ਪਠਾਨਕੋਟ: ਬਾਗਬਾਨੀ ਵਿਭਾਗ ਵੱਲੋਂ ਰੇਸ਼ਮ ਦੇ ਕੀੜੇ ਪਾਲਣ ਲਈ ਕਿਸਾਨਾਂ ਨੂੰ ਜਾਗਰੁਕ ਕੀਤਾ ਗਿਆ। ਕਿਸਾਨਾਂ ਦੀ ਆਮਦਨ 'ਚ ਵਾਧਾ ਕਰਨ ਲਈ ਅਤੇ ਫਸਲੀ ਚੱਕਰ ਤੋਂ ਬਾਹਰ ਕੱਢਣ ਦਾ ਵਿਭਾਗ ਵਲੋਂ ਜਾਗਰੂਕ ਕੈਂਪ ਲਗਾਇਆ ਗਿਆ ਹੈ। ਇਸ ਜਾਗਰੂਕ ਕੈਂਪ 'ਚ ਬਾਗਬਾਨੀ ਵਿਭਾਗ ਦੀ ਡਾਇਰੈਕਟਰ ਸ਼ਲਿੰਦਰ ਕੌਰ ਮੁੱਖ ਤੌਰ 'ਤੇ ਪੁੱਜੇ।
ਸੁਜਾਨਪੁਰ ਵਿੱਚ ਬਾਗਬਾਨੀ ਵਿਭਾਗ ਵੱਲੋਂ ਇੱਕ ਜਾਗਰੂਕ ਕੈਂਪ ਲਗਾਇਆ ਗਿਆ ਹੈ। ਜੇ ਕਿਸਾਨ ਫ਼ਸਲੀ ਚੱਕਰ ਵਿੱਚ ਫ਼ਸਕੇ ਦਿਨੋਂ ਦਿਨ ਕਰਜ਼ਈ ਹੋ ਰਹੇ ਹਨ, ਉਨ੍ਹਾਂ ਨੂੰ ਕਰਜ਼ੇ ਦੀ ਮਾਰ ਤੋਂ ਬਾਹਰ ਕੱਢਣ ਲਈ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਪਨਾਉਣ ਲਈ ਸਰਕਾਰ ਵੱਲੋਂ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਬਾਰੇ ਗੱਲ ਕਰਦੇ ਹੋਏ ਬਾਗਬਾਨੀ ਵਿਭਾਗ ਦੀ ਡਾਇਰੈਕਟਰ ਸ਼ਲਿੰਦਰ ਕੌਰ ਨੇ ਦੱਸਿਆ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਉਹ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਅਪਨਾਉਣ ਲਈ ਪ੍ਰੇਰਿਤ ਕਰੀਏ ਤਾਂ ਜੋ ਉਹ ਕਰਜ਼ੇ ਦੇ ਬੋਝ ਤੋਂ ਨਿਕਲ ਸਕਣ।