ਪਠਾਨਕੋਟ: ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਨੇ ਡੀ.ਸੀ. ਦਫਤਰ ਦੇ ਬਾਹਰ ਧਰਨਾ ਦਿੱਤਾ। ਧਰਨੇ 'ਤੇ ਬੈਠੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ 'ਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਇਆ ਹੈ। ਪੰਜਾਬ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੂੰ ਬਣੇ ਹੋਏ 3 ਸਾਲ ਦਾ ਸਮਾਂ ਹੋ ਗਿਆ ਹੈ, ਚੋਣਾਂ ਦੌਰਾਨ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਉਨ੍ਹਾਂ ਨੇ ਅੱਜ ਤੱਕ ਆਪਣੇ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ।
ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੀ ਸਰਕਾਰ ਵੱਲੋਂ ਰੱਖੇ ਗਏ ਮੁਲਾਜ਼ਮਾਂ ਨੂੰ ਵੀ ਕੱਢਿਆ ਜਾ ਰਿਹਾ ਹੈ। ਮੁਲਾਜ਼ਮਾਂ ਨੇ ਕਿਹਾ ਕਿ ਅਜੇ ਤੱਕ 6ਵਾਂ ਪੇ ਕਮਿਸ਼ਨ ਵੀ ਸਰਕਾਰ ਵੱਲੋਂ ਪੇਸ਼ ਨਹੀਂ ਕੀਤਾ ਗਿਆ ਹੈ। ਇਸ ਧਰਨੇ ਵਿੱਚ ਮੁਲਾਜ਼ਮ ਵਿੰਗ ਦੇ ਪੰਜਾਬ ਪ੍ਰਧਾਨ ਵਿਸ਼ੇਸ ਤੌਰ 'ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਇਹ ਧਰਨਾ ਪੰਜਾਬ ਸਰਕਾਰ ਦੇ ਵਿਰੁੱਧ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਬੜਾ ਧੱਕਾ ਕਰ ਰਹੀ ਹੈ। ਸਰਕਾਰ ਵਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।