ਪਠਾਨਕੋਟ: ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਆਪਣੇ ਪੈਰ ਪਸਾਰ ਚੁੱਕਾ ਹੈ ਪਰ ਉੱਥੇ ਹੀ ਕੁੱਝ ਹੋਰ ਵੀ ਅਜਿਹੀਆਂ ਬਿਮਾਰੀਆਂ ਹਨ ਜਿਨ੍ਹਾਂ ਤੋਂ ਸਾਨੂੰ ਬਚਣ ਦੀ ਲੋੜ ਹੈ। ਦੂਜੀਆਂ ਬਿਮਾਰੀਆਂ ਤੋਂ ਬਚਾਉਣ ਲਈ ਜ਼ਿਲ੍ਹੇ ਦੇ ਸਿਹਤ ਵਿਭਾਗ ਅਧਿਕਾਰੀਆਂ ਨੇ ਲੋਕਾਂ ਦੇ ਘਰ ਵਿਚ ਜਾ ਕੇ ਚੈਕਿੰਗ ਕੀਤੀ।
ਅਧਿਕਾਰੀਆਂ ਨੇ ਲੋਕਾਂ ਦੇ ਕੂਲਰਾਂ ਤੋਂ ਇਲਾਵਾ ਦੂਸਰੀਆਂ ਜਗ੍ਹਾ 'ਤੇ ਖੜ੍ਹੇ ਪਾਣੀ ਨੂੰ ਸਾਫ਼ ਕਰਵਾਇਆ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਜਾਗਰੂਕ ਕੀਤਾ ਗਿਆ ਕਿ ਜੇਕਰ ਆਪਣਾ ਬਚਾਅ ਕਰਨਾ ਹੈ ਤਾਂ ਘਰਾਂ ਵਿੱਚ ਕਿਸੇ ਵੀ ਜਗ੍ਹਾ 'ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ।
ਇਸ ਬਾਰੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਸਾਲ ਪਠਾਨਕੋਟ ਦੇ ਥਾਪਾ ਮੁਹੱਲੇ ਵਿੱਚ ਡੇਂਗੂ ਦੇ ਕਾਫ਼ੀ ਮਰੀਜ਼ ਆਏ ਸਨ ਜਿਸ ਨੂੰ ਲੈ ਕੇ ਸਿਹਤ ਵਿਭਾਤ ਨੇ ਇੱਕ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਮੁਹੱਲਾ ਵਾਸੀਆਂ ਨੂੰ ਡੇਂਗੂ ਤੋਂ ਬਚਾਇਆ ਜਾ ਸਕੇ।