ਪਠਾਨਕੋਟ: ਇੱਕ ਪਾਸੇ ਸਰਕਾਰਾਂ ਜਿੱਤੇ ਸਮਾਰਟ ਸਿਟੀ ਬਣਾਉਣ ਦੀ ਗੱਲ ਆਖਦੀ ਹੈ ਉੱਥੇ ਹੀ ਦੂਜੇ ਪਾਸੇ ਜ਼ਿਲ੍ਹੇ ਦੇ ਸਰਹੱਦੀ ਖੇਤਰ ਹਲਕਾ ਭੋਆ ਜਿੱਥੇ ਇੰਡੋ ਪਾਕਿ ਸਰਹੱਦ ਦੇ ਨਾਲ ਲੱਗਦੇ ਕਈ ਅਜਿਹੇ ਪਿੰਡ ਹਨ ਜਿੱਥੇ ਕਿ ਇੰਟਰਨੈੱਟ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਹੱਦੀ ਖੇਤਰਾਂ ਚ ਇੰਟਰਨੈੱਟ ਦੀ ਸੁਵਿਧਾ ਨਾ ਹੋਣ ਕਾਰਨ ਕੋਵਿਡ ਦੀ ਲੱਗ ਰਹੀ ਵੈਕਸੀਨ ਚ ਕਾਫੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਿਛਲੇ ਲੰਬੇ ਸਮੇਂ ਤੋਂ ਪਿੰਡ ਦੇ ਲੋਕ ਇਸ ਸਮੱਸਿਆ ਚੋਂ ਲੰਘ ਰਹੇ ਹਨ ਇਸ ਸਬੰਧੀ ਉਨ੍ਹਾਂ ਨੇ ਕਈ ਵਾਰ ਇਸ ਸਬੰਧੀ ਸ਼ਿਕਾਇਤ ਪ੍ਰਸ਼ਾਸਨ ਨੂੰ ਵੀ ਕੀਤੀ ਪਰ ਕੋਈ ਹੱਲ ਨਹੀਂ ਨਿਕਲਿਆ। ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਜਿੱਥੇ ਕਿ ਉਨ੍ਹਾਂ ਨੇ ਵਿਧਾਇਕ ਵੱਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉੱਥੇ ਹੀ ਉਨ੍ਹਾਂ ਨੇ ਲੋਕਾਂ ਨੂੰ ਆ ਰਹੀਆਂ ਇੰਟਰਨੈੱਟ ਦੀਆਂ ਅਸੁਵਿਧਾਵਾਂ ਨੂੰ ਵੇਖਦੇ ਹੋਏ ਭਰੋਸਾ ਦਿੱਤਾ ਹੈ ਕਿ ਜਿਸ ਥਾਂ ’ਤੇ ਇੰਟਰਨੈੱਟ ਦੀ ਸਮੱਸਿਆ ਹੈ ਉਸ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਹਲਕੇ ਭੋਆ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਹੈ, ਜਿੱਥੇ ਉਹ ਲੋਕਾਂ ਨੂੰ ਆ ਰਹੀਆਂ ਸਮੱਸਿਆਂ ਦਾ ਪਤਾ ਚੱਲਿਆ, ਨਾਲ ਹੀ ਲੋਕਾਂ ਦੀਆਂ ਕੁਝ ਮੰਗਾਂ ਹਨ ਜਿਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇੰਟਰਨੈੱਟ ਦੀ ਸਮੱਸਿਆ ਨੂੰ ਜਲਦ ਹੱਲ ਕਰਵਾਉਣ ਦੇ ਲਈ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇਗਾ।
ਇਹ ਵੀ ਪੜੋ: ਸਰਕਾਰ ਤੋਂ ਬਾਅਦ ਗੰਨਾ ਕਿਸਾਨਾਂ ਦੀ ਖੇਤੀ ਮਾਹਿਰਾਂ ਨਾਲ ਬੈਠਕ