ਪਠਾਨਕੋਟ: ਸ਼ਹਿਰ ਵਿੱਚ ਰੂਰਲ ਫਾਰਮਿਸਟ ਅਤੇ ਦਰਜਾ 4 ਦੇ ਸਿਹਤ ਕਾਮਿਆਂ ਵੱਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਦਰਜਾ 4 ਫਾਰਮਾਸਿਸਟ ਸੂਬਾ ਸਰਕਾਰ ਦਾ ਵਿਰੋਧ ਕਰਦਿਆਂ ਲੋਕਾਂ ਦੇ ਬੂਟ ਪਾਲਿਸ਼ ਕਰਕੇ ਪੈਸੇ ਇੱਕਠੇ ਕੀਤੇ ਅਤੇ ਲੋਕਾਂ ਮੁਫ਼ਤ ਲਾਲੀਪੋਪ ਵੰਡੇ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਹ ਪਿਛਲੇ 15 ਸਾਲ ਤੋਂ ਸਹਿਤ ਸੁਵਿਧਾਵਾਂ ਦੇ ਰਹੇ ਹਨ। ਪੇਂਡੂ ਇਲਾਕਿਆਂ 'ਚ ਵੀ ਡਿਸਪੈਂਸਰੀਆਂ ਵਿੱਚ ਉਹ ਲਗਾਤਾਰ ਆਪਣੀ ਸੇਵਾਵਾਂ ਦੇ ਰਹੇ ਹਨ।
ਸਿਹਤ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਵੀ ਉਹ ਮੋਹਰੀ ਹੋ ਕੇ ਸਿਹਤ ਸੁਵਿਧਾਵਾਂ ਦੇ ਰਹੇ ਹਨ, ਪਰ ਸਰਕਾਰ ਉਨ੍ਹਾਂ ਉੱਤੇ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਆਖਿਆ ਕਿ ਉਹ ਪਿਛਲੇ 15 ਸਾਲਾਂ ਤੋਂ ਰੈਗੂਲਰ ਕੀਤੇ ਜਾਣ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਕੋੇਲ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ।
ਹੁਣ ਕੋਵਿਡ-19 ਮਹਾਂਮਾਰੀ ਦੇ ਸਮੇਂ 'ਚ ਉਨ੍ਹਾਂ ਦੀ ਹੌਸਲਾਅਫਜਾਈ ਦੀ ਬਜਾਏ ਸੂਬਾ ਸਰਕਾਰ ਨੇ ਨਵੀਂ ਅਸਾਮੀਆਂ ਕੱਢੀਆਂ ਹਨ ਜੋ ਕਿ ਸਰਾਸਰ ਗ਼ਲਤ ਹੈ। ਸਿਹਤ ਕਰਮਚਾਰੀਆਂ ਨੇ ਸਰਕਾਰ ਤੋਂ ਉਨ੍ਹਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਸਰਕਾਰ ਸਿਰਫ ਲੋਕਾਂ ਨੂੰ ਵਾਦਿਆਂ ਦੇ ਲਾਲੀਪੋਪ ਦੇ ਰਹੀ ਹੈ, ਜ਼ਮੀਨੀ ਪੱਧਰ 'ਤੇ ਸਰਕਾਰ ਨੇ ਕੋਈ ਸਰਕਾਰ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਰਹੀ।