੇ ਜੋ ਐਂਮਰਜੈਂਸੀ ਰਿਸਪਾਂਸ ਕਰਨ ਸਮੇਂ ਪੁਲਿਸ ਦੇ ਕੰਮ ਆਉਣਗੇ।