ETV Bharat / state

ਜਥੇਦਾਰ ਦੇ ਬਿਆਨ ਨੂੰ ਲੈਕੇ ਮੰਤਰੀ ਲਾਲਚੰਦ ਕਟਾਰੂ ਚੱਕ ਦਾ ਵੱਡਾ ਬਿਆਨ, ਕਿਹਾ... - ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼

ਜਥੇਦਾਰ ਹਰਪ੍ਰੀਤ ਸਿੰਘ ਦੇ ਹਥਿਆਰ ਰੱਖਣ ਦੇ ਬਿਆਨ ਨੂੰ ਲੈਕੇ ਸਿਆਸਤ ਭਖ ਚੁੱਕੀ ਹੈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਜਿਹੜੇ ਲੋਕ ਅਜਿਹੇ ਬਿਆਨ ਦੇ ਰਹੇ ਹਨ ਉਹ ਗੈਰਮਿਆਰੀ ਹਨ। ਉਨ੍ਹਾਂ ਕਿਹਾ ਕਿ ਉਹ ਸਮਝਦੇ ਹਨ ਕਿ ਕੁਝ ਲੋਕ ਲੋਕਾਂ ਨੂੰ ਆਪਸ ਵਿੱਚ ਲੜਾ ਕੇ ਸਿਆਸੀ ਰੋਟੀਆਂ ਸੇਕਣਾ ਚਾਹੁੰਦੇ ਹਨ ਪਰ ਇਸਦੀ ਆਗਿਆ ਨਾ ਪੰਜਾਬੀ ਦੇਣਗੇ ਅਤੇ ਨਾ ਹੀ ਸਰਕਾਰ ਦੇਵੇਗੀ।

ਜਥੇਦਾਰ ਹਰਪ੍ਰੀਤ ਸਿੰਘ ਦੇ ਬਿਆਨ ਤੇ ਭਖੀ ਸਿਆਸਤ

author img

By

Published : May 23, 2022, 10:45 PM IST

ਪਠਾਨਕੋਟ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹਰੇਕ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦੇ ਬਿਆਨ ਤੋਂ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਦੇ ਇਸ ਬਿਆਨ ਉੱਪਰ ਸਵਾਲ ਚੁੱਕੇ ਜਾ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਦਾ ਬਿਆਨ ਸਾਹਮਣੇ ਆਇਆ ਹੈ। ਲਾਲਚੰਦ ਨੇ ਕਿਹਾ ਕਿ ਜਿਸ ਕਿਸੇ ਨੇ ਵੀ ਅਜਿਹਾ ਬਿਆਨ ਦਿੱਤਾ ਹੈ, ਉਹ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਜਥੇਦਾਰ ਹਰਪ੍ਰੀਤ ਸਿੰਘ ਦੇ ਬਿਆਨ ਤੇ ਭਖੀ ਸਿਆਸਤ

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਹੋਣ ਦੇਵੇਗੀ, ਪੰਜਾਬ ਵਿੱਚ ਹਿੰਦੂ ਸਿੱਖ ਏਕਤਾ ਭਾਈਚਾਰਾ ਕਾਇਮ ਹੈ ਅਤੇ ਹਰ ਕੋਈ ਸ਼ਾਂਤੀ ਨਾਲ ਰਹਿ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ। ਦੱਸ ਦਈਏ ਕਿ ਕੈਬਨਿਟ ਮੰਤਰੀ ਲਾਲਚੰਦ ਦਾ ਇਹ ਪ੍ਰਤੀਕਰਮ ਪਠਾਨਕੋਟ ਦੇ ਭੋਆ ਵਿਖੇ ਇੱਕ ਸਮਾਗਮ ਦੌਰਾਨ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: ਜਥੇਦਾਰ ਦੇ ਹਥਿਆਰਾਂ ਵਾਲੇ ਬਿਆਨ ’ਤੇ ਖੜੇ ਹੋਏ ਸਵਾਲ, ਮੰਗਿਆ ਸਪੱਸ਼ਟੀਕਰਨ !

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਪੈਰਾ ਸਿਰ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਜਿਹੜੇ ਲੋਕ ਅਜਿਹੇ ਬਿਆਨ ਦੇ ਰਹੇ ਹਨ ਉਹ ਗੈਰਮਿਆਰੀ ਹਨ। ਉਨ੍ਹਾਂ ਕਿਹਾ ਕਿ ਉਹ ਸਮਝਦੇ ਹਨ ਕਿ ਕੁਝ ਲੋਕ ਲੋਕਾਂ ਨੂੰ ਆਪਸ ਵਿੱਚ ਲੜਾ ਕੇ ਸਿਆਸੀ ਰੋਟੀਆਂ ਸੇਕਣਾ ਚਾਹੁੰਦੇ ਹਨ ਪਰ ਇਸਦੀ ਆਗਿਆ ਨਾ ਪੰਜਾਬੀ ਦੇਣਗੇ ਅਤੇ ਨਾ ਹੀ ਸਰਕਾਰ ਦੇਵੇਗੀ।

ਇਹ ਵੀ ਪੜ੍ਹੋ: CM ਮਾਨ ਦੀ ਜਥੇਦਾਰ ਨੂੰ ਨਸੀਹਤ, ਕਿਹਾ- "ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ.. "

ETV Bharat Logo

Copyright © 2025 Ushodaya Enterprises Pvt. Ltd., All Rights Reserved.