ਪਠਾਨਕੋਟ: ਸ਼ਹਰਿ ਵਿੱਚ ਸੁਰੱਖਿਆ ਏਜੰਸੀਆਂ ਵੱਲੋਂ ਅੱਤਵਾਦੀ ਹਮਲੇ ਦਾ ਇਨਪੁੱਟ ਮਿਲਣ ਤੋਂ ਬਾਅਦ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਚਲਦਿਆਂ ਸਰਕਾਰੀ ਹਸਪਤਾਲਾਂ ਵਿੱਚ ਬੈੱਡ ਖ਼ਾਲੀ ਕਰਵਾ ਕੇ ਉਨ੍ਹਾਂ ਨੂੰ ਰਾਖਵਾਂ ਕੀਤਾ ਗਿਆ ਹੈ। ਪੁਲਿਸ ਤੇ ਸੁਰੱਖਿਆ ਬਲਾਂ ਦੇ ਜਵਾਨ ਸਰਚ ਆਪਰੇਸ਼ਨ ਚਲਾ ਰਹੇ ਹਨ।
ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿਚ ਪਠਾਨਕੋਟ ਗੁਰਦਾਸਪੁਰ ਤੇ ਬਟਾਲਾ ਵਿੱਚ 3 ਦਿਨ ਸਰਚ ਆਪਰੇਸ਼ਨ ਚਲਾਉਣ ਬਾਰੇ ਕਿਹਾ ਗਿਆ ਹੈ। ਇਸ ਦੇ ਲਈ ਦੂਜੇ ਜ਼ਿਲ੍ਹਿਆਂ ਤੋਂ ਪੁਲਿਸ ਮੰਗਵਾਈ ਜਾ ਰਹੀ ਹੈ ਪਠਾਨਕੋਟ ਸਰਕਾਰੀ ਅਸਪਤਾਲ ਦੇ ਐਮਰਜੈਂਸੀ ਵਾਰਡ ਨੂੰ ਭੀ ਖਾਲੀ ਕਰਵਾਇਆ ਗਿਆ ਹੈ ਜਿਸ ਦੀ ਹਿਦਾਇਤ ਉੱਚ ਅਧਿਕਾਰੀਆਂ ਵਲੋਂ ਜਾਰੀ ਕੀਤੀ ਗਈ ਹੈ।
ਇਸ ਬਾਰੇ ਗੱਲ ਕਰਦਿਆਂ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਨੂੰ ਉੱਚ ਅਧਿਕਾਰੀਆਂ ਕੋਲੋਂ ਜੋ ਹਿਦਾਇਤਾਂ ਮਿਲੀਆਂ ਸਨ ਜਿਸ ਦੇ ਚਲਦਿਆਂ ਐਮਰਜੈਂਸੀ ਵਾਰਡ ਨੂੰ ਖਾਲੀ ਕਰਵਾਇਆ ਗਿਆ ਹੈ।