ਪਠਾਨਕੋਟ: ਸੂਬੇ ਵਿੱਚ ਮੌਸਮ ਦਾ ਬਦਲਿਆ ਹੋਇਆ ਮਿਜਾਜ਼ ਸਥਾਨਕ ਲੋਕਾਂ 'ਤੇ ਭਾਰੀ ਪੈ ਰਿਹਾ ਹੈ, ਉੱਥੇ ਹੀ ਪਠਾਨਕੋਟ ਦੇ ਸਰਕਾਰੀ ਹਸਪਤਾਲ ਵਿੱਚ ਮਰੀਜ਼ਾਂ ਦੀ ਗਿਣਤੀ ਵਿੱਚ 20 ਤੋਂ 30 ਫ਼ੀਸਦੀ ਵਾਧਾ ਹੋ ਗਿਆ ਹੈ। ਇਸ ਦੇ ਚੱਲਦਿਆਂ ਪਠਾਨਕੋਟ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਸਰਕਾਰੀ ਹਸਪਤਾਲ ਦੀ ਓਪੀਡੀ ਵਿੱਚ 20 ਤੋਂ 30 ਫ਼ੀਸਦੀ ਇਜਾਫ਼ਾ ਹੋਇਆ ਹੈ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਘਰ ਤੋਂ ਬਾਹਰ ਜਾਣ ਤੋਂ ਪਹਿਲਾ ਗਰਮ ਕੱਪੜੇ ਪਾਉਣ ਦੀ ਸਲਾਹ ਦਿੱਤੀ ਗਈ।
ਇਸ ਸਬੰਧੀ ਐੱਸਐੱਮਓ ਭੁਪਿੰਦਰ ਸਿੰਘ ਨੇ ਕਿਹਾ ਕਿ ਬਦਲਦੇ ਮੌਸਮ ਕਾਰਨ ਮਰੀਜ਼ਾਂ ਦੀ ਗਿਣਤੀ ਵਿੱਚ 20 ਤੋਂ 30 ਫ਼ੀਸਦੀ ਵਾਧਾ ਹੋਇਆ ਹੈ। ਉਨ੍ਹਾਂ ਲੋਕਾਂ ਹਿਦਾਇਤ ਦਿੱਤੀ ਕਿ ਇਸ ਮੌਸਮ ਵਿੱਚ ਆਪਣਾ ਧਿਆਨ ਰੱਖਣ ਤੇ ਠੰਡ ਤੋਂ ਬਚਾਅ ਰੱਖਣ ਲਈ ਗਰਮ ਕੱਪੜਿਆਂ ਦੀ ਵਰਤੋਂ ਕਰਣ।