ਪਠਾਨਕੋਟ: ਪੰਜਾਬ ਸਰਕਾਰ ਸੂਬੇ ਦੀ ਜਨਤਾ ਨੂੰ ਸਹੀ ਸਿਹਤ ਸੁਵਿਧਾਵਾਂ ਦੇਣ ਦੇ ਲਈ ਪੁਰਜ਼ੋਰ ਕੋਸ਼ਿਸ਼ ਕਰ ਰਹੀ ਹੈ, ਜਿਸ ਦੇ ਚੱਲਦੇ ਜਗ੍ਹਾ-ਜਗ੍ਹਾ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸ ਤਹਿਤ ਸ਼ੁੱਕਰਵਾਰ ਨੂੰ ਪਠਾਨਕੋਟ ਦੇ ਕੋਟਲੀ ਵਿੱਚ ਇੱਕ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਲੇ-ਦੁਆਲੇ ਦੇ ਪਿੰਡਾਂ ਤੋਂ ਆਏ ਲੋਕਾਂ ਨੇ ਕੈਂਪ ਵਿੱਚ ਆਪਣਾ ਸਰੀਰਕ ਚੈੱਕਅਪ ਕਰਵਾਇਆ।
ਇਨ੍ਹਾਂ ਵਿੱਚੋਂ 30 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਦੀ ਕੈਂਪ ਵਿੱਚ ਮੈਡੀਕਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਬਲੱਡ ਪ੍ਰੈਸ਼ਰ, ਸ਼ੂਗਰ ਕੈਂਸਰ ਅਤੇ ਐਨੀਮੀਆ ਦੇ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ, ਜਿਸ ਵਿੱਚ ਮਰੀਜ਼ਾਂ ਨੂੰ ਉਨ੍ਹਾਂ ਦੇ ਇਲਾਜ ਦੇ ਕਈ ਦਵਾਈਆਂ ਦਿੱਤੀਆਂ ਗਈਆਂ।
ਇੰਨਾਂ ਹੀ ਨਹੀਂ ਜੋ ਮਰੀਜ਼ ਲੰਬੀ ਬਿਮਾਰੀ ਤੋਂ ਪੀੜਤ ਹਨ। ਉਨ੍ਹਾਂ ਨੂੰ ਵੱਡੇ ਹਸਪਤਾਲ ਵਿੱਚ ਇਲਾਜ ਦੇ ਲਈ ਦਾਖ਼ਲ ਕਰਵਾ ਕੇ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੈਡੀਕਲ ਕੈਂਪ ਵਿੱਚ ਆਏ ਲੋਕਾਂ ਨੂੰ ਵੱਧ ਰਹੀਆਂ ਬਿਮਾਰੀਆਂ ਤੋਂ ਜਾਣੂ ਵੀ ਕਰਵਾਇਆ ਗਿਆ ਅਤੇ ਬਿਮਾਰੀਆਂ ਤੋਂ ਕਿਸ ਤਰ੍ਹਾਂ ਬਚਣਾ ਹੈ ਉਸ ਦੀ ਜਾਣਕਾਰੀ ਵੀ ਦਿੱਤੀ ਗਈ।
ਇਹ ਵੀ ਪੜੋ:ਦਿੱਲੀ ਹਿੰਸਾ: ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ, ਕੇਂਦਰ ਤੋਂ ਰਿਪੋਰਟ ਤਲਬ
ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਡਾਕਟਰ ਨੇ ਦੱਸਿਆ ਕਿ ਲੋਕਾਂ ਦੀ ਚੰਗੀ ਸਿਹਤ ਅਤੇ ਬਿਮਾਰੀਆਂ ਤੋਂ ਦੂਰ ਰੱਖਣ ਦੇ ਲਈ ਮੈਡੀਕਲ ਕੈਂਪ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਮਰੀਜ਼ ਕਿਸੇ ਵੱਡੀ ਬਿਮਾਰੀ ਦੇ ਨਾਲ ਜੇਕਰ ਪੀੜਤ ਹੈ ਤਾਂ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾ ਮੁਫਤ ਇਲਾਜ ਕਰਵਾਇਆ ਜਾਵੇਗਾ।