ਪਠਾਨਕੋਟ: ਕਿਸਾਨ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਵੱਖ-ਵੱਖ ਥਾਵਾਂ ‘ਤੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਅਤੇ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਵੱਲੋਂ ਕੀਤੀਆਂ ਜਾ ਰਹੀਆਂ ਬੈਠਕਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਸੇ ਕੜੀ ਦੇ ਤਹਿਤ ਅੱਜ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਹਲਕਾ ਭੋਆ ਵਿਖੇ ਵਿਰੋਧ ਕੀਤਾ ਗਿਆ। ਦਰਅਸਲ ਅਸ਼ਵਨੀ ਸ਼ਰਮਾ ਇੱਥੇ ਬੈਠਕ ਕਰਨ ਪਹੁੰਚੇ ਸਨ। ਜਦੋਂ ਇਸ ਦੀ ਖ਼ਰਬ ਕਿਸਾਨਾਂ ਨੂੰ ਹੋਈ, ਤਾਂ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਇੱਥੇ ਸ਼ਿਰਕਤ ਕੀਤੀ ਗਈ।
ਹਾਲਾਂਕਿ ਇੱਥੇ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਤ ਕੀਤੀ ਗਈ। ਪੁਲਿਸ ਵੱਲੋਂ ਕਿਸਾਨਾਂ ਨੂੰ ਅਸ਼ਵਨੀ ਸ਼ਰਮਾ ਤੱਕ ਪਹੁੰਚਣ ਤੋਂ ਪਹਿਲਾਂ ਹੀ ਰਾਸਤੇ ਵਿੱਚ ਰੋਕ ਗਿਆ। ਇਸ ਮੌਕੇ ਕਿਸਾਨਾਂ ਨੇ ਬੀਜੇਪੀ ਤੇ ਪੰਜਾਬ ਬੀਜੇਪੀ ਆਗੂ ਅਸ਼ਵਨੀ ਸ਼ਰਮਾ ਖ਼ਿਲਾਫ਼ ਜਾਮ ਕੇ ਨਾਅਰੇਬਾਜ਼ੀ ਕੀਤੀ।
ਇਸ ਬਾਰੇ ਗੱਲ ਕਰਦੇ ਹੋਏ ਕਿਸਾਨਾਂ ਨੇ ਕਿਹਾ, ਕਿ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੇਗੀ, ਉਦੋਂ ਤੱਕ ਉਹ ਇਸੇ ਤਰ੍ਹਾਂ ਹੀ ਭਾਜਪਾ ਦੇ ਬੈਠਕਾਂ ਦਾ ਵਿਰੋਧ ਕਰਦੇ ਰਹਿਣਗੇ। ਇਸ ਬਾਰੇ ਜਦੋਂ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਗੱਲ ਕੀਤੀ, ਤਾਂ ਉਨ੍ਹਾਂ ਨੇ ਕਿਹਾ, ਕਿ ਇਹ ਕੁਝ ਸ਼ਰਾਰਤੀ ਲੋਕ ਹਨ, ਜੋ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।
ਉਨ੍ਹਾਂ ਕਿਹਾ, ਕਿ ਕਿਸਾਨ ਪੰਜਾਬ ਸਰਕਾਰ ਦੇ ਖ਼ਿਲਾਫ਼ ਵੀ ਗੰਨੇ ਦੇ ਮਸਲੇ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਬਾਰੇ ਪੰਜਾਬ ਸਰਕਾਰ ਕਿਉਂ ਨਹੀਂ ਸੋਚਦੀ।
ਇਹ ਵੀ ਪੜ੍ਹੋ:ਕਿਸਾਨਾਂ ਨੇ ਘੇਰਿਆ ਸੁਖਬੀਰ ਸਿੰਘ ਬਾਦਲ