ਪਠਾਨਕੋਟ: ਦੇਸ਼ ਦੀ ਆਜ਼ਾਦੀ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆ ਦਾ ਸਨਮਾਨ ਕਰਨ ਲਈ ਐਤਵਾਰ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਵੱਲੋਂ ਐਸਡੀਐਮ ਗੁਰਸਿਮਰਨ ਸਿੰਘ ਨੇ ਪਠਾਨਕੋਟ ਜ਼ਿਲ੍ਹੇ ਦੇ ਵਸਨੀਕ ਆਜ਼ਾਦੀ ਘੁਲਾਟੀਏ ਸ.ਨਾਹਰ ਸਿੰਘ ਨੂੰ ਸ਼ਾਲ ਅਤੇ ਅੰਗਵਸਤਰਮ ਦੇ ਕੇ ਸਨਮਾਨਿਤ ਕੀਤਾ।
ਇਸ ਬਾਰੇ ਗੱਲ ਕਰਦੇ ਹੋਏ ਆਜ਼ਾਦੀ ਘੁਲਾਟੀਏ ਦੇ ਪੁੱਤਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸੁਤੰਤਰਤਾ ਸੰਗਰਾਮ ਦੇ ਵਿੱਚ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਨਾਲ ਉਨ੍ਹਾਂ ਦੀ ਸੈਨਾ ਦੇ ਵਿੱਚ ਸਨ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਉਹ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹਨ।
ਇਸ ਮੌਕੇ ਵਧੀਕ ਐਸਡੀਐਮ ਨੇ ਦੱਸਿਆ ਕਿ ਪੂਰੇ ਦੇਸ਼ ਵਿੱਚ 'ਕੁਇਟ ਇੰਡੀਆ ਮੂਵਮੈਂਟ' ਦੀ ਵਰ੍ਹੇਗੰਢ ਤਹਿਤ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਆਪਣੀਆਂ ਕੁਰਬਾਨੀਆਂ ਦੇਣ ਵਾਲੇ ਅਤੇ ਅਹਿਮ ਭੁਮਿਕਾ ਪਾਉਣ ਵਾਲੇ ਯੋਧਿਆਂ ਨੂੰ ਯਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਐਤਵਾਰ ਨੂੰ ਸ. ਨਾਹਰ ਸਿੰਘ ਜੀ ਨੂੰ ਸਨਮਾਨਿਤ ਕਰਨ ਸਮੇਂ ਉਹ ਬਹੁਤ ਹੀ ਮਾਣ ਮਹਿਸੂਸ ਕਰ ਰਹੇ ਹਨ।
ਇਹ ਵੀ ਪੜੋ: ਵੱਡੀ ਕਾਰਵਾਈ: ਡੇਰਾਬੱਸੀ ਵਿਖੇ ਤਿੰਨ ਫੈਕਟਰੀਆਂ 'ਚੋਂ 27600 ਲੀਟਰ ਕੈਮੀਕਲ ਬਰਾਮਦ