ਪਠਾਨਕੋਟ: ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਗ਼ਰੀਬ ਨੂੰ 2 ਵਕਤ ਦੀ ਰੋਟੀ ਦਾ ਗੁਜਾਰਾ ਕਰਨਾ ਵੀ ਔਖਾ ਵੀ ਹੋ ਗਿਆ ਹੈ। ਕਿਉਂਕਿ ਸਬਜ਼ੀ ਦੇ ਦਾਮ ਪਹਿਲੇ ਨਾਲੋਂ ਬਹੁਤ ਜ਼ਿਆਦਾ ਵਧ ਗਏ ਹਨ। ਇਹੀ ਨਹੀਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਅਤੇ ਰਸੋਈ ਗੈਸ ਦੇ ਸਿਲੰਡਰ ਦੀ ਕੀਮਤ ਪਹਿਲੇ ਨਾਲੋਂ ਬਹੁਤ ਜ਼ਿਆਦਾ ਵਧ ਚੁੱਕੀ ਹੈ ਜੋ ਕਿ ਆਮ ਆਦਮੀ ਦੇ ਲਈ 2 ਵਕਤ ਦੀ ਰੋਟੀ ਕਮਾਉਣਾ ਵੀ ਮੁਸ਼ਕਿਲ ਹੋ ਗਿਆ ਹੈ।
ਕਰੀਬ ਡੇਢ ਸਾਲ ਤੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜ਼ਿਆਦਾਤਰ ਵਪਾਰ ਠੱਪ ਹੋ ਚੁੱਕਿਆ ਹੈ। ਬੇਰੁਜ਼ਗਾਰ ਨੌਜਵਾਨ ਅਜੇ ਵੀ ਬੇਰੁਜ਼ਗਾਰ ਘੁੰਮ ਰਹੇ ਹਨ ਜਿਸ ਦੇ ਚੱਲਦੇ ਸਥਾਨਕ ਲੋਕਾਂ ਨੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਜਤਾਇਆ ਅਤੇ ਵਧ ਰਹੇ ਪੈਟਰੋਲ ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਦੇ ਨਾਲ ਸਬਜ਼ੀਆਂ ਦੀਆਂ ਕੀਮਤਾਂ ਵੀ ਪਹਿਲਾਂ ਨਾਲੋਂ ਬਹੁਤ ਜ਼ਿਆਦਾ ਹੋ ਗਏ ਹਨ। ਜਿਸ ਨੂੰ ਲੈ ਕੇ ਦੁਕਾਨਦਾਰਾਂ ਨੇ ਕੇਂਦਰ ਸਰਕਾਰ ਦੇ ਖਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ।
ਇਹ ਵੀ ਪੜੋ: ਖੁਸ਼ਖਬਰੀ: ਪੈਟਰੋਲ-ਡੀਜ਼ਲ ਹੋਇਆ ਸਸਤਾ !