ਪਠਾਨਕੋਟ: ਮੰਡੀਆਂ ਵਿੱਚ ਝੋਨੇ ਦੀ ਫ਼ਸਲ ਆਉਣ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਸਨ ਕਿ ਫ਼ਸਲ ਦੀ ਖ਼ਰੀਦ ਅਤੇ ਸਾਂਭ-ਸੰਭਾਲ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਪਰ ਜੇਕਰ ਜ਼ਮੀਨੀ ਹਕੀਕਤ ਦੀ ਗੱਲ ਕਰੀਏ ਤਾਂ ਇਹ ਗੱਲ ਬਹੁਤ ਦੂਰ ਜਾਪਦੀ ਹੈ। ਜਿਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਬੀਤੀ ਰਾਤ ਹੋਈ ਬਰਸਾਤ ਕਾਰਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਾਣੀ ਭਰਨ ਦੀ ਸਥਿਤੀ ਬਣੀ ਹੋਈ ਹੈ ਅਤੇ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋ ਰਹੀਆਂ ਹਨ।
ਇਸ ਸਬੰਧੀ ਜਦੋਂ ਕਿਸਾਨਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪ੍ਰਬੰਧ ਤਾਂ ਖ਼ਬਰਾਂ ਵਿੱਚ ਹੀ ਹਨ, ਅਸੀਂ ਹਰ 6 ਮਹੀਨੇ ਬਾਅਦ ਮੰਡੀਆਂ ਵਿੱਚ ਆਉਂਦੇ ਹਾਂ ਪਰ ਪ੍ਰਬੰਧ ਇੱਕੋ ਜਿਹੇ ਹਨ, ਉਨ੍ਹਾਂ ਕਿਹਾ ਕਿ ਮੀਂਹ ਪੈਣ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਖ਼ਰਾਬ ਹੋ ਗਈਆਂ (Due to the rain the crops have spoiled) ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਮੀਂਹ ਤੋਂ ਬਾਅਦ ਮੰਡੀਆਂ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਮੰਡੀ ਨੇ ਦਰਿਆ ਦਾ ਰੂਪ ਧਾਰ ਲਿਆ (The market took the form of a river) ਅਤੇ ਉਨ੍ਹਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਬਰਬਾਦ ਹੋ ਗਈ। ਉਨ੍ਹਾਂ ਕਿਹਾ ਕਿ ਫਸਲ ਨੂੰ ਬਚਾਉਣ ਲਈ ਮੰਡੀ ਵਿੱਚ ਲੋੜੀਂਦੇ ਸਾਧਨ ਨਹੀਂ ਸਨ। ਉਕਤ ਮੰਡੀਆਂ ਵਿੱਚ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਵੀ ਕੰਮ ਨਾ ਮਿਲਣ ਕਾਰਨ ਪ੍ਰੇਸ਼ਾਨ ਹਨ।
ਇਹ ਵੀ ਪੜ੍ਹੋ: 10 ਦਿਨਾਂ ਦੇ ਲਈ ਪੁਲਿਸ ਰਿਮਾਂਡ ਉੱਤੇ ਗੈਂਗਸਟਰ ਲਾਰੈਂਸ ਬਿਸ਼ਨੋਈ