ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਕਿਹਾ ਕਿ ਸਕੂਲ ਦੇ ਵਿੱਚ ਮਾਈ ਭਾਗੋ ਸਕੀਮ ਦੇ ਤਹਿਤ 634 ਸਾਈਕਲ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਦੂਰ ਦੇ ਪਿੰਡਾਂ ਤੋਂ ਵੀ ਬੱਚੇ ਇਸ ਸਕੂਲ ਵਿੱਚ ਪੜ੍ਹਨ ਲਈ ਆਉਂਦੇ ਹਨ ਤੇ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਸਰਕਾਰ ਵੱਲੋਂ ਮਾਈ ਭਾਗੋ ਸਕੀਮ ਤਹਿਤ ਸਾਈਕਲ ਮਿਲਣ ਕਾਰਨ ਬੱਚਿਆਂ ਨੂੰ ਸਕੂਲ ਆਉਣ ਜਾਣ ਲਈ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਦੂਜੇ ਪਾਸੇ ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਕਈ ਕੰਮ ਕਰ ਰਹੀ ਹੈ ਜਿਸ ਤਹਿਤ ਮਾਈ ਭਾਗੋ ਸਕੀਮ ਅਦੀਨ ਅੱਜ ਸਾਈਕਲ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਪਟਾਨਕੋਟ ਦੇ ਸਰਕਾਰੀ ਸਕੂਲ 'ਚ ਵਿਦਿਆਰਥਣਾਂ ਨੂੰ ਵੰਡੇ ਗਏ ਸਾਈਕਲ - free cycles distributed to school girls in pathankot
ਪਠਾਨਕੋਟ: ਇੱਥੋਂ ਦੇ ਸ਼ਹੀਦ ਮੱਖਣ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮਾਈ ਭਾਗੋ ਸਕੀਮ ਦੇ ਤਹਿਤ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਕੁੜੀਆਂ ਨੂੰ ਸਾਈਕਲ ਵੰਡੇ ਗਏ। ਇਸ ਸਮਾਗਮ ਵਿੱਚ ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਵਿਸ਼ੇਸ਼ ਤੌਰ 'ਤੇ ਪੁੱਜੇ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਕਿਹਾ ਕਿ ਸਕੂਲ ਦੇ ਵਿੱਚ ਮਾਈ ਭਾਗੋ ਸਕੀਮ ਦੇ ਤਹਿਤ 634 ਸਾਈਕਲ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਦੂਰ ਦੇ ਪਿੰਡਾਂ ਤੋਂ ਵੀ ਬੱਚੇ ਇਸ ਸਕੂਲ ਵਿੱਚ ਪੜ੍ਹਨ ਲਈ ਆਉਂਦੇ ਹਨ ਤੇ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਸਰਕਾਰ ਵੱਲੋਂ ਮਾਈ ਭਾਗੋ ਸਕੀਮ ਤਹਿਤ ਸਾਈਕਲ ਮਿਲਣ ਕਾਰਨ ਬੱਚਿਆਂ ਨੂੰ ਸਕੂਲ ਆਉਣ ਜਾਣ ਲਈ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਦੂਜੇ ਪਾਸੇ ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਕਈ ਕੰਮ ਕਰ ਰਹੀ ਹੈ ਜਿਸ ਤਹਿਤ ਮਾਈ ਭਾਗੋ ਸਕੀਮ ਅਦੀਨ ਅੱਜ ਸਾਈਕਲ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।
TAGGED:
amit vij