ਪੱਤਰਕਾਰਾਂ ਨਾਲ ਗੱਲ ਕਰਦਿਆਂ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਭਗਵੰਤ ਮਾਨ ਸਿਰਫ਼ ਗੱਲਾਂ ਹੀ ਕਰਦੇ ਹਨ ਤੇ ਕਾਂਗਰਸ ਨੇ ਹਮੇਸ਼ਾ ਅਕਾਲੀ ਦਲ ਦਾ ਵਿਰੋਧ ਕੀਤਾ ਹੈ। ਕੈਬਿਨੇਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਦੇ ਵੀ ਅਕਾਲੀ ਦਲ ਦਾ ਇਨਾਂ ਵਿਰੋਧ ਨਹੀਂ ਕੀਤਾ ਜਿਨਾਂ ਕਿ ਕਾਂਗਰਸ ਨੇ ਕੀਤਾ ਹੈ।
ਇਸ ਤੋਂ ਇਲਾਵਾ ਸੁਖਜਿੰਦਰ ਰੰਧਾਵਾ ਨੇ ਬਹਿਬਲ ਕਲਾ ਗੋਲੀਕਾਂਡ ਮਾਮਲੇ ਦੀ ਜਾਂਚ ਠੰਡੇ ਹੋਣ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਸਵਾਲ ਭਗਵੰਤ ਮਾਨ ਨੂੰ ਕਿਉਂ ਨਹੀਂ ਪੁੱਛਦੇ। ਜੇਲ ਮੰਤਰੀ ਨੇ ਕਿਹਾ ਕਿ ਐੱਸਆਈਟੀ ਦੀ ਜਾਂਚ ਢਿੱਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਐੱਸਆਈਟੀ ਨੇ ਹੀ ਕਾਰਵਾਈ ਕਰਦਿਆਂ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਬਾਕੀ ਭਗੌੜਿਆਂ ਨੂੰ ਵੀ ਛੇਤੀ ਹੀ ਫੜ ਲਿਆ ਜਾਵੇਗਾ।