ਪਠਾਨਕੋਟ: ਪੰਜਾਬ ਦੇ ਵਿੱਚ ਵਧ ਰਹੇ ਨਸ਼ੇ ਤੇ ਨਕੇਲ ਪਾਉਣ ਦੇ ਲਈ ਪੰਜਾਬ ਪੁਲਿਸ ਵੱਲੋਂ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਬੀਤੀ ਰਾਤ ਸੂਚਨਾ ਮਿਲਣ ’ਤੇ ਸੀਆਈਏ ਸਟਾਫ ਵੱਲੋਂ ਪਠਾਨਕੋਟ ਅੰਮ੍ਰਿਤਸਰ ਕੌਮੀ ਸ਼ਾਹ ਮਾਰਗ ਉੱਤੇ ਪਿੰਡ ਝਾਕੋਲਾੜੀ ਕੋਲ ਨਾਕਾ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਸੀ।
ਇਸ ਦੌਰਾਨ ਜਦੋਂ ਇਕ ਗੱਡੀ ਨੂੰ ਰੋਕ ਕੇ ਚੈਕਿੰਗ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਦੇ ਵਿੱਚ ਸਵਾਰ ਤਿੰਨ ਨੌਜਵਾਨਾਂ ਦੇ ਵਿਚੋਂ ਇਕ ਨੇ ਫਾਇਰਿੰਗ ਕਰ ਦਿੱਤੀ ਜਿਸ ਦੇ ਵਿਚ ਉਹਨੇ ਕੁੱਲ ਤਿੰਨ ਰਾਊਂਡ ਫਾਇਰ ਕੀਤੇ। ਜਿਸ ਤੋਂ ਬਾਅਦ ਸੀਆਈਏ ਸਟਾਫ ਦੀ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਤਿੰਨਾਂ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ। ਇਨ੍ਹਾਂ ਕੋਲੋਂ ਦੋ ਸੌ ਪੈਂਹਠ ਗ੍ਰਾਮ ਹੈਰੋਇਨ ਦੋ ਜਿੰਦਾ ਕਾਰਤੂਸ ਅਤੇ ਇਕ ਪਿਸਤੌਲ ਬਰਾਮਦ ਕੀਤੀ ਹੈ। ਫਿਲਹਾਲ ਪੁਲਸ ਵੱਲੋਂ ਇਨ੍ਹਾਂ ਦਾ ਦੋ ਦਿਨ ਦਾ ਰਿਮਾਂਡ ਲੈ ਕੇ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਪੁਲੀਸ ਨੂੰ ਇਨ੍ਹਾਂ ਕੋਲੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ
ਉਨ੍ਹਾਂ ਦੱਸਿਆ ਕਿ ਰਿਮਾਂਡ ਮਿਲਣ ਉਪਰੰਤ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।