ਪਠਾਨਕੋਟ: ਕਿਸਾਨ ਆਗੂ ਰਾਕੇਸ਼ ਟਿਕੈਤ ’ਤੇ ਹੋਏ ਹਮਲੇ ਦੇ ਰੋਸ ਵੱਜੋਂ ਕਿਸਾਨਾਂ ਨੇ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਕੇਂਦਰ ਸਰਕਾਰ ਖ਼ਿਲਾਫ਼ 2 ਘੰਟੇ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇੇ ਕਿਸਾਨਾਂ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਜੇਕਰ ਅੱਗੇ ਤੋਂ ਅਜਿਹਾ ਹੁੰਦਾ ਹੈ ਤਾਂ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ।
ਇਹ ਵੀ ਪੜੋ: ਚੋਰੀ ਕੀਤੇ ਵਾਹਨਾਂ ਸਮੇਤ ਪੁਲਿਸ ਨੇ ਚੋਰ ਕੀਤਾ ਕਾਬੂ
ਇਸ ਬਾਰੇ ਗੱਲ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਆਪਣਾ ਪ੍ਰਦਰਸ਼ਨ ਕਰ ਰਹੇ ਹਨ ਪਰ ਕੇਂਦਰ ਸਰਕਾਰ ਆਪਣੇ ਗਲਤ ਰਵੱਈਏ ਕਾਰਨ ਉਨ੍ਹਾਂ ਨੂੰ ਆਪਣਾ ਗੁੱਸਾ ਜ਼ਾਹਿਰ ਕਰਨ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਆਗੂਆਂ ’ਤੇ ਹਮਲੇ ਕਰਨੇ ਬੰਦ ਕਰੇ ਨਹੀਂ ਤਾਂ ਇੱਟ ਦਾ ਜਵਾਬ ਪੱਥਰ ਨਾਲ ਦਿੱਤਾ ਜਾਵੇਗਾ।
ਇਹ ਵੀ ਪੜੋ: ਰਾਕੇਸ਼ ਟਿਕੈਤ 'ਤੇ ਹੋਏ ਹਮਲੇ ਨੂੰ ਲੈ ਕੇ ਅੰਮ੍ਰਿਤਸਰ 'ਚ ਕਿਸਾਨਾਂ ਦਾ ਪ੍ਰਦਰਸ਼ਨ