ਰਿਟਾਇਰਡ ਬ੍ਰਿਗੇਡੀਅਰ ਪ੍ਰਹਿਲਾਦ ਸਿੰਘ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਇਸ ਮੁੱਦੇ 'ਤੇ ਰਾਜਨੀਤੀ ਛੱਡ ਅੱਤਵਾਦੀਆਂ ਵਿਰੁੱਧ ਕੋਈ ਵੱਡੀ ਕਾਰਵਾਈ ਕਰਨੀ ਚਾਹੀਦੀ ਹੈ।ਸਾਬਕਾ ਫ਼ੌਜੀਆਂ ਨੇ ਕਸ਼ਮੀਰ ਵਿੱਚ ਅੱਤਵਾਦੀਆਂ ਨੂੰ ਪਨਾਹ ਦੇਣ ਵਾਲਿਆਂ 'ਤੇ ਵੱਡੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੂੰ ਪਨਾਹ ਦੇਣ ਵਾਲਿਆਂ 'ਤੇ ਕਾਰਵਾਈ ਹੋਣ ਨਾਲ ਰੁੱਕ ਸਕੇਗਾ ਅੱਤਵਾਦ।
ਦੇਸ਼ ਭਰ ਦੇ ਵਿੱਚ ਵੱਖ-ਵੱਖ ਥਾਵਾਂ 'ਤੇ ਲੋਕਾਂ ਵੱਲੋਂ ਕੈਂਡਲ ਮਾਰਚ ਤੇ ਰੋਸ ਪ੍ਰਦਰਸ਼ਨ ਕੱਢਿਆ ਜਾ ਰਿਹਾ ਹੈ ਉੱਥੇ ਹੀ ਕਈ ਥਾਵਾਂ 'ਤੇ ਪਾਕਿਸਤਾਨ ਦਾ ਪੁਤਲਾ ਵੀ ਸਾੜਿਆ ਗਿਆ।
ਜ਼ਿਕਰਯੋਗ ਹੈ ਕਿ ਬੀਤੀ 14 ਫ਼ਰਵਰੀ, ਦਿਨ ਵੀਰਵਾਰ ਨੂੰ ਪੁਲਵਾਮਾ ਜ਼ਿਲ੍ਹੇ ਵਿੱਚ ਸ੍ਰੀ ਨਗਰ- ਜੰਮੂ ਰਾਜਮਾਗਰ 'ਤੇ ਲੇਥਪੋਰਾ ਦੇ ਕੋਲ ਅੱਤਵਾਦੀਆਂ ਨੇ ਆਈਈਡੀ ਧਮਾਕਾ ਕਰਕੇ ਜਵਾਨਾਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ। ਇਸ ਹਮਲੇ 'ਚ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ ਸਨ।