ਪਠਾਨਕੋਟ:ਜ਼ਿਲ੍ਹਾ ਪਠਾਨਕੋਟ ਵਿੱਚ ਇਸ ਸਮੇਂ 14 ਸੇਵਾ ਕੇਂਦਰ ਚੱਲ ਰਹੇ ਹਨ ਅਤੇ ਕੋਰੋਨਾ ਵਾਇਰਸ ਦੇ ਚਲ ਰਹੇ ਕਾਲ ਦੌਰਾਨ ਵੀ ਲੋਕਾਂ ਦੀ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸੇਵਾ ਕੇਂਦਰ ਅਪਣੀਆਂ ਸੇਵਾਵਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਨਿਭਾ ਰਹੇ ਹਨ। ਇਸ ਤੋਂ ਇਲਾਵਾ ਹੁਣ ਕੁਝ ਹੋਰ ਸੇਵਾਵਾਂ ਪੰਜਾਬ ਸਰਕਾਰ ਵੱਲੋਂ ਸੇਵਾਂ ਕੇਂਦਰਾਂ ਨਾਲ ਜੋੜੀਆਂ ਗਈਆਂ ਹਨ । ਇਹ ਪ੍ਰਗਟਾਵਾ ਰੂਬਲ ਸੈਣੀ ਜ਼ਿਲ੍ਹਾ ਕੋਆਰਡੀਨੇਟਰ ਈ ਗਵਰਨੈਂਸ ਪਠਾਨਕੋਟ ਵਲੋਂ ਕੀਤਾ ਗਿਆ ਹੈਾ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾਂ ਕੇਂਦਰ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਟਰਾਂਸਪੋਰਟ,ਸਾਂਝ ਅਤੇ ਫਰਦ ਦੀਆਂ ਸੇਵਾਵਾਂ ਵੀ ਸੇਵਾ ਕੇਂਦਰ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਸੇਵਾਵਾਂ ਦੇ ਸ਼ਾਮਿਿਲ ਹੋਣ ਨਾਲ ਹੁਣ 329 ਸੇਵਾਵਾਂ ਅਜਿਹੀਆਂ ਹਨ ਜੋ ਸੇਵਾਂ ਕੇਂਦਰਾਂ ਤੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਅਤੇ ਲੋਕ ਇਨ੍ਹਾਂ ਸੇਵਾਵਾਂ ਤੋਂ ਲਾਭ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਪ੍ਰਾਪਤ ਕਰਨ ਲਈ ਕੋਰੋਨਾ ਕਾਲ ਦੇ ਚਲਦਿਆਂ ਆਪੋਇੰਟਮੈਂਟ ਲੈਣੀ ਪਵੇਗੀ । ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਵੱਲੋਂ ਸਪੀਡਪੋਸਟ ਅਤੇ ਕੋਰੀਅਰ ਦੀ ਸੇਵਾਂ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਘਰ ਬੈਠਿਆਂ ਹੀ ਮਿਲ ਜਾਵੇ ਅਤੇ ਲੋਕਾਂ ਦੇ ਡਾਕੂਮੈਂਟ ਘਰ ਬੈਠਿਆਂ ਹੀ ਉਨ੍ਹਾਂ ਤੱਕ ਪਹੁੰਚ ਜਾਣ। ਇਹ ਵੀ ਪੜੋ:ਜਜ਼ਬੇ ਨੂੰ ਸਲਾਮ: ਸੇਵਾਮੁਕਤ ਫੌਜੀ ਵੱਲੋਂ ਕੋਰੋਨਾ ਜੰਗ ਲਈ ਦਾਨ