ਪਠਾਨਕੋਟ:ਧਾਰ ਕਲਾਂ ਦੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਸਜਾਨਪੁਰ ਦੇ ਭਾਜਪਾ ਵਿਧਾਇਕ ਦਿਨੇਸ਼ ਸਿੰਘ ਨੇ ਕੀਤੀ। ਕਿਸਾਨਾਂ ਦੇ ਧਰਨੇ ਦਾ ਕਾਰਨ ਜ਼ਮੀਨੀ ਵਿਵਾਦ ਹੈ। ਦਰਅਸਲ ਹਾਈਕੋਰਟ ਨੇ ਕਿਸਾਨਾਂ ਦੀ 27,500 ਏਕੜ ਜ਼ਮੀਨ ਜੰਗਲਾਤ ਵਿਭਾਗ ਨੂੰ ਦੇ ਦਿੱਤੀ ਹੈ।
ਇਸ ਸਬੰਧੀ ਜਦੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਸੀ ਦਿਹਾੜੀਆਂ ਵਾਲੇ ਬੰਦੇ ਹਾਂ ਸਾਡੇ ਤੋਂ ਕਚਿਹਰੀਆਂ ਦੇ ਚੱਕਰ ਨਹੀਂ ਲੱਗਾ ਹੁੰਦੇ। ਇਸ ਤੋਂ ਇਲਾਵਾ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਆਪਣਾ ਹੱਕ ਲੈ ਕੇ ਰਹਾਂਗੇ ਉਸ ਲਈ ਸਾਨੂੰ ਜ਼ਿੰਨ੍ਹਾਂ ਮਰਜ਼ੀ ਸੰਘਰਸ਼ ਕਿਉਂ ਨਾ ਕਰਨਾ ਪਵੇ।
ਪਠਾਨਕੋਟ 'ਚ ਕਿਸਾਨਾਂ ਨੇ ਦਿੱਤਾ ਧਰਨਾ - protest
ਹਾਈਕੋਰਟ ਦੇ ਫੈਸਲੇ ਤੋਂ ਨਾਖੁਸ਼ ਕਿਸਾਨਾਂ ਨੇ 26 ਅਪ੍ਰੈਲ ਨੂੰ ਧਰਨਾ ਦਿੱਤਾ ਜਿਸ ਦਾ ਕਾਰਨ ਇਹ ਹੈ ਕਿ ਕਿਸਾਨਾਂ ਦੀ ਜ਼ਮੀਨ ਜੰਗਲਾਤ ਵਿਭਾਗ ਨੂੰ ਦੇ ਦਿੱਤੀ ਗਈ ਹੈ।
ਪਠਾਨਕੋਟ:ਧਾਰ ਕਲਾਂ ਦੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਸਜਾਨਪੁਰ ਦੇ ਭਾਜਪਾ ਵਿਧਾਇਕ ਦਿਨੇਸ਼ ਸਿੰਘ ਨੇ ਕੀਤੀ। ਕਿਸਾਨਾਂ ਦੇ ਧਰਨੇ ਦਾ ਕਾਰਨ ਜ਼ਮੀਨੀ ਵਿਵਾਦ ਹੈ। ਦਰਅਸਲ ਹਾਈਕੋਰਟ ਨੇ ਕਿਸਾਨਾਂ ਦੀ 27,500 ਏਕੜ ਜ਼ਮੀਨ ਜੰਗਲਾਤ ਵਿਭਾਗ ਨੂੰ ਦੇ ਦਿੱਤੀ ਹੈ।
ਇਸ ਸਬੰਧੀ ਜਦੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਸੀ ਦਿਹਾੜੀਆਂ ਵਾਲੇ ਬੰਦੇ ਹਾਂ ਸਾਡੇ ਤੋਂ ਕਚਿਹਰੀਆਂ ਦੇ ਚੱਕਰ ਨਹੀਂ ਲੱਗਾ ਹੁੰਦੇ। ਇਸ ਤੋਂ ਇਲਾਵਾ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਆਪਣਾ ਹੱਕ ਲੈ ਕੇ ਰਹਾਂਗੇ ਉਸ ਲਈ ਸਾਨੂੰ ਜ਼ਿੰਨ੍ਹਾਂ ਮਰਜ਼ੀ ਸੰਘਰਸ਼ ਕਿਉਂ ਨਾ ਕਰਨਾ ਪਵੇ।
FEED---FTP
FOLDER---24 Apr Farmer Protest (Jatin Pathankot)
FILES--- 1 SHOTS_3 BYTES
ਐਂਕਰ ---
ਪਠਾਨਕੋਟ ਦੇ ਧਾਰ ਕਲਾਂ ਦੇ ਕਿਸਾਨਾਂ ਵੱਲੋਂ ਅੱਜ ਧਾਰਕਲਾਂ ਚੌਕ ਦੇ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ, ਜਿਸਦੀ ਅਗਵਾਈ ਸਜਾਨਪੁਰ ਦੇ ਭਾਜਪਾ ਵਿਧਾਇਕ ਦਿਨੇਸ਼ ਸਿੰਘ ਬੱਬੂ ਨੇ ਕੀਤੀ, ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਦੇ ਇਲਾਕੇ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਰੈਵੇਨਿਊ ਰਿਕਾਰਡ ਵਿਚ ਦਰਜ ਕੀਤਾ ਜਾ ਰਿਹਾ ਹੈ ,ਜਿਸ ਨਾਲ ਉਨ੍ਹਾਂ ਦੀ ਜ਼ਮੀਨ ਖੋਹੀ ਜਾ ਰਹੀ ਹੈ , ਜਦਕਿ ਉਹ ਲੰਬੇ ਸਮੇਂ ਤੋਂ ਇਸ ਜ਼ਮੀਨ ਉਤੇ ਖੇਤੀਬਾੜੀ ਕਰ ਆਪਣਾ ਗੁਜ਼ਾਰਾ ਕਰਦੇ ਹਨ ਅਤੇ ਵਿਭਾਗ ਵੱਲੋਂ ਉਨ੍ਹਾਂ ਦੀ ਜ਼ਮੀਨ ਨੂੰ ਖੋਹ ਕੇ ਜੰਗਲਾਤ ਦੇ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ। ਜਿਸ ਦੇ ਵਿਰੋਧ ਵਿੱਚ ਅੱਜ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਐਸ ਡੀ ਐਮ ਧਾਰ ਕਲਾਂ ਨੂੰ ਮੰਗ ਪੱਤਰ ਦਿੱਤਾ ਗਿਆ।
ਵਿਓ---ਧੁੱਪ ਦੇ ਵਿੱਚ ਬੈਠ ਧਰਨਾ ਪ੍ਰਦਰਸ਼ਨ ਕਰ ਰਹੇ ਇਹ ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਦੀ 27500 ਏਕੜ ਜ਼ਮੀਨ ਜੰਗਲਾਤ ਵਿਭਾਗ ਵਿੱਚ ਸ਼ਾਮਿਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਜ਼ਮੀਨ ਜੰਗਲਾਤ ਦੇ ਵਿੱਚ ਸ਼ਾਮਿਲ ਹੋਣ ਤੋਂ ਰੋਕੀ ਜਾਵੇ ਕਿਉਂਕਿ ਕਿਸਾਨ ਹੀ ਇਸ ਜ਼ਮੀਨ ਦਾ ਅਸਲ ਹੱਕਦਾਰ ਹੈ। ਤੁਹਾਨੂੰ ਦੱਸਦੀ ਹੈ ਕਿ ਹਾਈਕੋਰਟ ਦੇ ਆਦੇਸ਼ਾਂ ਦੇ ਉੱਤੇ ਰੈਵਿਨਿਊ ਵਿਭਾਗ ਧਾਰਕਲਾਂ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਰਿਕਾਰਡ ਉਤੇ ਚੜ੍ਹਾ ਰਹੇ ਹਨ। ਜਿਸ ਕਾਰਨ ਕਿਸਾਨਾਂ ਦੀ ਜ਼ਮੀਨ ਖੋਹੀ ਜਾਵੇਗੀ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਸ ਜ਼ਮੀਨ ਤੇ ਕਈ ਵਰ੍ਹਿਆਂ ਤੋਂ ਖੇਤੀਬਾੜੀ ਕਰ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਹਨ। ਪਰ ਹੁਣ ਜ਼ਮੀਨ ਨੂੰ ਹਾਈਕੋਰਟ ਦੇ ਆਦੇਸ਼ਾਂ ਉੱਤੇ ਖੋਤਾ ਜਾ ਰਿਹਾ ਹੈ ਅਤੇ ਵਨ ਵਿਭਾਗ ਦੇ ਰਿਕਾਰਡ ਦੇ ਉੱਤੇ ਚੜ੍ਹਾਇਆ ਜਾ ਰਿਹਾ ਹੈ। ਜਿਸ ਕਾਰਨ ਕਿਸਾਨ ਜ਼ਮੀਨ ਦਾ ਅਸਲ ਹੱਕਦਾਰ ਨਹੀਂ ਰਹੇਗਾ। ਉਨ੍ਹਾਂ ਦੀ ਪ੍ਰਸ਼ਾਸਨ ਅੱਗੇ ਮੰਗ ਹੈ ਕਿ ਅਜਿਹਾ ਨਾ ਕੀਤਾ ਜਾਵੇ ਅਤੇ ਇਸ ਦਾ ਕੋਈ ਹੱਲ ਕੱਢਿਆ ਜਾਵੇ। ਦਿਨੇਸ਼ ਸਿੰਘ ਬੱਬੂ ਜੋ ਕਿ ਮੌਜੂਦਾ ਵਿਧਾਇਕ ਹਨ ਉਨ੍ਹਾਂ ਦਾ ਕਹਿਣਾ ਕਿ ਕਾਂਗਰਸ ਸਰਕਾਰ ਦੇ ਸਮੇਂ ਤੇ ਕਿਸਾਨਾਂ ਦੇ ਨਾਲ ਧੋਖਾ ਸ਼ਾਹੀ ਹੋ ਰਹੀ ਹੈ ਜਦ ਕਿ ਏਦਾਂ ਦਾ ਨਹੀਂ ਹੋਣਾ ਚਾਹੀਦਾ। ਉੱਥੇ ਹੀ ਜ਼ਿਲ੍ਹੇ ਦੇ ਅਫਸਰ ਕਹਿ ਰਹੇ ਨੇ ਕਿ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਰਿਕਾਰਡ ਨੂੰ ਮੰਗਵਾ ਕੇ ਜਾਂਚ ਕੀਤੀ ਜਾਵੇਗੀ ਕਿ ਅਜਿਹਾ ਕਿਉਂ ਹੋ ਰਿਹਾ ਹੈ।
ਬਾਈਟ---- ਕਰਨੈਲ ਸਿੰਘ (ਕਿਸਾਨ)
ਬਾਈਟ----ਦਿਨੇਸ਼ ਸਿੰਘ ਬੱਬੂ (ਵਿਧਾਇਕ ਭਾਜਪਾ)
ਬਾਈਟ---- ਸੌਰਵ ਅਰੋੜਾ (ਐੱਸਡੀਐਮ ਧਾਰ)