ਪਠਾਨਕੋਟ: ਚੋਰ ਕਾਫੀ ਸਮੇਂ ਤੋਂ ਰੇਲਗੱਡੀਆਂ 'ਚ ਵਾਪਰ ਰਹੀਆਂ ਵਾਰਦਾਤਾਂ ਨੂੰ ਲੈ ਕੇ ਪੁਲਿਸ ਮੁਲਜ਼ਮਾਂ ਦੀ ਭਾਲ ਵਿੱਚ ਰਹੀ। ਇਸ ਲਈ ਰੇਲਵੇ ਪੁਲਿਸ ਵਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਰੇਲ ਗੱਡੀਆਂ ਅੰਦਰ ਚੋਰੀ ਤੇ ਲੁੱਟਾ ਖੋਹਾਂ ਕਰਨ ਵਾਲਿਆਂ ਨੂੰ ਕਾਬੂ ਕਰਨ ਵਿੱਚ ਹੁਣ ਪਠਾਨਕੋਟ ਦੀ ਜੀਆਰਪੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸੇ ਤਹਿਤ ਪੁਲਿਸ ਨੇ ਇੱਕ ਗਿਰੋਹ ਦੇ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ ਤੇਜ਼ਧਾਰ ਹਥਿਆਰ, ਮੋਬਾਈਲ ਅਤੇ ਚੋਰੀ ਦਾ ਸਾਮਾਨ ਬਰਾਮਦ ਕੀਤਾ ਗਿਆ ਹੈ। ਇਹ ਲੋਕ ਚਲਦੀਆਂ ਟਰੇਨਾਂ ਵਿੱਚ ਵਾਰਦਾਤ ਨੂੰ ਅੰਜਾਮ ਦਿੰਦੇ ਸਨ ਅਤੇ ਲੋਕਾਂ ਨੂੰ ਲੁੱਟਦੇ ਸਨ।
ਲੁੱਟ ਕਰਨ ਵਾਲੇ ਮੁਲਜ਼ਮ ਹਰਿਆਣਾ ਦੇ ਰਹਿਣ ਵਾਲੇ: ਇਹ ਸਾਰੇ ਹਰਿਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਉਨ੍ਹਾਂ ਨੂੰ ਹੁਣ ਜੀਆਰਪੀ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਲਿਆ ਗਿਆ ਹੈ। ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਉਨ੍ਹਾਂ ਨੇ ਨਾਕਾਬੰਦੀ ਕਰ ਕੇ ਬੀਤੇ ਦਿਨ ਹੀ 5 ਵਿਅਕਤੀਆਂ ਨੂੰ ਕਾਬੂ ਕੀਤਾ।
ਪੁਲਿਸ ਨੇ 3 ਦਿਨਾਂ ਦਾ ਹਾਸਲ ਕੀਤਾ ਰਿਮਾਂਡ: ਥਾਣਾ ਮੁਖੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਖ਼ਿਲਾਫ਼ ਅੱਜ ਕੇਸ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਇਨ੍ਹਾਂ ਕੋਲੋਂ ਤੇਜ਼ਧਾਰ ਹਥਿਆਰ ਅਤੇ ਚੋਰੀ ਦੇ ਮੋਬਾਈਲ ਬਰਾਮਦ ਹੋਏ ਹਨ। ਫਿਲਹਾਲ ਇਨ੍ਹਾਂ ਦਾ 3 ਦਿਨ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਮਿਲਣ ਉੱਤੇ ਪੰਜਾਬ ਪੁਲਿਸ ਦੀ ਟੀਮ ਨੇ ਰੇਡ ਕੀਤੀ ਅਤੇ ਇਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਕੋਲੋਂ ਹੁਣ ਪੁੱਛ ਗਿਛ ਦੌਰਾਨ ਪੁਛਿਆ ਜਾਵੇਗਾ ਕਿ ਇਨ੍ਹਾਂ ਨੇ ਕਿੱਥੇ-ਕਿੱਥੇ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਫੜ੍ਹੇ ਗਏ ਮੁਲਜ਼ਮਾਂ ਉੱਤੇ ਹਰਿਆਣਾ ਵਿੱਚ ਮਾਮਲੇ ਪਹਿਲਾਂ ਵੀ ਦਰਜ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਅਜੇ ਸਾਡੇ ਹੀ ਕਾਬੂ ਆਏ ਹਨ, ਤੇ ਹੁਣ ਅੱਗੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਸਾਬਕਾ IAS ਸਰਵੇਸ਼ ਕੌਸ਼ਲ ਨੂੰ ਹਾਈਕੋਰਟ ਤੋਂ ਰਾਹਤ: ਅਗਲੇ ਹੁਕਮਾਂ ਤੱਕ ਕਾਰਵਾਈ 'ਤੇ ਲੱਗੀ ਰੋਕ