ਪਠਾਨਕੋਟ: ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ 526ਵਾਂ ਪ੍ਰਕਾਸ਼ ਦਿਹਾੜਾ ਬੜੀ ਧੂਮ-ਧਾਮ ਨਾਲ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿੱਚ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿੱਚ ਮੱਥਾ ਟੇਕਿਆ।
ਇਸ ਮੌਕੇ ਸੰਗਤ ਨੇ ਕਿਹਾ ਕਿ ਉਹ ਹਰ ਸਾਲ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰਦੁਆਰਾ ਬਾਰਠ ਸਾਹਿਬ ਮੱਥਾ ਟੇਕਣ ਲਈ ਆਉਂਦੇ ਹਨ। ਇਸ ਸਾਲ ਵੀ ਉਹ ਆਏ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਕੁੱਝ ਪਾਬੰਦੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਪਾਬੰਦੀਆਂ ਦੀ ਪਾਲਣਾ ਕਰਦੇ ਹੋਏ ਅੱਜ ਗੁਰਦੁਆਰਾ ਸਾਹਿਬ ਵਿੱਚ ਸੰਗਤਾਂ ਲਈ ਸੈਨੇਟਾਈਜ਼ਰ ਮਸ਼ੀਨ ਲਗਾਈ ਗਈ ਹੈ ਜਿਸ ਰਾਹੀਂ ਸੰਗਤਾਂ ਨੂੰ ਸੈਨੇਟਾਈਜ਼ ਕਰਨ ਤੋਂ ਬਾਅਦ ਹੀ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ ਦਿੱਤਾ ਜਾ ਰਿਹਾ ਹੈ।
ਹੈੱਡ ਗ੍ਰੰਥੀ ਨੇ ਸਿੱਖ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ 526ਵੇਂ ਪ੍ਰਕਾਸ਼ ਦਿਹਾੜੇ ਉੱਤੇ ਸੰਗਤਾਂ ਵੱਡੀ ਆਮਦ ਵਿੱਚ ਆ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੈਨੇਟਾਈਜ਼ ਦੇ ਪੁੱਖਤਾ ਪ੍ਰਬੰਧ ਵੀ ਕੀਤੇ ਗਏ ਹਨ।
ਇਹ ਵੀ ਪੜ੍ਹੋ:ਸੜਕ ਕੰਢੇ ਮਿਲੀਆਂ ਵਰਤੀ ਹੋਈਆਂ ਪੀਪੀਈ ਕਿੱਟਾਂ, ਲੋਕਾਂ 'ਚ ਸਹਿਮ ਦਾ ਮਾਹੌਲ